ਭੈਣੀ ਦਰੇੜਾ ਸਰਕਾਰੀ ਸਕੂਲ ਦੇ ਖਿਡਾਰੀਆਂ ਦਾ ਸਨਮਾਨ
ਸਿੱਖਿਆ ਵਿਭਾਗ ਵੱਲੋਂ ਕਰਵਾਈਆਂ ਰਾਏਕੋਟ ਜ਼ੋਨ ਦੀਆਂ ਗਰਮ ਰੁੱਤ ਖੇਡਾਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੈਣੀ ਦਰੇੜਾ ਦੇ ਖਿਡਾਰੀਆਂ ਨੇ ਵੱਖ-ਵੱਖ ਖੇਡਾਂ ਵਿੱਚ ਮੱਲਾਂ ਮਾਰੀਆਂ। ਸਕੂਲ ਪ੍ਰਿੰਸੀਪਲ ਵਰਿੰਦਰ ਕੌਰ ਅਨੁਸਾਰ ਅੰਡਰ 17 ਲੜਕਿਆਂ ਦੀ ਫੁੱਟਬਾਲ ਟੀਮ ਨੇ ਜ਼ੋਨ ਵਿੱਚ ਪਹਿਲਾ...
Advertisement
ਸਿੱਖਿਆ ਵਿਭਾਗ ਵੱਲੋਂ ਕਰਵਾਈਆਂ ਰਾਏਕੋਟ ਜ਼ੋਨ ਦੀਆਂ ਗਰਮ ਰੁੱਤ ਖੇਡਾਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੈਣੀ ਦਰੇੜਾ ਦੇ ਖਿਡਾਰੀਆਂ ਨੇ ਵੱਖ-ਵੱਖ ਖੇਡਾਂ ਵਿੱਚ ਮੱਲਾਂ ਮਾਰੀਆਂ। ਸਕੂਲ ਪ੍ਰਿੰਸੀਪਲ ਵਰਿੰਦਰ ਕੌਰ ਅਨੁਸਾਰ ਅੰਡਰ 17 ਲੜਕਿਆਂ ਦੀ ਫੁੱਟਬਾਲ ਟੀਮ ਨੇ ਜ਼ੋਨ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਉਨ੍ਹਾਂ ਕਿਹਾ ਕਿ ਅੰਡਰ 19 ਲੜਕੀਆਂ ਦੀ ਫੁੱਟਬਾਲ ਟੀਮ ਨੇ ਜ਼ੋਨ ਵਿੱਚ ਦੂਜਾ ਸਥਾਨ ਹਾਸਲ ਕੀਤਾ ਹੈ। ਸਰਕਲ ਸਟਾਈਲ ਕਬੱਡੀ ਵਿੱਚ ਅੰਡਰ 19 ਲੜਕਿਆਂ ਦੀ ਟੀਮ ਨੇ ਪਹਿਲਾ ਤੇ ਅੰਡਰ 14 ਲੜਕੀਆਂ ਦੀ ਟੀਮ ਨੇ ਦੂਜਾ ਸਥਾਨ ਹਾਸਲ ਕੀਤਾ ਹੈ। ਉਨ੍ਹਾਂ ਦੱਸਿਆ ਕਿ ਜੇਤੂ ਟੀਮਾਂ ਦੇ ਖਿਡਾਰੀਆਂ ਦਾ ਸਕੂਲ ਪਹੁੰਚਣ ’ਤੇ ਸਵਾਗਤ ਕੀਤਾ।
Advertisement
Advertisement
×