ਇਥੇ ਕੋਠੇ ਬੱਗੂ ਸਥਿਤ ਸੀਨੀਅਰ ਸੈਕੰਡਰੀ ਸਕੂਲ ਜੀਐੱਚਜੀ ਅਕੈਡਮੀ ਵਿੱਚ ਬੰਦੀ ਛੋੜ ਦਿਵਸ ਅਤੇ ਦੀਵਾਲੀ ਮਨਾਈ ਗਈ। ਇਸ ਵਿੱਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ। ਵਿਦਿਆਰਥੀਆਂ ਵਲੋਂ ਆਪਣੀ ਆਪਣੀ ਜਮਾਤ ਦੀ ਸਫ਼ਾਈ ਕੀਤੀ ਗਈ। ਵਿਦਿਆਰਥੀਆਂ ਵੱਲੋਂ ਸਜਾਵਟ ਲਈ ਸਿਰਫ਼ ਆਪਣੇ ਹੱਥਾਂ ਨਾਲ ਬਣਾਈ ਗਈ ਸਮੱਗਰੀ ਦੀ ਹੀ ਵਰਤੋਂ ਕੀਤੀ ਗਈ। ਕੁਝ ਵਿਦਿਆਰਥੀਆ ਦੁਆਰਾ ਦੀਵਿਆਂ ਦੀ ਵੀ ਸਜਾਵਟ ਕੀਤੀ ਗਈ। ਸਾਰੇ ਵਿਦਿਆਰਥੀਆਂ ਨੇ ਰੰਗੋਲੀ ਮੁਕਾਬਲੇ ਵਿੱਚ ਭਾਗ ਲਿਆ। ਵਿਦਿਆਰਥੀਆਂ ਵਲੋਂ ਬਹੁਤ ਸੋਹਣੀ ਪ੍ਰਦਰਸ਼ਨੀ ਕੀਤੀ ਗਈ।
ਅਕੈਡਮੀ ਦੇ ਪ੍ਰਿੰਸੀਪਲ ਰਮਨਜੋਤ ਕੌਰ ਗਰੇਵਾਲ ਨੇ ਵਿਦਿਆਰਥੀਆਂ ਨੂੰ ਤਿਉਹਾਰ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਇਹ ਵੀ ਦੱਸਿਆ ਕਿ ਭਾਰਤ ਵਿੱਚ ਦੀਵਾਲੀ ਕਿਉਂ ਮਨਾਈ ਜਾਂਦੀ ਹੈ। ਵਿਦਿਆਰਥੀਆਂ ਨੂੰ ਪਟਾਕਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕੀਤਾ ਕਰਦਿਆਂ ਗਰੀਨ ਦੀਵਾਲੀ ਮਨਾਉਣ ਲਈ ਉਤਸ਼ਾਹਤ ਕੀਤਾ। ਮੁਕਾਬਲੇ ਵਿੱਚ ਹਿੱਸਾ ਲੈਣ ਵਾਲੇ ਜੇਤੂ ਵਿਦਿਆਰਥੀਆਂ ਨੂੰ ਪ੍ਰਿੰ. ਰਮਨਜੋਤ ਕੌਰ ਗਰੇਵਾਲ ਨੇ ਸਟਾਫ਼ ਨਾਲ ਮਿਲ ਕੇ ਇਨਾਮ ਵੰਡੇ। ਸਕੂਲ ਦੇ ਚੇਅਰਮੈਨ ਗੁਰਮੇਲ ਸਿੰਘ ਮੱਲ੍ਹੀ ਅਤੇ ਡਾਇਰੈਕਟਰ ਬਲਜੀਤ ਸਿੰਘ ਮੱਲ੍ਹੀ ਨੇ ਵਿਦਿਆਰਥੀਆਂ ਤੇ ਸਟਾਫ਼ ਨੂੰ ਦੀਵਾਲੀ ਦੀ ਵਧਾਈ ਦਿੱਤੀ।