ਬੀਸੀਏ ਸਮੈਸਟਰ ਛੇਵਾਂ ਦਾ ਨਤੀਜਾ ਸ਼ਾਨਦਾਰ
ਸਮਰਾਲਾ: ਇਥੇ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਫਾਰ ਵਿਮੈਨ, ਝਾੜ ਸਾਹਿਬ ਦਾ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੱਲੋਂ ਐਲਾਨਿਆ ਬੀਸੀਏ ਸਮੈਸਟਰ ਛੇਵਾਂ ਦਾ ਨਤੀਜਾ ਸ਼ਾਨਦਾਰ ਰਿਹਾ। ਕਾਲਜ ਵਿਦਿਆਰਥਣ ਗਗਨਦੀਪ ਕੌਰ ਨੇ 83 ਫੀਸਦੀ ਅੰਕ ਪ੍ਰਾਪਤ ਕਰਕੇ ਕਾਲਜ ’ਚੋਂ ਪਹਿਲਾ, ਦਮਨਪ੍ਰੀਤ ਕੌਰ ਨੇ...
Advertisement
ਸਮਰਾਲਾ: ਇਥੇ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਫਾਰ ਵਿਮੈਨ, ਝਾੜ ਸਾਹਿਬ ਦਾ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੱਲੋਂ ਐਲਾਨਿਆ ਬੀਸੀਏ ਸਮੈਸਟਰ ਛੇਵਾਂ ਦਾ ਨਤੀਜਾ ਸ਼ਾਨਦਾਰ ਰਿਹਾ। ਕਾਲਜ ਵਿਦਿਆਰਥਣ ਗਗਨਦੀਪ ਕੌਰ ਨੇ 83 ਫੀਸਦੀ ਅੰਕ ਪ੍ਰਾਪਤ ਕਰਕੇ ਕਾਲਜ ’ਚੋਂ ਪਹਿਲਾ, ਦਮਨਪ੍ਰੀਤ ਕੌਰ ਨੇ 82 ਫੀਸਦੀ ਅੰਕ ਹਾਸਿਲ ਕਰਕੇ ਦੂਜਾ ਅਤੇ ਅਕਾਸ਼ਦੀਪ ਕੌਰ ਨੇ 81 ਅੰਕ ਹਾਸਿਲ ਕਰਕੇ ਤੀਜਾ ਸਥਾਨ ਹਾਸਿਲ ਕੀਤਾ। ਕਾਲਜ ਪ੍ਰਿੰਸੀਪਲ ਡਾ. ਰਜਿੰਦਰ ਕੌਰ ਨੇ ਵਿਦਿਆਰਥਣਾਂ ਅਤੇ ਸਟਾਫ਼ ਮੈਂਬਰ, ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸੰਸਥਾ ਵਿਦਿਆਰਥਣਾਂ ਦੇ ਸਰਵਪੱਖੀ ਵਿਕਾਸ ਦੀ ਪੂਰਤੀ ਲਈ ਸਦਾ ਯਤਨਸ਼ੀਲ ਰਹਿੰਦੀ ਹੈ। ਕਾਲਜ ਦੀ ਲੋਕਲ ਮੈਨੇਜਿੰਗ ਕਮੇਟੀ ਵੱਲੋਂ ਵਿਦਿਆਰਥਣਾਂ ਦੀ ਇਸ ਪ੍ਰਾਪਤੀ ਦੀ ਸ਼ਲਾਘਾ ਕੀਤੀ ਗਈ। ਕਾਲਜ ਵਿਖੇ ਬੀ.ਸੀ.ਏ. ਦਾ ਦਾਖਲਾ ਸ਼ੁਰੂ ਹੈ ਇਸ ਲਈ ਇਲਾਕੇ ਦੀਆਂ ਵਿਦਿਆਰਥਣਾਂ ਆਪਣੇ ਸੁਪਨਿਆਂ ਨੂੰ ਸਕਾਰ ਕਰਨ ਲਈ ਕਾਲਜ ਵਿਚ ਦਾਖਲਾ ਲੈ ਸਕਦੀਆਂ ਹਨ। -ਪੱਤਰ ਪ੍ਰੇਰਕ
Advertisement
Advertisement
×