ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 16 ਜੁਲਾਈ
ਸ਼ਹੀਦ ਭਾਈ ਤਾਰੂ ਸਿੰਘ ਦੇ ਸ਼ਹਾਦੀ ਦਿਹਾੜੇ ਅਤੇ ਸੰਗਰਾਂਦ ਮੌਕੇ ਵੱਖ ਵੱਖ ਗੁਰੂਘਰਾਂ ਵਿੱਚ ਗੁਰਮਤਿ ਸਮਾਗਮ ਹੋਏ। ਗੁਰਦੁਆਰਾ ਸ਼ਹੀਦਾਂ (ਫ਼ੇਰੂਮਾਨ) ਢੋਲੇਵਾਲ ਚੌਚ ਵਿੱੱਚ ਅੰਮ੍ਰਿਤ ਵੇਲੇ ਤੋਂ ਗੁਰਦੁਆਰੇ ਦੇ ਹਜ਼ੂਰੀ ਰਾਗੀ ਜੱਥਿਆਂ ਭਾਈ ਨਿਸ਼ਾਨ ਸਿੰਘ ਲੁਧਿਆਣਾ, ਭਾਈ ਗੁਰਦੀਪ ਸਿੰਘ ਜੈਪੁਰ, ਭਾਈ ਹਰਪ੍ਰੀਤ ਸਿੰਘ ਲੁਧਿਆਣਾ ਅਤੇ ਭਾਈ ਪਰਮਵੀਰ ਸਿੰਘ ਤੋਂ ਇਲਾਵਾ ਭਾਈ ਰਾਜਵਿੰਦਰ ਸਿੰਘ, ਭਾਈ ਰਣਜੀਤ ਸਿੰਘ, ਭਾਈ ਅਵਤਾਰ ਸਿੰਘ ਮੁਲਤਾਨੀ ਅਤੇ ਭਾਈ ਪੁਸ਼ਮਿੰਦਰ ਸਿੰਘ ਪਾਉਂਟਾ ਸਾਹਿਬ ਵਾਲਿਆਂ ਵੱਲੋਂ ਕੀਰਤਨ ਦੀ ਹਾਜ਼ਰੀ ਲਗਵਾਈ ਗਈ। ਕਥਾਵਾਚਕ ਭਾਈ ਮਨਪ੍ਰੀਤ ਸਿੰਘ ਨੇ ਗੁਰਇਤਿਹਾਸ ਸੁਣਾ ਕੇ ਸ਼ਹੀਦ ਭਾਈ ਤਾਰੂ ਸਿੰਘ ਦੇ ਜੀਵਨ ਬਾਰੇ ਰੋਸ਼ਨੀ ਪਾਈ। ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਨੇ ਰਾਗੀ ਜਥਿਆਂ ਨੂੰ ਸਿਰਪਾਉ ਭੇਟ ਕੀਤੇ। ਇਸ ਮੌਕੇ ਮਾਤਾ ਅੰਮ੍ਰਿਤ ਕੌਰ, ਸਤਪਾਲ ਸਿੰਘ ਪਾਲ, ਤੇਜਿੰਦਰ ਸਿੰਘ ਡੰਗ, ਇੰਦਰਜੀਤ ਸਿੰਘ ਗੋਲਾ, ਤਰਲੋਚਨ ਸਿੰਘ ਬੱਬਰ, ਬਲਜੀਤ ਸਿੰਘ ਦੁਖੀਆ ਹਾਜ਼ਰ ਸਨ। ਗੁਰਦੁਆਰਾ ਗੁਰ ਗਿਆਨ ਪ੍ਰਕਾਸ਼ ਜਵੱਦੀ ਟਕਸਾਲ ਵਿੱੱਚ ਗੁਰਸ਼ਬਦ ਸੰਗੀਤ ਅਕੈਡਮੀ ਜਵੱਦੀ ਟਕਸਾਲ ਦੇ ਵਿਦਿਆਰਥੀਆਂ ਨੇ ਆਸਾ ਦੀ ਵਾਰ ਦਾ ਕੀਰਤਨ ਕੀਤਾ। ਉਪਰੰਤ ਜਵੱਦੀ ਟਕਸਾਲ ਮੁਖੀ ਸੰਤ ਬਾਬਾ ਅਮੀਰ ਸਿੰਘ ਨੇ ਸਾਉਣ ਮਹੀਨੇ ਦੇ ਪਾਠ ਦੀ ਕਥਾ ਕਰਦੇ ਹੋਏ ਸ਼ਹੀਦ ਭਾਈ ਤਾਰੂ ਸਿੰਘ ਦੀ ਮਹਾਨ ਸ਼ਹਾਦਤ ਬਾਰੇ ਜਾਣੂ ਕਰਵਾਇਆ।