ਬੈਂਸ ਨੇ ਵਿਦਿਆਰਥੀਆਂ ਦੀਆਂ ਸਮੱਸਿਆਵਾਂ ਸੁਣੀਆਂ
ਲੁਧਿਆਣਾ ਵੈਟਰਨਰੀ ਯੂਨੀਵਰਸਿਟੀ ਦੀ ਵੈਟਰਨਰੀ ਸਟੂਡੈਂਟਸ ਯੂਨੀਅਨ ਵੱਲੋਂ ਦਿੱਤਾ ਜਾ ਰਿਹਾ ਧਰਨਾ ਅੱਜ 22ਵੇਂ ਦਿਨ ਵੀ ਜਾਰੀ ਰਿਹਾ। ਯੂਨੀਵਰਸਿਟੀ ਦੇ ਵੈਟਰਨਰੀ ਹਸਪਤਾਲ ਵਿਖੇ ਸ਼ਾਂਤਮਈ ਧਰਨਾ ਦੇ ਰਹੇ ਇੰਟਰਨਰਾਂ ਦੀਆਂ ਮੰਗਾਂ ਸੁਣਨ ਲਈ ਸਾਬਕਾ ਵਿਧਾਇਕ ਸਿਮਰਜੀਤ ਬੈਂਸ ਵਿਸ਼ੇਸ਼ ਤੌਰ ’ਤੇ ਪਹੁੰਚੇ।...
Advertisement
ਲੁਧਿਆਣਾ ਵੈਟਰਨਰੀ ਯੂਨੀਵਰਸਿਟੀ ਦੀ ਵੈਟਰਨਰੀ ਸਟੂਡੈਂਟਸ ਯੂਨੀਅਨ ਵੱਲੋਂ ਦਿੱਤਾ ਜਾ ਰਿਹਾ ਧਰਨਾ ਅੱਜ 22ਵੇਂ ਦਿਨ ਵੀ ਜਾਰੀ ਰਿਹਾ।
ਯੂਨੀਵਰਸਿਟੀ ਦੇ ਵੈਟਰਨਰੀ ਹਸਪਤਾਲ ਵਿਖੇ ਸ਼ਾਂਤਮਈ ਧਰਨਾ ਦੇ ਰਹੇ ਇੰਟਰਨਰਾਂ ਦੀਆਂ ਮੰਗਾਂ ਸੁਣਨ ਲਈ ਸਾਬਕਾ ਵਿਧਾਇਕ ਸਿਮਰਜੀਤ ਬੈਂਸ ਵਿਸ਼ੇਸ਼ ਤੌਰ ’ਤੇ ਪਹੁੰਚੇ। ਪੰਜਾਬ ਕਾਂਗਰਸ ਦੇ ਆਗੂ ਤੇ ਲੁਧਿਆਣੇ ਦੇ ਸਾਬਕਾ ਵਿਧਾਇਕ ਸ੍ਰੀ ਬੈਂਸ ਨੇ ਧਰਨੇ ’ਤੇ ਬੈਠੇ ਇੰਟਰਨਰਾਂ ਦੀਆਂ ਮੰਗਾਂ ਸੁਣੀਆਂ ਅਤੇ ਇਨ੍ਹਾਂ ਨੂੰ ਜਾਇਜ਼ ਠਹਿਰਾਉਂਦੇ ਹੋਏ ਸਰਕਾਰ ਨੂੰ ਗੁਹਾਰ ਲਗਾਈ ਤੇ ਖੁਦ ਵੀ ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੰਡੀਆਂ ਨਾਲ ਗੱਲਬਾਤ ਕਰਨ ਦੀ ਗੱਲ ਕਹੀ। ਇਨ੍ਹਾਂ ਵਿਦਿਆਰਥੀਆਂ ਵਲੋਂ ਇੰਟਰਨਜ਼ ਦਾ ਭੱਤਾ 15,000 ਤੋਂ ਵਧਾ ਕੇ 24,310 ਕਰਨ ਦੀ ਮੰਗ ਕੀਤੀ ਜਾ ਰਹੀ ਹੈ।-ਖੇਤਰੀ ਪ੍ਰਤੀਨਿਧ
Advertisement
Advertisement