ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਬਾਬਾ ਅਮਰ ਸਿੰਘ ਭੋਰਾ ਸਾਹਿਬ ਸੰਪ੍ਰਦਾਇ ਰਾੜਾ ਸਾਹਿਬ ਦੇ ਨਵੇਂ ਮੁਖੀ ਥਾਪੇ

ਬੀਤੀ 25 ਅਗਸਤ ਨੂੰ ਆਪਣੀ ਜੀਵਨ ਯਾਤਰਾ ਪੂਰੀ ਕਰ ਕੇ ਇਸ ਸੰਸਾਰ ਤੋਂ ਰੁਖਸਤ ਹੋਏ ਸੰਪ੍ਰਦਾਇ ਰਾੜਾ ਸਾਹਿਬ ਦੇ ਮੁਖੀ ਸੰਤ ਬਲਜਿੰਦਰ ਸਿੰਘ ਨਮਿਤ ਅੱਜ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਵਿਖੇ ਦੁਸ਼ਹਿਰਾ ਸਮਾਗਮ ਹੋਇਆ। ਇਸ ਮੌਕੇ ਪੰਥਕ ਸੰਪਰਦਾਵਾਂ, ਸੰਸਥਾਵਾਂ, ਜਥੇਬੰਦੀਆਂ ਦੇ...
ਨਵੇਂ ਮੁਖੀ ਬਾਬਾ ਅਮਰ ਸਿੰਘ ਭੋਰਾ ਸਾਹਿਬ ਵਾਲਿਆਂ ਦੀ ਦਸਤਾਰਬੰਦੀ ਕਰਦੇ ਹੋਏ ਸੰਤ-ਮਹਾਂਪੁਰਸ਼ ਤੇ ਪੰਥਕ ਜਥੇਬੰਦੀਆਂ ਦੇ ਮੁਖੀ।
Advertisement
ਬੀਤੀ 25 ਅਗਸਤ ਨੂੰ ਆਪਣੀ ਜੀਵਨ ਯਾਤਰਾ ਪੂਰੀ ਕਰ ਕੇ ਇਸ ਸੰਸਾਰ ਤੋਂ ਰੁਖਸਤ ਹੋਏ ਸੰਪ੍ਰਦਾਇ ਰਾੜਾ ਸਾਹਿਬ ਦੇ ਮੁਖੀ ਸੰਤ ਬਲਜਿੰਦਰ ਸਿੰਘ ਨਮਿਤ ਅੱਜ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਵਿਖੇ ਦੁਸ਼ਹਿਰਾ ਸਮਾਗਮ ਹੋਇਆ। ਇਸ ਮੌਕੇ ਪੰਥਕ ਸੰਪਰਦਾਵਾਂ, ਸੰਸਥਾਵਾਂ, ਜਥੇਬੰਦੀਆਂ ਦੇ ਗੁਰਮਤੇ ਉਪਰੰਤ ਸੰਪਰਦਾਇ ਰਾੜਾ ਸਾਹਿਬ ਦੇ ਨਵੇਂ ਥਾਪੇ ਮੁਖੀ ਬਾਬਾ ਅਮਰ ਸਿੰਘ ਭੋਰਾ ਸਾਹਿਬ ਵਾਲਿਆਂ ਨੂੰ ਸਿੱਖ ਸੰਗਤ ਨੇ ਜੈਕਾਰਿਆਂ ਦੀ ਗੂੰਜ ਵਿੱਚ ਪ੍ਰਵਾਨਗੀ ਦਿੱਤੀ।ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਅਤੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸੇਵਕ ਦੀ ਪਰਿਭਾਸ਼ਾ ਕਰਦਿਆਂ ਸੰਪਰਦਾਇ ਰਾੜਾ ਸਾਹਿਬ ਵੱਲੋਂ ਪੰਥਕ ਸੇਵਾਵਾਂ ਨਿਭਾਉਣ ਦਾ ਜ਼ਿਕਰ ਕੀਤਾ।

ਇਸ ਮੌਕੇ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ, ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ, ਪ੍ਰਧਾਨ ਸੰਤ ਸਰਬਜੋਤ ਸਿੰਘ ਬੇਦੀ, ਬਾਬਾ ਬਲਵੀਰ ਸਿੰਘ ਪੰਥ ਅਕਾਲੀ ਬੁੱਢਾ ਦਲ, ਗਿਆਨੀ ਜੋਤਇੰਦਰ ਸਿੰਘ ਸ੍ਰੀ ਹਜ਼ੂਰ ਸਾਹਿਬ, ਹੈੱਡ ਗ੍ਰੰਥੀ ਜੋਗਿੰਦਰ ਸਿੰਘ ਕੇਸਗੜ੍ਹ ਸਾਹਿਬ, ਬਾਬਾ ਸੇਵਾ ਸਿੰਘ ਰਾਮਪੁਰ ਖੇੜਾ, ਬਾਬਾ ਗੁਰਵਿੰਦਰ ਸਿੰਘ, ਨਾਮਧਾਰੀ ਠਾਕੁਰ ਉਦੇ ਸਿੰਘ, ਭਾਈ ਰਾਜਿੰਦਰ ਸਿੰਘ ਰਕਾਬਗੰਜ, ਸੰਤ ਹਰੀ ਸਿੰਘ ਰੰਧਾਵਾ, ਗਿਆਨੀ ਬਲਵਿੰਦਰ ਸਿੰਘ ਆਲਮਗੀਰ, ਸੰਤ ਅਮੀਰ ਸਿੰਘ ਜਵੱਦੀ, ਗਿਆਨੀ ਇਕਬਾਲ ਸਿੰਘ ਪਟਨਾ ਸਾਹਿਬ, ਸਾਬਕਾ ਜਥੇਦਾਰ ਰਣਜੀਤ ਸਿੰਘ, ਬਾਬਾ ਬਲਜੀਤ ਸਿੰਘ ਦਾਦੂਵਾਲ, ਸੰਤ ਪਰਮਜੀਤ ਸਿੰਘ ਹੰਸਾਲੀ ਵਾਲੇ, ਸੰਤ ਲਖਵੀਰ ਸਿੰਘ ਰਤਵਾੜਾ ਸਾਹਿਬ, ਬਾਬਾ ਕਸ਼ਮੀਰਾ ਸਿੰਘ ਅਲਹੋਰਾਂ ਹਾਜ਼ਰ ਸਨ। ਇਸ ਦੌਰਾਨ ਸੰਤ ਅਵਤਾਰ ਸਿੰਘ ਧੂਲਕੋਟ, ਬਾਬਾ ਗੁਰਮੁੱਖ ਸਿੰਘ ਆਲੋਵਾਲ, ਬਾਬਾ ਕਰਮ ਸਿੰਘ ਹੋਤੀ ਮਰਦਾਨ, ਭਾਈ ਸਤਵਿੰਦਰ ਸਿੰਘ ਟੌਹੜਾ, ਟਰੱਸਟੀ ਮਨਿੰਦਰਜੀਤ ਸਿੰਘ ਬੈਨੀਪਾਲ, ਰਣਧੀਰ ਸਿੰਘ ਢੀਂਡਸਾ, ਗੁਰਨਾਮ ਸਿੰਘ ਅੜੈਚਾ, ਮਲਕੀਤ ਸਿੰਘ ਪਨੇਸਰ, ਡਾ. ਗੁਰਨਾਮ ਕੌਰ ਚੰਡੀਗੜ੍ਹ, ਜਗਜੀਤ ਸਿੰਘ ਜੈਪੁਰ, ਭਵਪ੍ਰੀਤ ਸਿੰਘ ਮੂੰਡੀ, ਭਾਈ ਜਤਿੰਦਰ ਸਿੰਘ ਕਿੰਗਰੀ, ਭਾਈ ਇੰਦਰਜੀਤ ਸਿੰਘ ਯੂਕੇ, ਬਾਬਾ ਮੋਹਣ ਸਿੰਘ ਮੁਕੰਦਪੁਰ, ਬਾਬਾ ਅਨਹਦ ਰਾਜ ਸਿੰਘ, ਭਾਈ ਕੁਲਵੰਤ ਸਿੰਘ ਢੱਕੀ ਸਾਹਿਬ, ਅਮਰਜੀਤ ਸਿੰਘ ਚਾਵਲਾ, ਪ੍ਰਧਾਨ ਹਰਮੀਤ ਸਿੰਘ ਕਾਲਕਾ, ਰਘਵੀਰ ਸਿੰਘ ਸਹਾਰਨ ਮਾਜਰਾ, ਭਗਵੰਤ ਸਿੰਘ ਧੰਗੇੜਾ ਵੀ ਮੌਜੂਦ ਸਨ। ਇਸ ਦੌਰਾਨ ਡਾ. ਗੁਰਪ੍ਰੀਤ ਕੌਰ ਮਾਨ, ਵਿਧਾਇਕ ਚੇਤਨ ਸਿੰਘ ਜੌੜੇਮਾਜਰਾ, ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ, ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ, ਡਾ. ਚਰਨਜੀਤ ਸਿੰਘ ਅਟਵਾਲ, ਸੰਸਦ ਮੈਂਬਰ ਡਾ. ਅਮਰ ਸਿੰਘ, ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ, ਸੰਤਾਂ-ਮਹਾਪੁਰਸ਼ਾਂ ਤੇ ਆਗੂਆਂ ਤੇ ਹੋਰ ਸ਼ਖ਼ਸੀਅਤਾਂ ਨੇ ਬਾਬਾ ਅਮਰ ਸਿੰਘ ਭੋਰਾ ਸਾਹਿਬ ਵਾਲਿਆਂ ਨੂੰ ਦਸਤਾਰਾਂ ਭੇਟ ਕੀਤੀਆਂ। ਸਟੇਜ ਸਕੱਤਰ ਦੀ ਸੇਵਾ ਭਾਈ ਰਣਧੀਰ ਸਿੰਘ ਢੀਂਡਸਾ ਨੇ ਨਿਭਾਈ।

Advertisement

 

Advertisement
Show comments