ਬਲਵਿੰਦਰ ਸਿੰਘ ਪੁਲੀਸ ਜ਼ਿਲ੍ਹਾ ਖੰਨਾ ਦੇ ਨਵੇਂ ਐੱਸਐੱਸਪੀ ਨਿਯੁਕਤ

ਬਲਵਿੰਦਰ ਸਿੰਘ ਪੁਲੀਸ ਜ਼ਿਲ੍ਹਾ ਖੰਨਾ ਦੇ ਨਵੇਂ ਐੱਸਐੱਸਪੀ ਨਿਯੁਕਤ

ਜੋਗਿੰਦਰ ਸਿੰਘ ਓਬਰਾਏ

ਖੰਨਾ, 3 ਦਸੰਬਰ

ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਵੱਲੋਂ ਬਲਵਿੰਦਰ ਸਿੰਘ (ਪੀਪੀਐੱਸ) ਨੂੰ ਪੁਲੀਸ ਜ਼ਿਲ੍ਹਾ ਖੰਨਾ ਦੇ ਨਵੇਂ ਐੱਸਐੱਸਪੀ ਨਿਯੁਕਤ ਕੀਤਾ ਗਿਆ। ਖੰਨਾ ਦੇ ਪਹਿਲੇ ਐੱਸਐੱਸਪੀ ਗੁਰਸ਼ਰਨਦੀਪ ਸਿੰਘ ਗਰੇਵਾਲ ਦੀ ਬਦਲੀ ਏਆਈਜੀ ਲਾਅ ਐਂਡ ਆਰਡਰ-2 ਪੰਜਾਬ ਚੰਡੀਗੜ੍ਹ ਵਜੋਂ ਕੀਤੀ ਗਈ। ਬਲਵਿੰਦਰ ਸਿੰਘ ਕਮਾਡੈਂਟ ਚੌਥੀ ਕਮਾਂਡੋ ਬਟਾਲੀਅਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਤਾਇਨਾਤ ਸਨ। ਨਵੇਂ ਐੱਸਐੱਸਪੀ ਬਲਵਿੰਦਰ ਸਿੰਘ ਨੇ ਅੱਜ ਅਹੁਦਾ ਸੰਭਾਲਿਆ। ਦੱਸਣਯੋਗ ਹੈ ਕਿ ਬਲਵਿੰਦਰ ਸਿੰਘ ਕਰੀਬ ਦਸ ਸਾਲ ਪਹਿਲਾ ਪੁਲੀਸ ਜ਼ਿਲ੍ਹਾ ਖੰਨਾ ਵਿਖੇ ਐੱਸਪੀ (ਡੀ) ਸਨ। ਅਹੁਦਾ ਸੰਭਾਲਣ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਜ਼ਿਲ੍ਹੇ ਭਰ ਦੇ ਲੋਕਾਂ ਨੂੰ ਅਮਨ ਸ਼ਾਂਤੀ ਵਾਲਾ ਮਾਹੌਲ ਮੁਹੱਈਆ ਕਰਾਉਣਾ ਉਨ੍ਹਾਂ ਦੀ ਪਹਿਲ ਰਹੇਗੀ, ਥਾਣਿਆਂ ਵਿਚ ਹਰ ਪੀੜ੍ਹਤ ਦੀ ਗੱਲ ਸੁਣ ਕੇ ਮਸਲੇ ਹੱਲ ਕੀਤੇ ਜਾਣ ਅਤੇ ਧੀਆਂ, ਭੈਣਾਂ, ਬਜ਼ੁਰਗਾਂ ਦਾ ਸਤਿਕਾਰ ਕੀਤਾ ਜਾਵੇਗਾ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਗਲਤ ਅਨਸਰਾਂ ਨੂੰ ਨੱਥ ਪਾਉਣ ਲਈ ਪੁਲੀਸ ਨੂੰ ਸਹਿਯੋਗ ਦੇਣ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਸ਼ਹਿਰ

View All