DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Baba Jassa Singh Ahluwalia: ਆਹਲੂਵਾਲੀਆ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ

ਬਾਬਾ ਜੱਸਾ ਸਿੰਘ ਆਹਲੂਵਾਲੀਆ ਦੇ 308ਵੇਂ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ਗੁਰਦੁਆਰਾ ਨਵਾਬ ਜੱਸਾ ਸਿੰਘ ਆਹਲੂਵਾਲੀਆ ਮਾਡਲ ਗ੍ਰਾਮ ਵਿੱਚ ਕਰਵਾਇਆ ਗਿਆ। ਇਸ ਵਿੱਚ ਵੱਡੀ ਗਿਣਤੀ ਸੰਗਤ ਨਤਮਸਤਕ ਹੋਈ। ਇਸ ਮੌਕੇ ਆਖੰਡ ਪਾਠ ਦੇ ਭੋਗ ਉਪਰੰਤ ਪੰਥ ਪ੍ਰਸਿੱਧ ਕੀਰਤਨੀ ਜਥਿਆਂ ਨੇ...

  • fb
  • twitter
  • whatsapp
  • whatsapp
featured-img featured-img
ਜਸਪ੍ਰੀਤ ਸਿੰਘ ਆਹਲੂਵਾਲੀਆ ਨੂੰ ਦਿੰਦੇ ਹੋਏ ਪ੍ਰਬੰਧਕ। -ਫੋਟੋ: ਗੁਰਿੰਦਰ ਸਿੰਘ
Advertisement

ਬਾਬਾ ਜੱਸਾ ਸਿੰਘ ਆਹਲੂਵਾਲੀਆ ਦੇ 308ਵੇਂ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ਗੁਰਦੁਆਰਾ ਨਵਾਬ ਜੱਸਾ ਸਿੰਘ ਆਹਲੂਵਾਲੀਆ ਮਾਡਲ ਗ੍ਰਾਮ ਵਿੱਚ ਕਰਵਾਇਆ ਗਿਆ। ਇਸ ਵਿੱਚ ਵੱਡੀ ਗਿਣਤੀ ਸੰਗਤ ਨਤਮਸਤਕ ਹੋਈ। ਇਸ ਮੌਕੇ ਆਖੰਡ ਪਾਠ ਦੇ ਭੋਗ ਉਪਰੰਤ ਪੰਥ ਪ੍ਰਸਿੱਧ ਕੀਰਤਨੀ ਜਥਿਆਂ ਨੇ ਸੰਗਤ ਨੂੰ ਨਿਹਾਲ ਕੀਤਾ ਜਦੋਂਕਿ ਪ੍ਰਚਾਰਕ ਅਮਨਦੀਪ ਸਿੰਘ ਖ਼ਾਲਸਾ ਨੇ ਗੁਰਮਤਿ ਵਿਚਾਰਾਂ ਕਰਦਿਆਂ ਬਾਬਾ ਜੱਸਾ ਸਿੰਘ ਆਹਲੂਵਾਲੀਆ ਦੇ ਜੀਵਨ ਤੇ ਪ੍ਰਾਪਤੀਆਂ ਸਬੰਧੀ ਖਚਾਨਣਾ ਪਾਇਆ।

ਇਸ ਮੌਕੇ ਨਵਾਬ ਜੱਸਾ ਸਿੰਘ ਆਹਲੂਵਾਲੀਆ ਫਾਊਂਡੇਸ਼ਨ ਦੇ ਸੰਸਥਾਪਕ ਚੇਅਰਮੈਨ ਅਤੇ ਗੁਰਦੁਆਰਾ ਕਮੇਟੀ ਦੇ ਮੁੱਖ ਸੇਵਾਦਾਰ ਜਸਪ੍ਰੀਤ ਸਿੰਘ ਆਹਲੂਵਾਲੀਆ ਨੂੰ ਆਹਲੂਵਾਲੀਆ ਸਭਾਵਾਂ ਵੱਲੋਂ ਜੱਸਾ ਸਿੰਘ ਆਹਲੂਵਾਲੀਆ ਐਵਾਰਡ ਦੇ ਕੇ ਸਨਮਾਨਿਆ ਗਿਆ।

Advertisement

ਉਨ੍ਹਾਂ ਜਰਨੈਲ ਬਾਬਾ ਜੱਸਾ ਸਿੰਘ ਆਹਲੂਵਾਲੀਆ ਦੇ ਜੀਵਨ ਬਾਰੇ ਰੋਸ਼ਨੀ ਪਾਉਂਦਿਆਂ ਕਿਹਾ ਕਿ ਸਾਨੂੰ ਆਪਣੇ ਧਰਮ, ਵਿਰਸੇ ਤੇ ਸ਼ਾਨਾਮੱਤੇ ਇਤਿਹਾਸ ਨਾਲ ਜੁੜ ਕੇ ਇਸ ਨੂੰ ਸੰਭਾਲਣ ਵੱਲ ਧਿਆਨ ਦੇਣ ਦੀ ਲੋੜ ਹੈ ਤਾਂ ਜੋ ਨੌਜਵਾਨ ਪੀੜ੍ਹੀ ਬਾਬਾ ਜੱਸਾ ਸਿੰਘ ਆਹਲੂਵਾਲੀਆ ਦੇ ਅਸਲ ਵਾਰਿਸ ਅਖਵਾਉਣ ਵਿੱਚ ਫ਼ਖਰ ਮਹਿਸੂਸ ਕਰ ਸਕੇ।

Advertisement

ਇਸ ਮੌਕੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਵਿਧਾਇਕ ਦਲਜੀਤ ਸਿੰਘ ਭੋਲਾ, ਕਾਂਗਰਸੀ ਆਗੂ ਈਸ਼ਵਰਜੋਤ ਸਿੰਘ ਚੀਮਾ, ਭਾਜਪਾ ਆਗੂ ਪ੍ਰਿਤਪਾਲ ਸਿੰਘ ਬਲੀਏਵਾਲ, ਭਵਨਦੀਪ ਸਿੰਘ ਸਿੱਧੂ, ਸ਼ੀਲਾ ਦੁੱਗਰੀ ਅਤੇ ਜਸਪ੍ਰੀਤ ਸਿੰਘ ਹੌਬੀ ਨੂੰ ਸਨਮਾਨਿਆ ਗਿਆ। ਸਮਾਗਮ ਦੌਰਾਨ ਹਰਿੰਦਰ ਸਿੰਘ ਆਹਲੂਵਾਲੀਆ, ਤੇਜਿੰਦਰ ਸਿੰਘ ਮਮਕ, ਸੁਖਵਿੰਦਰ ਸਿੰਘ, ਸੰਦੀਪ ਬੈਂਸ, ਹਰਕੀਰਤਪਾਲ ਸਿੰਘ, ਜਸਨਪ੍ਰੀਤ ਸਿੰਘ ਗਿੱਲ, ਅਸ਼ਵਨੀ ਸੂਰੀ ਆਦਿ ਵੀ ਹਾਜ਼ਰ ਸਨ।

Advertisement
×