ਬੈਂਸ ਵੱਲੋਂ ਕਾਂਗਰਸੀ ਵਰਕਰਾਂ ਨਾਲ ਮੀਟਿੰਗ
ਹਲਕਾ ਪੱਛਮੀ ਦੇ ਇਲਾਕਾ ਬਾੜੇਵਾਲ ਵਿੱਚ ਕਾਂਗਰਸੀ ਆਗੂ ਹਰਪ੍ਰੀਤ ਸਿੰਘ ਬੱਬੂ ਦੇ ਘਰ ਵਰਕਰਾਂ ਦੀ ਮੀਟਿੰਗ ਹੋਈ ਜਿਸ ਵਿੱਚ ਸਾਬਕਾ ਵਿਧਾਇਕ ਅਤੇ ਸੀਨੀਅਰ ਕਾਂਗਰਸੀ ਆਗੂ ਸਿਮਰਜੀਤ ਸਿੰਘ ਬੈਂਸ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸ੍ਰੀ ਬੈਂਸ ਨੇ ਕਿਹਾ ਕਿ ਕਾਂਗਰਸ ਪਾਰਟੀ...
Advertisement
ਹਲਕਾ ਪੱਛਮੀ ਦੇ ਇਲਾਕਾ ਬਾੜੇਵਾਲ ਵਿੱਚ ਕਾਂਗਰਸੀ ਆਗੂ ਹਰਪ੍ਰੀਤ ਸਿੰਘ ਬੱਬੂ ਦੇ ਘਰ ਵਰਕਰਾਂ ਦੀ ਮੀਟਿੰਗ ਹੋਈ ਜਿਸ ਵਿੱਚ ਸਾਬਕਾ ਵਿਧਾਇਕ ਅਤੇ ਸੀਨੀਅਰ ਕਾਂਗਰਸੀ ਆਗੂ ਸਿਮਰਜੀਤ ਸਿੰਘ ਬੈਂਸ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸ੍ਰੀ ਬੈਂਸ ਨੇ ਕਿਹਾ ਕਿ ਕਾਂਗਰਸ ਪਾਰਟੀ ਦੀਆਂ ਸਰਕਾਰਾਂ ਨੇ ਹਮੇਸ਼ਾਂ ਹੀ ਧਰਮ ਨਿਰਪੱਖਤਾ ਤੇ ਪਹਿਰਾ ਦਿੰਦਿਆਂ ਹਰ ਵਰਗ ਦੀ ਭਲਾਈ ਲਈ ਕਾਰਜ਼ ਕੀਤੇ ਹਨ ਜਦਕਿ ਭਾਰਤੀ ਜਨਤਾ ਪਾਰਟੀ ਲੋਕਾਂ ਨੂੰ ਫਿਰਕਿਆਂ ਵਿੱਚ ਵੰਡਕੇ ਰਾਜ ਸੱਤਾ ਤੇ ਕਾਬਜ਼ ਹੋਈ ਹੈ। ਉਨ੍ਹਾਂ ਕਿਹਾ ਕਿ ਸੂਬੇ ਅੰਦਰ ਕਾਂਗਰਸ ਪਾਰਟੀ ਬੂਥ ਪੱਧਰ ਤੇ ਪੂਰੀ ਤਰ੍ਹਾਂ ਮਜ਼ਬੂਤ ਹੈ ਅਤੇ ਸਮੁੱਚੀ ਲੀਡਰਸ਼ਿਪ ਇੱਕਜੁੱਟ ਹੋਕੇ ਵਿਰੋਧੀ ਪਾਰਟੀਆਂ ਨੂੰ ਮਾਤ ਦੇਵੇਗੀ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਸ਼ਾਨਦਾਰ ਜਿੱਤ ਪ੍ਰਾਪਤ ਕਰਕੇ ਸਰਕਾਰ ਬਣਾਏਗੀ।
Advertisement
Advertisement