ਬਲਵਿੰਦਰ ਸਿੰਘ ਬੈਂਸ ਨੇ ਨਿਯੁਕਤੀ ਪੱਤਰ ਵੰਡੇ
ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਔਰਤਾਂ ਅੱਗੇ ਆ ਕੇ ਕੰਮ ਕਰਨ: ਸਾਬਕਾ ਵਿਧਾਇਕ
ਸਾਬਕਾ ਵਿਧਾਇਕ ਅਤੇ ਸੀਨੀਅਰ ਕਾਂਗਰਸੀ ਆਗੂ ਬਲਵਿੰਦਰ ਸਿੰਘ ਬੈਂਸ ਨੇ ਅੱਜ ਇਥੇ ਪਾਰਟੀ ਵੱਲੋਂ ਹਲਕਾ ਦੱਖਣੀ ਦੇ ਵਾਰਡ ਨੰਬਰ 38 ਵਿੱਚ ਸ੍ਰੀਮਤੀ ਸੁਮਨ ਨੂੰ ਵਾਰਡ ਪ੍ਰਧਾਨ ਨਿਯੁਕਤ ਕਰਨ ਮੌਕੇ ਹੋਈ ਮੀਟਿੰਗ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਔਰਤਾਂ ਪਾਰਟੀ ਵਿੱਚ ਆਪਣੀ ਬਰਾਬਰ ਦੀ ਹਿੱਸੇਦਾਰੀ ਨੂੰ ਵੇਖਦਿਆਂ ਪਾਰਟੀ ਦੀ ਮਜ਼ਬੂਤੀ ਲਈ ਦਿਨ ਰਾਤ ਇੱਕ ਕਰਨ ਤਾਂ ਜੋ 2027 ਵਿੱਚ ਪੰਜਾਬ ਅੰਦਰ ਮੁੜ ਕਾਂਗਰਸ ਪਾਰਟੀ ਦੀ ਸਰਕਾਰ ਬਣਾਈ ਜਾ ਸਕੇ।
ਉਹ ਅੱਜ ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਔਰਤਾਂ ਨੂੰ ਪਾਰਟੀ ਵਿੱਚ ਜ਼ਿੰਮੇਵਾਰੀਆਂ ਸੌਂਪ ਕੇ ਬਰਾਬਰ ਦਾ ਮਾਣ ਸਤਿਕਾਰ ਦਿੱਤਾ ਜਾ ਰਿਹਾ ਹੈ ਇਸ ਲਈ ਉਨ੍ਹਾਂ ਨੂੰ ਵੀ ਚਾਹੀਦਾ ਹੈ ਕਿ ਉਹ ਪਾਰਟੀ ਨੀਤੀਆਂ ਨੂੰ ਘੇਰ ਘਰ ਪਹੁੰਚਾਉਣ ਲਈ ਡੱਟਕੇ ਕੰਮ ਕਰਨ। ਬੈਂਸ ਨੇ ਕਿਹਾ ਕਿ ‘ਆਪ’ ਸਰਕਾਰ ਹਰ ਫਰੰਟ ਤੇ ਫੇਲ੍ਹ ਹੈ ਅਤੇ ਲੋਕ ਇਸਦੀਆਂ ਨੀਤੀਆਂ ਤੋਂ ਪ੍ਰੇਸ਼ਾਨ ਹੋ ਕੇ ਇਸ ਨੂੰ ਬਾਹਰ ਦਾ ਰਸਤਾ ਵਿਖਾਉਣ ਲਈ ਤਿਆਰ ਬੈਠੇ ਹਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਵੱਲੋਂ ਦਿੱਲੀ ਦੇ ਭਗੌੜਿਆਂ ਦੇ ਇਸ਼ਾਰੇ ਤੇ ਪੰਜਾਬ ਨੂੰ ਲੱਖਾਂ ਕਰੋੜ ਰੁਪਏ ਦਾ ਕਰਜ਼ਾਈ ਬਣਾਕੇ ਪੰਜਾਬ ਦਾ ਭਵਿੱਖ ਕੰਗਾਲ ਬਣਾਇਆਂ ਜਾ ਰਿਹਾ ਹੈ ਇਸ ਲਈ ਲੈਕ ਇਸਨੂੰ ਕਦੀ ਵੀ ਮਾਫ਼ ਨਹੀਂ ਕਰਨਗੇ। ਇਸ ਮੌਕੇ ਜ਼ਿਲ੍ਹਾ ਮਹਿਲਾ ਪ੍ਰਧਾਨ ਸ੍ਰੀਮਤੀ ਸੁਰਿੰਦਰ ਕੌਰ, ਹਲਕਾ ਪੂਰਬੀ ਬਲਾਕ ਪ੍ਰਧਾਨ ਨੀਤੂ, ਹਲਕਾ ਦੱਖਣੀ ਬਲਾਕ ਪ੍ਰਧਾਨ ਕਮਲਜੀਤ ਕੌਰ, ਹਲਕਾ ਪ੍ਰਧਾਨ ਰਜਨੀ, ਡਿੰਪਲ ਅਤੇ ਮਨਪ੍ਰੀਤ ਕੌਰ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਨਵ ਨਿਯੁਕਤ ਵਾਰਡ ਪ੍ਰਧਾਨ ਸੁਮਨ ਨੇ ਸਾਬਕਾ ਵਿਧਾਇਕ ਬੈਂਸ ਸਮੇਤ ਕਾਂਗਰਸ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵੱਲੋਂ ਲਗਾਈ ਗਈ ਹਰ ਡਿਊਟੀ ਨੂੰ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਦੇ ਸਿਧਾਂਤਾਂ ਅਨੁਸਾਰ ਖੇਤਰ ਦੀ ਸੇਵਾ ਨਿਸ਼ਠਾ ਅਤੇ ਇਮਾਨਦਾਰੀ ਨਾਲ ਕਰਨਗੇ।