ਬੈਂਸ ਵੱਲੋਂ ਨਵ-ਨਿਯੁਕਤ ਕੋਆਰਡੀਨੇਟਰ ਕਰਨ ਸੋਨੀ ਦਾ ਸਨਮਾਨ
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 16 ਜੂਨ
ਸਾਬਕਾ ਵਿਧਾਇਕ ਅਤੇ ਸੀਨੀਅਰ ਕਾਂਗਰਸੀ ਆਗੂ ਸਿਮਰਜੀਤ ਸਿੰਘ ਬੈਂਸ ਦੇ ਦਫ਼ਤਰ ਵਿੱਚ ਇਕ ਸਮਾਗਮ ਹੋਇਆ ਜਿਸ ਵਿੱਚ ਕਾਂਗਰਸ ਪਾਰਟੀ ਵੱਲੋਂ ਨਵ ਨਿਯੁਕਤ ਕੀਤੇ ਹਲਕਾ ਆਤਮ ਨਗਰ ਦੇ ਕੋਆਰਡੀਨੇਟਰ ਕਰਨ ਸੋਨੀ ਨੇ ਉਚੇਚੇ ਤੌਰ ’ਤੇ ਸ਼ਮੂਲੀਅਤ ਕੀਤੀ।
ਇਸ ਮੌਕੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਵੱਲੋਂ ਕਰਨ ਸੋਨੀ ਨੂੰ ਸਿਰੋਪਾਉ ਭੇਟ ਕਰਕੇ ਸਵਾਗਤ ਕੀਤਾ ਗਿਆ। ਇਸ ਮੌਕੇ ਬੈਂਸ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਝੁਕਾਅ ਕਾਂਗਰਸ ਪਾਰਟੀ ਵੱਲ ਲਗਾਤਾਰ ਵੱਧ ਰਿਹਾ ਹੈ ਅਤੇ ਉਹ ਪੰਜਾਬ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਦੇ ਇੱਛੁਕ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਗਲਤ ਅਤੇ ਮਾੜੀਆਂ ਨੀਤੀਆਂ ਕਾਰਨ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਦੁਖੀ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਕਾਂਗਰਸ ਪਾਰਟੀ ਨੂੰ 2027 ਵਿੱਚ ਇੱਕ ਬਦਲ ਦੇ ਤੌਰ ਤੇ ਦੇਖ ਰਹੇ ਹਨ ਕਿਉਂਕਿ ਉਨ੍ਹਾਂ ਨੂੰ ਪਤਾ ਲਗ ਚੁੱਕਾ ਹੈ ਕਿ ਪੰਜਾਬ ਦਾ ਵਿਕਾਸ ਕਾਂਗਰਸ ਦੇ ਰਾਜ ਵਿੱਚ ਹੀ ਸੰਭਵ ਹੈ।
ਇਸ ਮੌਕੇ ਕਰਨ ਸੋਨੀ ਨੇ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ ਉਸ ਨੂੰ ਉਹ ਤਹਿਦਿਲ ਨਾਲ ਨਿਭਾਉਂਦੇ ਹੋਏ ਪੰਜਾਬ ਵਿੱਚ ਕਾਂਗਰਸ ਨੂੰ ਮਜ਼ਬੂਤ ਕਰਨਗੇ ਤਾਂ ਜੁ 2027 ਵਿੱਚ ਮੁੜ ਕਾਂਗਰਸ ਦੀ ਸਤਾ ਵਿੱਚ ਵਾਪਿਸੀ ਹੋ ਸਕੇ। ਇਸ ਮੌਕੇ ਬਲਜੀਤ ਸਿੰਘ ਗਿਆਸਪੁਰਾ, ਟੋਨੀ ਅਰੋੜਾ ਬਲਾਕ ਪ੍ਰਧਾਨ, ਕੌਂਸਲਰ ਅਤੇ ਬਲਾਕ ਪ੍ਰਧਾਨ ਹਰਵਿੰਦਰ ਸਿੰਘ ਕਲੇਰ, ਪ੍ਰਧਾਨ ਬਲਦੇਵ ਸਿੰਘ, ਕੌਂਸਲਰ ਸਤਨਾਮ ਸਿੰਘ ਲੁਹਾਰਾ, ਕੌਂਸਲਰ ਅਰਜਨ ਸਿੰਘ ਚੀਮਾ ਅਤੇ ਸਾਬਕਾ ਕੌਂਸਲਰ ਕਾਲਾ ਲੋਹਾਰਾ ਅਤੇ ਪਵਨਦੀਪ ਸਿੰਘ ਮਦਾਨ ਆਦਿ ਵੀ ਹਾਜ਼ਰ ਸਨ।