DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਬਾਜੜਾ ਕਲੋਨੀ ਵਾਸੀਆਂ ਵੱਲੋਂ ਨਾਕਸ ਪ੍ਰਬੰਧਾਂ ਖ਼ਿਲਾਫ਼ ਡੀ ਸੀ ਨੂੰ ਪੱਤਰ

ਪੀਣ ਵਾਲੇ ਪਾਣੀ ਅਤੇ ਸੀਵਰੇਜ ਦੀ ਸਮੱਸਿਆ ਹੱਲ ਕਰਨ ਦੀ ਮੰਗ

  • fb
  • twitter
  • whatsapp
  • whatsapp
featured-img featured-img
ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਦਾ ਹੋਇਆ ਵਫ਼ਦ।
Advertisement

ਇੱਥੋਂ ਦੀ ਬਾਜੜਾ ਕਲੋਨੀ ਵਿੱਚ ਪੀਣ ਵਾਲੇ ਪਾਣੀ ਅਤੇ ਸੀਵਰੇਜ ਦੀ ਗੰਭੀਰ ਸਮੱਸਿਆ ਦੇ ਹੱਲ ਲਈ ਅੱਜ ਪਿੰਡ ਵਾਸੀਆਂ ਨੇ ਯੂਨੀਵਰਸਲ ਹਿਊਮਨ ਰਾਈਟਸ ਆਰਗੇਨਾਈਜੇਸ਼ਨ ਦੇ ਪ੍ਰਧਾਨ ਸਤਨਾਮ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ।

ਵਫ਼ਦ ਨੇ ਦੱਸਿਆ ਕਿ ਕਲੋਨੀ ਵਿੱਚ ਪੀਣ ਵਾਲੇ ਪਾਣੀ ਦੀਆਂ ਟੁੱਟੀਆਂ ਪਾਈਪਾਂ ਅਤੇ ਸੀਵਰੇਜ ਦੀਆਂ ਲਾਈਨਾਂ ਦੀ ਸਮੱਸਿਆ ਕਾਰਨ ਲੋਕਾਂ ਨੂੰ ਦੂਸ਼ਿਤ ਪਾਣੀ ਪੀਣ ਲਈ ਮਜਬੂਰ ਹੋਣਾ ਪੈ ਰਿਹਾ ਹੈ ਅਤੇ ਇਲਾਕੇ ਵਿੱਚ ਬਿਮਾਰੀਆਂ ਫੈਲਣ ਦਾ ਖਦਸ਼ਾ ਬਣਿਆ ਹੋਇਆ ਹੈ। ਨੁਮਾਇੰਦਿਆਂ ਨੇ ਡਿਪਟੀ ਕਮਿਸ਼ਨਰ, ਲੁਧਿਆਣਾ ਤੋਂ ਇਨ੍ਹਾਂ ਸਮੱਸਿਆਵਾਂ ਦਾ ਤੁਰੰਤ ਅਤੇ ਠੋਸ ਹੱਲ ਕਰਵਾਉਣ ਦੀ ਮੰਗ ਕੀਤੀ। ਮਾਮਲੇ ’ਤੇ ਤੁਰੰਤ ਕਾਰਵਾਈ ਕਰਦਿਆਂ ਡੀਸੀ ਹਿਮਾਂਸ਼ੂ ਜੈਨ ਨੇ ਐੱਸ ਡੀ ਐੱਮ (ਈਸਟ) ਜਸਲੀਨ ਕੌਰ ਭੁੱਲਰ ਦੀ ਨਿਗਰਾਨੀ ਹੇਠ ਸਬੰਧਤ ਪੰਜ ਵਿਭਾਗਾਂ ਦੇ ਉੱਚ ਅਧਿਕਾਰੀਆਂ ਦੀ ਟੀਮ ਗਠਿਤ ਕਰ ਦਿੱਤੀ ਹੈ। ਇਹ ਟੀਮ ਸੀਵਰੇਜ ਦੇ ਲੈਵਲ, ਨਿਕਾਸੀ ਪ੍ਰਬੰਧ ਅਤੇ ਹੋਰ ਤਕਨੀਕੀ ਖਾਮੀਆਂ ਦੀ ਪੂਰੀ ਜਾਂਚ ਕਰੇਗੀ ਅਤੇ 10 ਦਿਨਾਂ ਦੇ ਅੰਦਰ ਆਪਣੀ ਵਿਸਥਾਰਤ ਤਕਨੀਕੀ ਰਿਪੋਰਟ ਐੱਸ ਡੀ ਐੱਮ (ਈਸਟ) ਨੂੰ ਸੌਂਪੇਗੀ। ਰਿਪੋਰਟ ਦੇ ਆਧਾਰ ’ਤੇ ਲੋੜੀਂਦੇ ਫੰਡਾਂ ਦਾ ਪ੍ਰਬੰਧ ਕਰ ਕੇ ਦੋਵਾਂ ਥਾਵਾਂ ਦੀਆਂ ਸੀਵਰੇਜ ਸਮੱਸਿਆਵਾਂ ਦਾ ਸਥਾਈ ਹੱਲ ਕਰਨ ਲਈ ਲੋੜੀਂਦੇ ਵਿਕਾਸ ਅਤੇ ਮੁਰੰਮਤ ਦੇ ਕੰਮ ਕਰਵਾਏ ਜਾਣਗੇ। ਡੀ ਸੀ ਨੇ ਭਰੋਸਾ ਦਿੱਤਾ ਕਿ ਬਾਜੜਾ ਕਲੋਨੀ ਵਿੱਚ ਜਦੋਂ ਤੱਕ ਪੀਣ ਵਾਲੇ ਪਾਣੀ ਦੀ ਸਮੱਸਿਆ ਦਾ ਪੱਕਾ ਹੱਲ ਨਹੀਂ ਹੁੰਦਾ, ਨਗਰ ਨਿਗਮ ਵੱਲੋਂ ਰੋਜ਼ਾਨਾ ਪਾਣੀ ਦਾ ਟੈਂਕਰ ਭੇਜਿਆ ਜਾਂਦਾ ਰਹੇਗਾ।

Advertisement

ਸੰਸਥਾ ਨੇ ਪ੍ਰਸ਼ਾਸਨ ਤੋਂ 15 ਦਿਨਾਂ ਦੇ ਅੰਦਰ ਬਾਜੜਾ ਕਲੋਨੀ ਦੀ ਪੀਣ ਵਾਲੇ ਪਾਣੀ ਅਤੇ ਸੀਵਰੇਜ ਦੀ ਸਮੱਸਿਆ ਅਤੇ ਰਾਹੋਂ ਰੋਡ ਦੀ ਸੀਵਰੇਜ ਸਮੱਸਿਆ ਦਾ ਠੋਸ ਅਤੇ ਸਥਾਈ ਹੱਲ ਕਰਨ ਦੀ ਮੰਗ ਕੀਤੀ ਹੈ। ਜੇਕਰ 15 ਦਿਨਾਂ ਦੇ ਅੰਦਰ ਲੋੜੀਂਦੀ ਕਾਰਵਾਈ ਨਾ ਕੀਤੀ ਗਈ ਤਾਂ ਸੰਸਥਾ ਵੱਲੋਂ ਪਿੰਡ ਵਾਸੀਆਂ ਦੇ ਹਿੱਤ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਬਲਿਕ ਇੰਟਰੈਸਟ ਪਟੀਸ਼ਨ ਦਾਇਰ ਕਰਨ ਲਈ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Advertisement

ਇਸ ਮੌਕੇ ਸੰਸਥਾ ਦੇ ਜਥੇਬੰਦਕ ਸਕੱਤਰ ਕਮਲਜੀਤ ਸਿੰਘ, ਮੀਤ ਪ੍ਰਧਾਨ ਗੁਰਚਰਨ ਸਿੰਘ ਰੰਧਾਵਾ, ਵਿੱਤ ਸਕੱਤਰ ਸੁਰਿੰਦਰ ਕੌਰ, ਕਾਨੂੰਨੀ ਸਲਾਹਕਾਰ ਐਡਵੋਕੇਟ ਗੁਰਦੀਪ ਸਿੰਘ, ਐਡਵੋਕੇਟ ਹਰਜਿੰਦਰ ਸਿੰਘ, ਐਡਵੋਕੇਟ ਕੋਮਲ ਸ਼ਰਮਾ, ਐਡਵੋਕੇਟ ਪਰਮਿੰਦਰ ਸਿੰਘ ਕੁੱਕੀ, ਪਿੰਡ ਦੇ ਸਰਪੰਚ ਜੋਗਾ ਸਿੰਘ, ਲਲਿਤ ਮਹਿਰਾ ਅਤੇ ਹੋਰ ਪਿੰਡ ਵਾਸੀ ਹਾਜ਼ਰ ਸਨ।

Advertisement
×