ਬਾਬਾ ਕੁੰਦਨ ਸਿੰਘ ਭਲਾਈ ਟਰੱਸਟ ਵੱਲੋਂ ਹੜ੍ਹ ਪੀੜਤਾਂ ਦੀ ਮਦਦ
              ਪ੍ਰਭਾਵਿਤ ਲੋਕਾਂ ਨੂੰ 13 ਲੱਖ ਰੁਪਏ ਦੀ ਮਦਦ, 2 ਲੱਖ ਰੁਪਏ ਦੇ ਬਰਤਨ ਅਤੇ 500 ਰਾਸ਼ਨ ਕਿੱਟਾਂ ਵੰਡੀਆਂ
            
        
        
    
                 Advertisement 
                
 
            
        
                ਬਾਬਾ ਕੁੰਦਨ ਸਿੰਘ ਭਲਾਈ ਟਰੱਸਟ ਵੱਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਵੱਡੇ ਪੱਧਰ ’ਤੇ ਸਹਾਇਤਾ ਕਾਰਜ ਸ਼ੁਰੂ ਕੀਤੇ ਗਏ ਹਨ ਜਿਸ ਤਹਿਤ ਟਰੱਸਟ ਮੁੱਖੀ ਮਾਤਾ ਵਿਪਨਪ੍ਰੀਤ ਕੌਰ ਦੀ ਅਗਵਾਈ ਹੇਠ ਸੇਵਾਦਾਰਾਂ ਵੱਲੋਂ ਹੜ੍ਹ ਪੀੜਤ ਇਲਾਕਿਆਂ ਵਿੱਚ 13 ਲੱਖ ਰੁਪਏ ਤੋਂ ਇਲਾਵਾ ਸਟੀਲ ਦੇ ਬਰਤਨ ਅਤੇ ਰਾਸ਼ਨ ਕਿੱਟਾਂ ਵੰਡੀਆਂ ਗਈਆਂ ਹਨ। 
            
        
    
    
    
    ਅੱਜ ਇਥੇ ਜਾਣਕਾਰੀ ਦਿੰਦਿਆਂ ਟਰੱਸਟ ਮੁਖੀ ਮਾਤਾ ਵਿਪਨਪ੍ਰੀਤ ਕੌਰ ਨੇ ਦੱਸਿਆ ਕਿ ਟਰਸਟ ਵੱਲੋਂ ਅੱਜ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਸ਼ਨ ਦੀਆਂ 500 ਕਿੱਟਾਂ ਵੰਡੀਆਂ ਗਈਆਂ ਹਨ। ਇਨ੍ਹਾਂ ਕਿੱਟਾਂ ਵਿੱਚ ਆਟਾ, ਚਾਵਲ, ਪੰਜ ਤਰ੍ਹਾਂ ਦੀਆਂ ਦਾਲਾਂ, ਤੇਲ ਸਰਸੋਂ, ਮਸਾਲੇ, ਸਾਬਨ, ਟੂਥਪੇਸਟ, ਬੁਰਸ਼ ਅਤੇ ਤੌਲੀਏ ਸ਼ਾਮਲ ਹਨ। ਇਸ ਤੋਂ ਇਲਾਵਾ ਦੋ ਲੱਖ ਰੁਪਏ ਦੇ ਸਟੀਲ ਦੇ ਬਰਤਨ ਵੀ ਪੀੜਤ ਪਰਿਵਾਰਾਂ ਨੂੰ ਵੰਡੇ ਗਏ ਹਨ ਜੋ ਆਪਣੇ ਘਰ ਛੱਡ ਕੇ ਰਾਹਤ ਕੈਂਪਾਂ ਜਾਂ ਆਪਣੇ ਘਰ ਦੀਆਂ ਛੱਤਾਂ ’ਤੇ ਰਹਿ ਰਹੇ ਹਨ। ਉਨ੍ਹਾਂ ਦੱਸਿਆ ਕਿ ਟਰਸਟ ਵੱਲੋਂ ਭਵਿੱਖ ਵਿੱਚ ਵੀ ਹੜ੍ਹ ਪੀੜਤਾਂ ਦੀ ਮਦਦ ਲਈ ਵੱਡੇ ਪੱਧਰ ਤੇ ਯਤਨ ਕੀਤੇ ਜਾਣਗੇ ਅਤੇ ਪ੍ਰਭਾਵਿਤ ਲੋਕਾਂ ਨੂੰ ਲੋੜੀਂਦਾ ਸਾਮਾਨ ਦਿੱਤਾ ਜਾਵੇਗਾ।
                 Advertisement 
                
 
            
        
                 Advertisement 
                
 
            
        