DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਡੇਂਗੂ, ਮਲੇਰੀਆ ਤੇ ਚਿਕਨਗੁਨੀਆ ਖ਼ਿਲਾਫ਼ ਜਾਣੂ ਕਰਵਾਇਆ

ਕੌਮੀ ਡਾਕਟਰ ਦਿਵਸ ਮੌਕੇ ਜਾਗਰੂਕਤਾ ਸਮਾਗਮ
  • fb
  • twitter
  • whatsapp
  • whatsapp
Advertisement

ਨਿੱਜੀ ਪੱਤਰ ਪ੍ਰੇਰਕ

Advertisement

ਲੁਧਿਆਣਾ, 1 ਜੁਲਾਈ

ਡਾ. ਕੋਟਨੀਸ ਐਕੂਪੰਕਚਰ ਹਸਪਤਾਲ, ਸਲੇਮ ਟਾਬਰੀ ਵਿੱਚ ਅੱਜ ਰਾਸ਼ਟਰੀ ਡਾਕਟਰ ਦਿਵਸ ਮੌਕੇ ਇੱਕ ਸਮਾਗਮ ਕੀਤਾ ਗਿਆ ਜਿਸ ਵਿੱਚ ਸਿਵਲ ਸਰਜਨ ਦਫ਼ਤਰ ਤੋਂ ਡਾ. ਪਲਵਿੰਦਰ ਸਿੰਘ ਅਤੇ ਡਾ. ਬਲਜਿੰਦਰ ਸਿੰਘ ਨੇ ਲੋਕਾਂ ਨੂੰ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਆਦਿ ਵਰਗੇ ਮੌਕਾਪ੍ਰਸਤ ਇਨਫੈਕਸ਼ਨਾਂ ਬਾਰੇ ਜਾਗਰੂਕ ਕੀਤਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਨੂੰ ਸਾਫ਼ ਰੱਖਣ ਅਤੇ ਆਪਣੇ ਆਲੇ-ਦੁਆਲੇ ਪਾਣੀ ਇਕੱਠਾ ਨਾ ਹੋਣ ਦੇਣ। ਉਨ੍ਹਾਂ ਦੱਸਿਆ ਕਿ ਡੇਂਗੂ ਵਾਇਰਸ ਸਾਫ਼ ਪਾਣੀ ਵਿੱਚ ਪੈਦਾ ਹੁੰਦਾ ਹੈ ਅਤੇ ਦਿਨ ਵੇਲੇ ਕੱਟਦਾ ਹੈ।

ਇਸ ਮੌਕੇ ਡਾ. ਕੋਟਨੀਸ ਐਕੂਪੰਕਚਰ ਹਸਪਤਾਲ ਦੇ ਡਾਇਰੈਕਟਰ ਡਾ. ਇੰਦਰਜੀਤ ਸਿੰਘ ਨੇ ਲੋਕਾਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਦੱਸਿਆ। ਉਨ੍ਹਾਂ ਨੇ ਨਸ਼ੇੜੀਆਂ ਨੂੰ ਆਪਣੀ ਨਸ਼ੇ ਦੀ ਲਤ ਛੱਡਣ ਅਤੇ ਰੁਜ਼ਗਾਰ ਕਮਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਨਸ਼ਿਆਂ ਕਾਰਨ ਲੋਕ ਸਰੀਰਕ, ਮਾਨਸਿਕ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਹੋ ਰਹੇ ਹਨ ਅਤੇ ਨਸ਼ੇ ਦੀ ਲਤ ਮਰਦਾਂ ਵਿੱਚ ਨਪੁੰਸਕਤਾ ਦਾ ਕਾਰਨ ਬਣ ਰਹੀ ਹੈ, ਜਿਸ ਕਾਰਨ ਤਲਾਕ ਦੀ ਦਰ ਲਗਾਤਾਰ ਵੱਧ ਰਹੀ ਹੈ। ਇਸ ਮੌਕੇ ਓਡੀਆਈਸੀ ਸੈਂਟਰ ਇੰਚਾਰਜ ਮਨੀਸ਼ਾ, ਡਾ. ਰਘੁਵੀਰ ਸਿੰਘ, ਮੀਨੂੰ ਅਮਨ ਅਤੇ ਰਿਤਿਕਾ ਆਦਿ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

Advertisement
×