DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਇਆਲੀ ਤੇ ਉਮੈਦਪੁਰ ਨੇ ਗਗਨਦੀਪ ਦੇ ਪਰਿਵਾਰ ਨਾਲ ਦੁੱਖ ਪ੍ਰਗਟਾਇਆ

ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਸੀਨੀਅਰ ਆਗੂ ਤੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅਤੇ ਸਾਬਕਾ ਚੇਅਰਮੈਨ ਜਥੇਦਾਰ ਸੰਤਾ ਸਿੰਘ ਉਮੈਦਪੁਰ ਝੜਪ ਦੌਰਾਨ ਕਤਲ ਹੋਏ ਨੌਜਵਾਨ ਗਗਨਦੀਪ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਿੰਡ ਹੇਡੋਂ ਬੇਟ ਪੁੱਜੇ। ਦੋਵਾਂ ਆਗੂਆਂ ਨੇ...

  • fb
  • twitter
  • whatsapp
  • whatsapp
featured-img featured-img
ਪੀੜਤ ਪਰਿਵਾਰ ਨਾਲ ਦੁੱਖ ਪ੍ਰਗਟ ਕਰਦੇ ਹੋਏ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅਤੇ ਜਥੇਦਾਰ ਸੰਤਾ ਸਿੰਘ ਉਮੈਦਪੁਰ। -ਫੋਟੋ: ਟੱਕਰ
Advertisement

ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਸੀਨੀਅਰ ਆਗੂ ਤੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅਤੇ ਸਾਬਕਾ ਚੇਅਰਮੈਨ ਜਥੇਦਾਰ ਸੰਤਾ ਸਿੰਘ ਉਮੈਦਪੁਰ ਝੜਪ ਦੌਰਾਨ ਕਤਲ ਹੋਏ ਨੌਜਵਾਨ ਗਗਨਦੀਪ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਿੰਡ ਹੇਡੋਂ ਬੇਟ ਪੁੱਜੇ। ਦੋਵਾਂ ਆਗੂਆਂ ਨੇ ਮ੍ਰਿਤਕ ਦੇ ਪਿਤਾ ਸੁਰਿੰਦਰ ਸਿੰਘ ਨਾਲ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਗਗਨਦੀਪ ਸਿੰਘ ਦੀ ਮੌਤ ਨਾਲ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ਅਤੇ ਸਮਾਜ ਨੂੰ ਵੀ ਉਸਦੀ ਘਾਟ ਰੜਕਦੀ ਰਹੇਗੀ ਕਿਉਂਕਿ ਉਹ ਸੰਘਰਸ਼ੀ ਯੋਧਾ ਸੀ। ਉਨ੍ਹਾਂ ਕਿਹਾ ਕਿ ਨੌਜਵਾਨ ਗਗਨਦੀਪ ਸਿੰਘ ਦਿੱਲੀ ਕਿਸਾਨੀ ਅੰਦੋਲਨ, ਬੰਦੀ ਸਿੰਘਾਂ ਦੀ ਰਿਹਾਈ ਅਤੇ ਹੋਰ ਲੋਕ ਹਿੱਤਾਂ ਵਾਲੇ ਰੋਸ ਧਰਨਿਆਂ ’ਚ ਸ਼ਾਮਲ ਹੁੰਦਾ ਰਿਹਾ ਜਿਸ ਕਾਰਨ ਉਸਨੇ ਜੇਲ੍ਹ ਵੀ ਕੱਟੀ। ਵਿਧਾਇਕ ਇਆਲੀ ਤੇ ਜਥੇਦਾਰ ਉਮੈਦਪੁਰ ਨੇ ਕਿਹਾ ਕਿ ਅਕਾਲੀ ਦਲ (ਪੁਨਰ ਸੁਰਜੀਤ) ਪਰਿਵਾਰ ਦਾ ਹਮੇਸ਼ਾ ਸਾਥ ਦੇਵੇਗਾ। ਆਗੂਆਂ ਨੇ ਕਿਹਾ ਕਿ ‘ਆਪ’ ਸਰਕਾਰ ਦੇ ਰਾਜ ਵਿਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਫੇਲ੍ਹ ਹੈ। ਇਸ ਮੌਕੇ ਉਨ੍ਹਾਂ ਨਾਲ ਬਰਜਿੰਦਰ ਸਿੰਘ ਬਬਲੂ ਲੋਪੋਂ ਵੀ ਹਾਜ਼ਰ ਸਨ।

Advertisement
Advertisement
×