ਪੱਤਰ ਪ੍ਰੇਰਕ
ਦੋਰਾਹਾ, 20 ਮਈ
ਸਰਕਾਰਾਂ ਦੀ ਉਡੀਕ ਕਰਨ ਦੀ ਥਾਂ ਦੋਰਾਹਾ ਨੇੜਲੇ ਪਿੰਡ ਬੇਗੋਵਾਲ ਦੀ ਪੰਚਾਇਤ ਦੇ ਸਹਿਯੋਗ ਨਾਲ ਪਿੰਡ ਵਾਸੀਆਂ ਨੇ ਛੱਪੜ ਦਾ ਪਾਣੀ ਕੱਢਣ ਦਾ ਉਪਰਾਲਾ ਸਲਾਹਿਆ ਜਾ ਰਿਹਾ ਹੈ। ਇਸ ਮੌਕੇ ਸਰਪੰਚ ਰਣਜੀਤ ਸਿੰਘ, ਬਲਜੀਤ ਕੌਰ, ਸਰਬਜੀਤ ਕੌਰ, ਕਮਲਜੀਤ ਕੌਰ ਨੇ ਕਿਹਾ ਕਿ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਆਰੰਭ ਕੀਤਾ ਕਾਰਜ 2-4 ਦਿਨਾਂ ਵਿਚ ਨੇਪਰੇ ਚੜ੍ਹਨ ਦੀ ਆਸ ਹੈ। ਮਨਧੀਰ ਸਿੰਘ ਨੇ ਛੱਪੜ ਦਾ ਗੰਦਾ ਪਾਣੀ ਲਾਗਲੇ ਖੇਤਾਂ ਵਿਚ ਪਵਾਉਣ ਲਈ ਕਿਸਾਨ ਭਰਾਵਾਂ ਦਾ ਧੰਨਵਾਦ ਕੀਤਾ। ਪਾਣੀ ਦੀ ਨਿਕਾਸੀ ’ਚ ਸਮੱਸਿਆ ਪੈਦਾ ਕਰਨ ਵਾਲੇ ਪਲਾਸਟਿਕ ਦੇ ਲਿਫਾਫਿਆਂ ਸਬੰਧੀ ਸਰਪੰਚ ਰਣਜੀਤ ਸਿੰਘ ਨੇ ਕਿਹਾ ਕਿ ਵਾਤਾਵਰਨ ਤੇ ਸਫ਼ਾਈ ਨੂੰ ਮੁੱਖ ਰੱਖਦਿਆਂ ਪਲਾਸਟਿਕ ਦੇ ਲਿਫਾਫ਼ਿਆਂ ਦੀ ਵਰਤੋਂ ਨਾ ਕੀਤੀ ਜਾਵੇ ਕਿਉਂਕਿ ਪਲਾਸਟਿਕ ਦੇ ਲਿਫ਼ਾਫ਼ੇ ਵਾਤਾਵਰਨ ਲਈ ਨੁਕਸਾਨਦਾਇਕ ਹਨ, ਜਿਨ੍ਹਾਂ ਨੂੰ ਘਰ ਵਿਚ ਹੀ ਨਸ਼ਟ ਕੀਤਾ ਜਾਵੇ। ਇਸ ਮੌਕੇ ਸੁਖਦੇਵ ਸਿੰਘ, ਮਨਧੀਰ ਸਿੰਘ, ਜਸਵੀਰ ਸਿੰਘ, ਬਲਵੀਰ ਸਿੰਘ ਗਰੇਵਾਲ, ਦਰਸ਼ਨ ਸਿੰਘ, ਮੇਵਾ ਸਿੰਘ ਆਦਿ ਹਾਜ਼ਰ ਸਨ।