DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਅੱਖਾਂ ਦਾਨ ਪੰੰਦਰਵਾੜੇ ਤਹਿਤ ਜਾਗਰੂਕਤਾ ਸੈਮੀਨਾਰ

ਸਿਵਲ ਹਸਪਤਾਲ ਸਮਰਾਲਾ ਵਿੱਚ ਸੀਨੀਅਰ ਮੈਡੀਕਲ ਅਫਸਰ ਡਾ. ਤਾਰਕਜੋਤ ਸਿੰਘ ਦੀ ਅਗਵਾਈ ਹੇਠ ਕੌਮੀ ਅੱਖਾਂ ਦਾ ਪੰਦਰਵਾੜਾ ਤਹਿਤ ਅੱਖਾਂ ਦਾਨ ਸਬੰਧੀ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ। ਐਸ.ਐਮ.ਓ ਡਾ. ਤਾਰਕਜੋਤ ਸਿੰਘ ਨੇ ਦੱਸਿਆ ਕਿ ਇਸ ਪੰਦਰਵਾੜੇ ਦਾ ਮੁੱਖ ਮਕਸਦ ਆਮ ਲੋਕਾਂ ਨੂੰ...
  • fb
  • twitter
  • whatsapp
  • whatsapp
featured-img featured-img
ਸੈਮੀਨਾਰ ਮੌਕੇ ਹਾਜ਼ਰ ਐੱਸਐੱਮਓ ਡਾ. ਤਾਰਕਜੋਤ ਸਿੰਘ ਤੇ ਹੋਰ। -ਫੋਟੋ: ਬੱਤਰਾ
Advertisement

ਸਿਵਲ ਹਸਪਤਾਲ ਸਮਰਾਲਾ ਵਿੱਚ ਸੀਨੀਅਰ ਮੈਡੀਕਲ ਅਫਸਰ ਡਾ. ਤਾਰਕਜੋਤ ਸਿੰਘ ਦੀ ਅਗਵਾਈ ਹੇਠ ਕੌਮੀ ਅੱਖਾਂ ਦਾ ਪੰਦਰਵਾੜਾ ਤਹਿਤ ਅੱਖਾਂ ਦਾਨ ਸਬੰਧੀ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ। ਐਸ.ਐਮ.ਓ ਡਾ. ਤਾਰਕਜੋਤ ਸਿੰਘ ਨੇ ਦੱਸਿਆ ਕਿ ਇਸ ਪੰਦਰਵਾੜੇ ਦਾ ਮੁੱਖ ਮਕਸਦ ਆਮ ਲੋਕਾਂ ਨੂੰ ਜੀਵਨ ਤੋਂ ਬਾਅਦ ਅੱਖਾਂ ਦਾਨ ਕਰਨ, ਕੋਰਨੀਅਲ ਅੰਨਾਪਣ, ਕੋਰਨੀਅਲ ਟਰਾਂਸਪਲਾਂਟ ਬਾਰੇ ਜਾਗਰੂਕ ਕਰਕੇ ਉਨਾਂ ਨੂੰ ਅੱਖਾਂ ਦਾਨ ਕਰਨ ਲਈ ਪ੍ਰੇਰਿਤ ਕਰਨਾ ਹੈ। ਉਨ੍ਹਾਂ ਅਪੀਲ ਕੀਤੀ ਹੈ ਕਿ ਵੱਧ ਤੋਂ ਵੱਧ ਅੱਖਾਂ ਦਾਨ ਕਰਨ ਲਈ ਆਨਲਾਈਨ ਸਾਈਟ https:nhm.punjab.gov.in/eyedonation ’ਤੇ ਜਾ ਕੇ ਫਾਰਮ ਜਰੂਰ ਭਰਨ, ਜੇਕਰ ਕਿਸੇ ਨੂੰ ਫੋਰਮ ਭਰਮ ਵਿੱਚ ਦਿੱਕਤ ਆਉਂਦੀ ਹੈ ਤਾਂ ਉਹ ਅੱਖਾਂ ਦੇ ਵਿਭਾਗ ਵਿੱਚ ਸੰਪਰਕ ਕਰ ਸਕਦੇ ਹਨ।

ਇਸ ਮੌਕੇ ਅੱਖਾਂ ਦੇ ਮਾਹਿਰ ਡਾ. ਚਿਰਨਜੀਵ ਸਿੰਘ ਝੱਜ ਨੇ ਦੱਸਿਆ ਕਿ ਲੋਕਾਂ ਨੂੰ ਅੱਖਾਂ ਦਾਨ ਦੇ ਵੱਖ-ਵੱਖ ਪਹਿਲੂਆਂ ਬਾਰੇ ਜਾਗਰੂਕ ਕਰਨ ਦੀ ਲੋੜ ਹੈ ਜਿਵੇਂ ਕਿ ਕੌਣ ਆਪਣੀਆਂ ਅੱਖਾਂ ਦਾਨ ਕਰ ਸਕਦਾ ਹੈ ਕੌਣ ਨਹੀਂ, ਦਾਨ ਕੀਤੀਆਂ ਅੱਖਾਂ ਦੀ ਵਰਤੋਂ ਕਿਵੇਂ ਕੀਤੀ ਜਾਂਦੀ ਹੈ। ਇਸ ਮੌਕੇ ਅਪਥੈਲਮਿਕ ਅਫਸਰ ਵੰਸ਼ੂ, ਸਿਮਰਨਦੀਪ, ਨਰਸਿੰਗ ਸਿਸਟਰ ਅਪਵਿੰਦਰ ਕੌਰ, ਨਰਸਿੰਗ ਸਿਸਟਰ ਦਿਲਜੀਤ ਕੌਰ, ਸਟਾਫ ਨਰਸ ਅਨੂ ਬਾਲਾ, ਪ੍ਰਦੀਪ ਕੁਮਾਰ ਮਲਟੀਪਰਪਜ ਹੈਲਥ ਵਰਕਰ ਅਤੇ ਸਿਵਲ ਹਸਪਤਾਲ ਸਮਰਾਲਾ ਦਾ ਸਮੂਹ ਸਟਾਫ ਹਾਜਰ ਸਨ।

Advertisement

Advertisement
×