ਦੋਰਾਹਾ: ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਪਿੰਡ ਬੇਗੋਵਾਲ ਦੇ ਸਰਕਾਰੀ ਹਾਈ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਤੇ ਇਲਾਕੇ ਦਾ ਨਾਂ ਰੋਸ਼ਨ ਕੀਤਾ ਹੈ। ਇਸ ਸਬੰਧੀ ਹਰਪ੍ਰੀਤ ਕੌਰ ਅਤੇ ਪੁਸ਼ਪਿੰਦਰ ਕੌਰ ਨੇ ਦੱਸਿਆ ਕਿ ਖੋ ਖੋ ਅੰਡਰ-14 ਲੜਕੇ ਅਤੇ ਅੰਡਰ-17 ਲੜਕੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ਅਥਲੈਟਿਕਸ ਵਿੱਚ 1500 ਮੀਟਰ ਦੌੜ ਵਿੱਚ ਕੰਚਨ ਕੁਮਾਰੀ ਨੇ ਦੂਜਾ ਅਤੇ 100 ਮੀਟਰ ’ਚ ਸਰੂਚੀ ਨੇ ਤੀਜਾ ਸਥਾਨ ਹਾਸਲ ਕੀਤਾ। ਉਨ੍ਹਾਂ ਵਿਦਿਆਰਥੀਆਂ ਨੂੰ ਸਨਮਾਨਿਤ ਕਰਦਿਆਂ ਹੋਰ ਵਿਦਿਆਰਥੀਆਂ ਨੂੰ ਵੀ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਦਲਵੀਰ ਸਿੰਘ, ਵਿਸ਼ਿਵੰਦਰ ਵਸ਼ਿਸ਼ਟ, ਰੇਨੂੰ ਬਾਲਾ, ਤੇਜਿੰਦਰ ਕੌਰ, ਰੁਪਿੰਦਰ ਕੌਰ, ਰਵਿੰਦਰ ਕੌਰ, ਰਣਜੀਤ ਸਿੰਘ ਮਾਂਗਟ ਆਦਿ ਹਾਜ਼ਰ ਸਨ। -ਪੱਤਰ ਪ੍ਰੇਰਕ