ਬਲਾਕ ਕਾਂਗਰਸ ਮਲੌਦ ਦੇ ਪ੍ਰਧਾਨ ਅਤੇ ਕਾਂਗਰਸ ਪਾਰਟੀ ਦੇ ਆਗੂ ਗੁਰਮੇਲ ਸਿੰਘ ਗਿੱਲ ਬੇਰਕਲਾਂ ਨੇ ਰਾਮਗੜ੍ਹ ਸਰਦਾਰਾਂ ਵਿਚ ਹੋਈ ਖੂਨੀ ਝੜਪ ਨੂੰ ਲੈ ਕੇ ਪੀੜਤ ਪਰਿਵਾਰ ਅਤੇ ਨਗਰ ਨਿਵਾਸੀਆਂ ਦੀ ਹਾਜ਼ਰੀ ਵਿਚ ਇਨਸਾਫ਼ ਲਈ ਐੱਸਐੱਸਪੀ ਜੋਤੀ ਯਾਦਵ ਨੂੰ ਲਿਖਤੀ ਦਰਖਾਸਤ ਦਿੱਤੀ। ਉਨ੍ਹਾਂ ਕਿਹਾ ਕਿ ਦਿਨ ਦਿਹਾੜੇ ਨਸ਼ੇੜੀ ਕਿਸਮ ਦੇ ਬਦਮਾਸ਼ ਬੀਤੇ ਦਿਨ ਹਰਜਿੰਦਰ ਸਿੰਘ ਨਿੱਕਾ ਦੇ ਘਰ ਵਿਚ ਦਾਖਲ ਹੋ ਕੇ ਉਨ੍ਹਾਂ ’ਤੇ ਜਾਨਲੇਵਾ ਹਮਲਾ ਕਰਦੇ ਹਨ ਪਰ ਮਲੌਦ ਪੁਲੀਸ ਵੱਲੋਂ ਸਿਆਸੀ ਦਬਾਅ ਹੇਠ ਪੀੜਤ ਪਰਿਵਾਰ ’ਤੇ ਹੀ ਝੂਠਾ ਪਰਚਾ ਦਰਜ ਕੀਤਾ ਗਿਆ। ਉਨ੍ਹਾਂ ਐੱਸਐੱਸਪੀ ਨੂੰ ਅਪੀਲ ਕੀਤੀ ਕਿ ਉਹ ਹਮਲਾ ਕਰਨ ਆਏ ਗੁੰਡਾ ਅਨਸਰਾਂ ਅਤੇ ਜਿਨ੍ਹਾਂ ਨੇ ਪੈਸੇ ਦੇ ਕੇ ਹਮਲਾ ਕਰਨ ਲਈ ਭੇਜਿਆ ’ਤੇ ਪਰਚਾ ਦਰਜ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਪੁਲੀਸ ਪ੍ਰਸ਼ਾਸਨ ਨੇ ਕਾਰਵਾਈ ਨਾ ਕੀਤੀ ਤਾਂ ਕਾਂਗਰਸ ਪਾਰਟੀ ਵੱਡੇ ਪੱਧਰ ’ਤੇ ਸੰਘਰਸ਼ ਕਰਨ ਲਈ ਮਜਬੂਰ ਹੋਵੇਗੀ। ਇਸ ਦੌਰਾਨ ਐੱਸਐੱਸਪੀ ਯਾਦਵ ਨੇ ਭਰੋਸਾ ਦਿਵਾਇਆ ਕਿ ਜਲਦ ਹੀ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰਕੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇਗਾ। ਇਸ ਮੌਕੇ ਜਗਰੂਪ ਸਿੰਘ, ਅਵਤਾਰ ਸਿੰਘ, ਬੂਟਾ ਸਿੰਘ, ਪੂਜਾ ਰਾਣੀ, ਜ਼ੋਰਾ ਸਿੰਘ, ਗੱਜਣ ਸਿੰਘ, ਭਰਪੂਰ ਸਿੰਘ ਤੇ ਹੋਰ ਹਾਜ਼ਰ ਸਨ।
+
Advertisement
Advertisement
Advertisement
Advertisement
×