ਮੰਡੀ ਅਹਿਮਦਗੜ੍ਹ: ਔਰਤਾਂ ਅਤੇ ਬੱਚਿਆਂ ਵਿਰੁੱਧ ਹੋਣ ਵਾਲੇ ਜੁਰਮਾਂ ਨੂੰ ਰੋਕਣ ਲਈ ਇੱਥੋਂ ਦੀ ਪੁਲੀਸ ਵੱਲੋਂ ਇੱਕ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਗਈ, ਜਿਸ ਸਬੰਧੀ ਸੈਮੀਨਾਰ ਸਥਾਨਕ ਮਹਾਤਮਾ ਗਾਂਧੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਕਰਵਾਇਆ ਗਿਆ। ਐੱਸਐੱਸਪੀ ਮਾਲੇਰਕੋਟਲਾ ਅਵਨੀਤ ਕੌਰ ਸਿੱਧੂ ਦੀ ਰਹਿਨੁਮਾਈ ਹੇਠ ਕਰਵਾਏ ਗਏ ਸੈਮੀਨਾਰ ਦੀ ਪ੍ਰਧਾਨਗੀ ਜ਼ਿਲ੍ਹਾ ਸਾਂਝ ਕੇਂਦਰ ਦੇ ਇੰਚਾਰਜ ਸੁਰਿੰਦਰ ਪਾਲ ਸਿੰਘ ਸਿੱਧੂ ਨੇ ਕੀਤੀ ਅਤੇ ਐੱਸਐੱਚਓ ਸਿਟੀ ਸਤਵਿੰਦਰ ਸਿੰਘ ਮੁੱਖ ਬੁਲਾਰੇ ਸਨ। ਪਲੇਠੇ ਸੈਮੀਨਾਰ ਦੀ ਸਫ਼ਲਤਾ ’ਤੇ ਤਸੱਲੀ ਪ੍ਰਗਟ ਕਰਦਿਆਂ ਐੱਸਐੱਸਪੀ ਅਵਨੀਤ ਕੌਰ ਸਿੱਧੂ ਨੇ ਚੁਣੇ ਹੋਏ ਕੌਂਸਲਰਾਂ, ਸਰਪੰਚਾਂ, ਪੰਚਾਂ, ਖੇਡ ਕਲੱਬਾਂ ਅਤੇ ਸਮਾਜ ਸੇਵੀ ਸੰਗਠਨਾਂ ਦੇ ਅਹੁਦੇਦਾਰਾਂ ਨੂੰ ਅਪੀਲ ਕੀਤੀ ਕਿ ਸਮਾਜ ਵਿੱਚ ਹੋਣ ਵਾਲੇ ਸੰਭਾਵੀ ਜੁਰਮਾਂ ਨੂੰ ਰੋਕਣ ਲਈ ਪੁਲੀਸ ਨੂੰ ਸਹਿਯੋਗ ਦੇਣ। -ਪੱਤਰ ਪ੍ਰੇਰਕ