ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਦਹੇੜੂ ’ਚ ਭਗਤ ਚੰਨਣ ਸਿੰਘ ਦੀ ਬਰਸੀ ਮਨਾਈ

ਨਿੱਜੀ ਪੱਤਰ ਪ੍ਰੇਰਕ ਖੰਨਾ, 9 ਜੁਲਾਈ ਨੇੜਲੇ ਪਿੰਡ ਦਹੇੜੂ ਦੇ ਗੁਰਦੁਆਰਾ ਮਹਾਸਰ ਸਾਹਿਬ ਵਿਖੇ ਅੱਜ ਭਗਤ ਬਾਬਾ ਚੰਨਣ ਸਿੰਘ ਦੀ ਯਾਦ ਨੂੰ ਸਮਰਪਿਤ ਸਾਲਾਨਾ ਧਾਰਮਿਕ ਸਮਾਗਮ ਸੰਗਤ ਦੇ ਸਹਿਯੋਗ ਨਾਲ ਕਰਵਾਇਆ ਗਿਆ। ਇਸ ਮੌਕੇ ਬਾਬਾ ਹਰਪਾਲ ਸਿੰਘ ਚੱਕ ਸਰਾਏ ਵਾਲਿਆਂ...
ਸਮਾਗਮ ਦੌਰਾਨ ਕੀਰਤਨ ਕਰਦਾ ਹੋਇਆ ਜਥਾ। -ਫੋਟੋ: ਓਬਰਾਏ
Advertisement

ਨਿੱਜੀ ਪੱਤਰ ਪ੍ਰੇਰਕ

ਖੰਨਾ, 9 ਜੁਲਾਈ

Advertisement

ਨੇੜਲੇ ਪਿੰਡ ਦਹੇੜੂ ਦੇ ਗੁਰਦੁਆਰਾ ਮਹਾਸਰ ਸਾਹਿਬ ਵਿਖੇ ਅੱਜ ਭਗਤ ਬਾਬਾ ਚੰਨਣ ਸਿੰਘ ਦੀ ਯਾਦ ਨੂੰ ਸਮਰਪਿਤ ਸਾਲਾਨਾ ਧਾਰਮਿਕ ਸਮਾਗਮ ਸੰਗਤ ਦੇ ਸਹਿਯੋਗ ਨਾਲ ਕਰਵਾਇਆ ਗਿਆ। ਇਸ ਮੌਕੇ ਬਾਬਾ ਹਰਪਾਲ ਸਿੰਘ ਚੱਕ ਸਰਾਏ ਵਾਲਿਆਂ ਨੇ ਕੀਰਤਨ ਕਰਦਿਆਂ ਕਿਹਾ ਕਿ ਭਗਤ ਚੰਨਣ ਸਿੰਘ ਨੇ ਸਮਾਜ ਭਲਾਈ ਲਈ ਅਨੇਕਾਂ ਕਾਰਜਾਂ ਦੇ ਨਾਲ ਸੰਗਤਾਂ ਨੂੰ ਗੁਰਮਤਿ ਨਾਲ ਜੋੜ ਕੇ ਇਕ ਬਹੁਤ ਵੱਡਾ ਉਦਮ ਕੀਤਾ ਸੀ, ਉਹ ਸੰਤ ਰੂਪੀ ਮਹਾਪੁਰਸ਼ ਹੋਏ ਹਨ, ਜਿਨ੍ਹਾਂ ਵੱਲੋਂ ਸਮਾਜ ਪ੍ਰਤੀ ਨਿਭਾਈ ਸੇਵਾਵਾਂ ਸਾਡੇ ਲਈ ਅੱਜ ਮਾਰਗ ਦਰਸ਼ਕ ਬਣੀਆਂ ਹੋਈਆਂ ਹਨ। ਬਾਬਾ ਮਹਿੰਦਰ ਸਿੰਘ ਅਤੇ ਬਾਬਾ ਜਸਵਿੰਦਰ ਸਿੰਘ ਤੋਂ ਇਲਾਵਾ ਬੱਚਿਆਂ, ਕਵੀਸ਼ਰੀ ਜਥਿਆਂ ਅਤੇ ਰਾਗੀ ਸਿੰਘਾਂ ਨੇ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਦਿਆਂ ਗੁਰੂ ਲੜ ਲੱਗਣ ਲਈ ਪ੍ਰੇਰਿਆ। ਅੰਤ ਵਿਚ ਵੱਖ ਵੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ। ਸਟੇਜ ਸਕੱਤਰ ਦੀ ਭੂਮਿਕਾ ਜਥੇਦਾਰ ਕ੍ਰਿਪਾਲ ਸਿੰਘ ਬਾਖੂਬੀ ਨਿਭਾਈ। ਇਸ ਮੌਕੇ ਭਾਈ ਸੁਰਿੰਦਰ ਸਿੰਘ, ਮਹਿੰਦਰ ਸਿੰਘ, ਬੰਤ ਸਿੰਘ, ਕ੍ਰਿਪਾਲ ਸਿੰਘ, ਦਲਜਿੰਦਰ ਸਿੰਘ, ਤਰਲੋਚਨ ਸਿੰਘ, ਨਰਿੰਦਰ ਸਿੰਘ, ਨਛੱਤਰ ਸਿੰਘ, ਸਮਸ਼ੇਰ ਸਿੰਘ, ਰਾਜਿੰਦਰਪਾਲ ਸਿੰਘ, ਗੁਰਦਿਆਲ ਸਿੰਘ, ਪਰਮਿੰਦਰ ਸਿੰਘ, ਸੁਖਬੀਰ ਸਿੰਘ, ਕੁਲਦੀਪ ਸਿੰਘ ਆਦਿ ਹਾਜ਼ਰ ਸਨ

Advertisement