ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 25 ਅਕਤੂਬਰ
ਗੁਰਦੁਆਰਾ ਦੂਖ ਨਿਵਾਰਨ ਸਾਹਿਬ ਫੀਲਡ ਗੰਜ ਵਿਖੇ ਬੰਦੀ ਛੋੜ ਦਿਵਸ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ ਜਿਸ ਵਿੱਚ ਸੰਗਤ ਨੇ ਵੱਧ ਚੜ੍ਹ ਕੇ ਹਾਜ਼ਰੀ ਭਰੀ। ਇਸ ਸਮੇਂ ਬੀਬੀ ਗੁਰਪ੍ਰੀਤ ਕੌਰ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਨਾਲ ਸੰਗਤ ਨੂੰ ਨਿਹਾਲ ਕੀਤਾ। ਭਾਈ ਬਲਵਿੰਦਰ ਸਿੰਘ ਅਤੇ ਭਾਈ ਗੁਰਦਾਸ ਮਿਸ਼ਨਰੀ ਕਾਲਜ ਦੇ ਵਿਦਿਆਰਥੀਆਂ ਨੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਸਰਵਣ ਕਰਵਾਏ। ਕਥਾ ਵਾਚਕ ਗਿਆਨੀ ਹਰਜੀਤ ਸਿੰਘ ਨੇ ਸੁਖਮਨੀ ਸਾਹਿਬ ਦੇ ਪਾਠ ਦੀ ਵਿਆਖਿਆ ਕਰਕੇ ਸੰਗਤ ਨੂੰ ਨਿਹਾਲ ਕੀਤਾ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਪ੍ਰਿਤਪਾਲ ਸਿੰਘ ਨੇ ਸੰਗਤ ਨੂੰ ਬੰਦੀ ਛੋੜ ਦਿਵਸ ਦੀਆਂ ਵਧਾਈਆਂ ਦਿੰਦਿਆਂ ਦੱਸਿਆ ਕਿ ਜਹਾਂਗੀਰ ਦੀ ਕੈਦ ਵਿਚੋਂ 52 ਪਹਾੜੀ ਰਾਜਿਆਂ ਨੂੰ ਗੁਰੂ ਸਾਹਿਬਾਨ ਨੇ ਛੁਡਵਾਇਆ ਸੀ। ਸੰਗਤ ਨੇ ਗੁਰਦੁਆਰਾ ਸਾਹਿਬ ਵਿੱਖੇ ਨਤਮਸਤਕ ਹੁੰਦਿਆਂ ਦੀਪਮਾਲਾ ਵੀ ਕੀਤੀ। ਸਮਾਗਮ ਵਿੱਚ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਰਾਜਿੰਦਰ ਕੌਰ ਖਾਲਸਾ, ਅਵਤਾਰ ਸਿੰਘ, ਰਣਦੀਪ ਸਿੰਘ ਡਿੰਪਲ, ਜਤਿੰਦਰ ਸਿੰਘ ਰੌਬਿਨ, ਗੁਰਪ੍ਰੀਤ ਸਿੰਘ ਵਿੰਕਲ, ਗੁਰਦੀਪ ਸਿੰਘ, ਜਗਜੀਤ ਸਿੰਘ ਅਤੇ ਰਜਿੰਦਰਪਾਲ ਸਿੰਘ ਨੇ ਵੀ ਹਾਜ਼ਰੀ ਭਰੀ।