ਬਾਬਾ ਸੁੱਧ ਸਿੰਘ ਟੂਸੇ ਵਾਲਿਆਂ ਨੇ ਮੰਗੀ ਮੁਆਫ਼ੀ
ਸਿੱਖ ਧਰਮ ਦੇ ਪ੍ਰਚਾਰਕ ਮਾਛੀਵਾੜਾ ਵਾਸੀ ਬਾਬਾ ਸੁੱਧ ਸਿੰਘ ਟੂਸੇ ਵਾਲਿਆਂ ਨੇ ਕੁਝ ਮਹੀਨੇ ਪਹਿਲਾਂ ਸਤਨਾਮ ਸਿੰਘ ਭੰਨਿਆਰੇ ਵਾਲਿਆਂ ਨੂੰ ਸਨਮਾਨਿਤ ਕੀਤਾ ਸੀ ਜਿਸ ਦੀ ਇੱਕ ਵੀਡੀਓ ਸੋਸ਼ਲ ਮੀਡੀਆ ’ਤੇ ਵਾਈਰਲ ਹੋਣ ਤੋਂ ਬਾਅਦ ਅੱਜ ਉਨ੍ਹਾਂ ਇਸ ਮਾਮਲੇ ਸਬੰਧੀ ਸਿੱਖ...
Advertisement
ਸਿੱਖ ਧਰਮ ਦੇ ਪ੍ਰਚਾਰਕ ਮਾਛੀਵਾੜਾ ਵਾਸੀ ਬਾਬਾ ਸੁੱਧ ਸਿੰਘ ਟੂਸੇ ਵਾਲਿਆਂ ਨੇ ਕੁਝ ਮਹੀਨੇ ਪਹਿਲਾਂ ਸਤਨਾਮ ਸਿੰਘ ਭੰਨਿਆਰੇ ਵਾਲਿਆਂ ਨੂੰ ਸਨਮਾਨਿਤ ਕੀਤਾ ਸੀ ਜਿਸ ਦੀ ਇੱਕ ਵੀਡੀਓ ਸੋਸ਼ਲ ਮੀਡੀਆ ’ਤੇ ਵਾਈਰਲ ਹੋਣ ਤੋਂ ਬਾਅਦ ਅੱਜ ਉਨ੍ਹਾਂ ਇਸ ਮਾਮਲੇ ਸਬੰਧੀ ਸਿੱਖ ਸੰਗਤ ਤੇ ਅਕਾਲ ਤਖ਼ਤ ਸਾਹਿਬ ਤੋਂ ਹੱਥ ਜੋੜ ਮੁਆਫ਼ੀ ਮੰਗੀ ਹੈ। ਬਾਬਾ ਸੁੱਧ ਸਿੰਘ ਟੂਸੇ ਵਾਲਿਆਂ ਨੇ ਕਿਹਾ ਕਿ ਅੱਜ ਤੋਂ ਕਰੀਬ 5-6 ਮਹੀਨੇ ਪਹਿਲਾਂ ਉਨ੍ਹਾਂ ਤੇ ਸਤਨਾਮ ਸਿੰਘ ਭੰਨਿਆਰੇ ਵਾਲਿਆਂ ਵਿਚਕਾਰ ਸਬੰਧਾਂ ਦੀ ਵੀਡੀਓ ਵਾਈਰਲ ਹੋਈ ਹੈ ਜਿਸ ਸਬੰਧੀ ਉਹ ਸਮੁੱਚੀ ਸੰਗਤ, ਸਮੁੱਚਾ ਖਾਲਸਾ ਪੰਥ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੱਥ ਜੋੜ ਕੇ ਮੁਆਫ਼ੀ ਮੰਗਦੇ ਹਨ।
Advertisement
Advertisement