ਪੱਤਰ ਪ੍ਰੇਰਕ
ਸਮਰਾਲਾ, 3 ਅਕਤੂਬਰ
ਹਲਕਾ ਸਮਰਾਲਾ ਤੋਂ ਅਕਾਲੀ-ਬਸਪਾ ਗਠਜੋੜ ਦੇ ਉਮੀਦਵਾਰ ਪਰਮਜੀਤ ਸਿੰਘ ਢਿੱਲੋਂ ਨੇ ਸੀਨੀਅਰ ਆਗੂ ਬਲਵਿੰਦਰ ਸਿੰਘ ਬੰਬ ਨੂੰ ਲੋਪੋਂ ਜ਼ੋਨ ਵਿੱਚ ਸ਼੍ਰੋਮਣੀ ਅਕਾਲੀ ਦਲ ਦਾ ਕੋਆਰਡੀਨੇਟਰ ਨਿਯੁਕਤ ਕਰਕੇ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਇਸ ਮੌਕੇ ਸ੍ਰੀ ਢਿੱਲੋਂ ਨੇ ਕਿਹਾ ਕਿ ਬੰਬ ਵਰਗੇ ਮਿਹਨਤੀ ਅਤੇ ਹੋਣਹਾਰ ਆਗੂਆਂ ਦੀ 2022 ਦੀਆਂ ਚੋਣਾਂ ਨੂੰ ਫਤਿਹ ਕਰਨ ਲਈ ਸਖ਼ਤ ਲੋੜ ਹੈ। ਉਨਾਂ ਕਿਹਾ ਕਿ ਅਕਾਲੀ ਦਲ ਸ਼ੁਰੂ ਤੋਂ ਹੀ ਪਾਰਟੀ ਵਿੱਚ ਮਿਹਨਤ ਨਾਲ ਕੰਮ ਕਰਨ ਵਾਲੇ ਵਰਕਰਾਂ ਨੂੰ ਮਾਣ ਸਨਮਾਨ ਦਿੰਦਾ ਆ ਰਿਹਾ ਹੈ ਅਤੇ ਅੱਗੇ ਤੋਂ ਵੀ ਵਰਕਰਾਂ ਦੀ ਮਿਹਨਤ ਦਾ ਬਣਦਾ ਹੱਕ ਦਿੱਤਾ ਜਾਵੇਗਾ। ਸ੍ਰੀ ਬੰਬ ਨੇ ਭਰੋਸਾ ਦਿਵਾਇਆ ਕਿ ਉਹ ਆਪਣੇ ਸਾਥੀਆਂ ਦੀ ਟੀਮ ਨੂੰ ਨਾਲ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਨੂੰ ਲੋਪੋਂ ਜ਼ੋਨ ਦੇ ਘਰ-ਘਰ ਤੱਕ ਪੁੱਜਦਾ ਕਰਕੇ ਚੋਣ ਮੁਹਿੰਮ ਨੂੰ ਪ੍ਰਚੰਡ ਕਰਨ ਲਈ ਦਿਨ ਰਾਤ ਇਕ ਕਰ ਦੇਣਗੇ। ਇਸ ਮੌਕੇ ਸੀਨੀਅਰ ਅਕਾਲੀ ਆਗੂ ਰਾਜਿੰਦਰ ਸਿੰਘ ਢਿੱਲੋਂ, ਗੁਰਦੇਵ ਸਿੰਘ, ਜਸਮੇਲ ਸਿੰਘ ਬੌਂਦਲੀ, ਪਰਵਿੰਦਰ ਸਿੰਘ ਬੱਲੀ, ਅੰਮ੍ਰਿਤਪਾਲ ਸਿੰਘ ਲੱਧੜਾਂ ਹਾਜ਼ਰ ਸਨ।
ਕੈਪਸ਼ਨ: ਬਲਵਿੰਦਰ ਸਿੰਘ ਬੰਬ ਨੂੰ ਕੋਆਰਡੀਨੇਟਰ ਨਿਯੁਕਤ ਕਰਦੇ ਹੋਏ ਆਗੂ।