ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 12 ਫਰਵਰੀ
ਲੋਕ ਇਨਸਾਫ਼ ਪਾਰਟੀ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਇਸਤਰੀ ਅਕਾਲੀ ਦਲ ਦੀਆਂ ਸੀਨੀਅਰ ਬੀਬੀਆਂ ਮਨਜੀਤ ਕੌਰ ਅਤੇ ਮਮਤਾ ਤਿਵਾੜੀ ਨੇ ਅਕਾਲੀ ਦਲ ਨੂੰ ਛੱਡ ਕੇ ਲੋਕ ਇਨਸਾਫ਼ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ।
ਪਾਰਟੀ ਦੇ ਸਰਪ੍ਰਸਤ ਬਲਵਿੰਦਰ ਸਿੰਘ ਬੈਂਸ ਅਤੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਦੀ ਅਗਵਾਈ ਹੇਠ ਦੋਵਾਂ ਆਗੂਆਂ ਨੇ ਹੋਰ ਸਾਥਣਾਂ ਸਣੇ ਪਾਰਟੀ ਵਿੱਚ ਸ਼ਮੂਲੀਅਤ ਕੀਤੀ। ਇਨ੍ਹਾਂ ਦਾ ਸਿਰੋਪਾਓ ਦੇ ਕੇ ਸਨਮਾਨ ਕਰਦਿਆਂ ਪਾਰਟੀ ਵਿੱਚ ਸ਼ਾਮਿਲ ਕੀਤਾ ਗਿਆ। ਨਿਊ ਜਨਤਾ ਨਗਰ ਨੇੜੇ ਜੈਨ ਕਲੋਨੀ ਅਤੇ ਨਿਊ ਅੰਬੇਦਕਰ ਨਗਰ ਵਿੱਚ ਹੋਈਆਂ ਮੀਟਿੰਗਾਂ ਦੌਰਾਨ ਕੌਂਸਲਰ ਕੁਲਦੀਪ ਸਿੰਘ ਬਿੱਟਾ ਨਿੱਜੀ ਕਿਹਾ ਕਿ ਇਨ੍ਹਾਂ ਦੇ ਪਾਰਟੀ ਵਿੱਚ ਸ਼ਾਮਿਲ ਹੋਣ ਨਾਲ ਬੈਂਸ ਭਰਾਵਾਂ ਦੀ ਚੋਣ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲੇਗਾ। ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਬਲਵਿੰਦਰ ਸਿੰਘ ਬੈਂਸ ਨੇ ਕਿਹਾ ਕਿ ਦੂਜੀਆਂ ਪਾਰਟੀਆਂ ਦੀ ਤਰਸਯੋਗ ਹਾਲਤ ਵੇਖਕੇ ਵਰਕਰਾਂ ਵਿੱਚ ਭਾਰੀ ਨਮੋਸ਼ੀ ਪਾਈ ਜਾ ਰਹੀ ਹੈ।