ਕੁੱਟਮਾਰ ਕਰ ਕੇ ਮੋਬਾਈਲ ਫੋਨ ਖੋਹਿਆ
ਥਾਣਾ ਡਿਵੀਜ਼ਨ ਨੰਬਰ-8 ਦੇ ਇਲਾਕੇ ਵਿੱਚ ਪੈਂਦੇ ਖਾਲਸਾ ਕਾਲਜ ਫਾਰ ਵਿਮੈਨ ਦੇ ਸਾਹਮਣੇ ਘੁਮਾਰ ਮੰਡੀ ਤੋਂ ਅਣਪਛਾਤੇ ਵਿਅਕਤੀ ਇੱਕ ਕਾਰ ਸਵਾਰ ਦੀ ਕੁੱਟਮਾਰ ਕਰ ਕੇ ਉਸ ਦਾ ਮੋਬਾਈਲ ਫੋਨ ਖੋਹ ਕੇ ਲੈ ਗਏ ਹਨ। ਜਾਣਕਾਰੀ ਅਨੁਸਾਰ ਮੁਹੱਲਾ ਪ੍ਰੇਮ ਨਗਰ, ਘੁਮਾਰ...
Advertisement
ਥਾਣਾ ਡਿਵੀਜ਼ਨ ਨੰਬਰ-8 ਦੇ ਇਲਾਕੇ ਵਿੱਚ ਪੈਂਦੇ ਖਾਲਸਾ ਕਾਲਜ ਫਾਰ ਵਿਮੈਨ ਦੇ ਸਾਹਮਣੇ ਘੁਮਾਰ ਮੰਡੀ ਤੋਂ ਅਣਪਛਾਤੇ ਵਿਅਕਤੀ ਇੱਕ ਕਾਰ ਸਵਾਰ ਦੀ ਕੁੱਟਮਾਰ ਕਰ ਕੇ ਉਸ ਦਾ ਮੋਬਾਈਲ ਫੋਨ ਖੋਹ ਕੇ ਲੈ ਗਏ ਹਨ। ਜਾਣਕਾਰੀ ਅਨੁਸਾਰ ਮੁਹੱਲਾ ਪ੍ਰੇਮ ਨਗਰ, ਘੁਮਾਰ ਮੰਡੀ ਵਾਸੀ ਰਾਜੀਵ ਤਿਵਾੜੀ ਆਪਣੀ ਕਾਰ ’ਤੇ ਘਰ ਜਾ ਰਿਹਾ ਸੀ। ਇਸ ਦੌਰਾਨ ਘੁਮਾਰ ਮੰਡੀ ਖਾਲਸਾ ਕਾਲਜ ਫਾਰ ਵਿਮੈਨ ਦੇ ਸਾਹਮਣੇ ਕੁੱਝ ਲੋਕਾਂ ਨੇ ਉਸ ਨੂੰ ਘੇਰ ਲਿਆ। ਮੁਲਜ਼ਮਾਂ ਨੇ ਉਸ ਦੀ ਕੁੱਟਮਾਰ ਕੀਤੀ ਅਤੇ ਰਾਜੀਵ ਨੂੰ ਜਾਨ ਤੋਂ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਉਸ ਦਾ ਮੋਬਾਈਲ ਫੋਨ ਖੋਹ ਲਿਆ ਅਤੇ ਫ਼ਰਾਰ ਹੋ ਗਏ। ਇਸ ਸਬੰਧੀ ਹਵਾਲਦਾਰ ਅਸ਼ੀਸ਼ ਕੁਮਾਰ ਨੇ ਦੱਸਿਆ ਹੈ ਕਿ ਪੁਲੀਸ ਵੱਲੋਂ ਇਸ ਮਾਮਲੇ ’ਚ ਪੁਲੀਸ ਵੱਲੋਂ ਸੱਤ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਪੁਲੀਸ ਨੇ ਇਨ੍ਹਾਂ ਵਿੱਚੋਂ ਇੱਕ ਵਿਅਕਤੀ ਦੀ ਸ਼ਨਾਖ਼ਤ ਨਵੀਨ ਕੁਮਾਰ ਵਜੋਂ ਕੀਤੀ ਹੈ। ਪੁਲੀਸ ਵੱਲੋਂ ਇਸ ਸਬੰਧੀ ਕਾਰਵਾਈ ਕੀਤੀ ਜਾ ਰਹੀ ਹੈ।
Advertisement
Advertisement
×