ਭਾਰਤ ਮਾਲਾ ਪ੍ਰਾਜੈਕਟ: ਮੁਆਵਜ਼ੇ ਤਕ ਸੰਘਰਸ਼ ਜਾਰੀ ਰੱਖਣ ਦਾ ਐਲਾਨ : The Tribune India

ਭਾਰਤ ਮਾਲਾ ਪ੍ਰਾਜੈਕਟ: ਮੁਆਵਜ਼ੇ ਤਕ ਸੰਘਰਸ਼ ਜਾਰੀ ਰੱਖਣ ਦਾ ਐਲਾਨ

ਭਾਰਤ ਮਾਲਾ ਪ੍ਰਾਜੈਕਟ: ਮੁਆਵਜ਼ੇ ਤਕ ਸੰਘਰਸ਼ ਜਾਰੀ ਰੱਖਣ ਦਾ ਐਲਾਨ

ਕੋਟ ਆਗਾ ਮੋਰਚੇ ਵਿਚ ਨਾਅਰੇਬਾਜ਼ੀ ਕਰਦੇ ਹੋਏ ਅੰਦੋਲਨਕਾਰੀ।

ਸੰਤੋਖ ਗਿੱਲ

ਗੁਰੂਸਰ ਸੁਧਾਰ, 17 ਅਗਸਤ

ਭਾਕਿਯੂ ਏਕਤਾ ਉਗਰਾਹਾਂ ਅਤੇ ਭਾਰਤੀ ਕਿਸਾਨ-ਮਜ਼ਦੂਰ ਰੋਡ ਸੰਘਰਸ਼ ਯੂਨੀਅਨ ਦੀ ਅਗਵਾਈ ਹੇਠ ਬਲਾਕ ਪੱਖੋਵਾਲ ਦੇ ਪਿੰਡ ਕੋਟ ਆਗਾ ਵਿਚ ਭਾਰਤ ਮਾਲਾ ਪ੍ਰਾਜੈਕਟ ਤਹਿਤ ਡੇਢ ਦਰਜਨ ਪਿੰਡਾਂ ਦੇ ਕਿਸਾਨਾਂ-ਮਜ਼ਦੂਰਾਂ ਦੀਆਂ ਜ਼ਮੀਨਾਂ ਕਲੈਕਟਰ ਰੇਟਾਂ ਤੋਂ ਵੀ ਘੱਟ ਮੁਆਵਜ਼ਾ ਦੇ ਕੇ ਜਬਰੀ ਗ੍ਰਹਿਣ ਕਰਨ ਖ਼ਿਲਾਫ਼ ਚੱਲ ਰਿਹਾ ਮੋਰਚਾ 54ਵੇਂ ਦਿਨ ਵੀ ਜਾਰੀ ਰਿਹਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਪ੍ਰਧਾਨ ਬਿਕਰਜੀਤ ਸਿੰਘ ਕਾਲਖ, ਭਾਕਿਯੂ ਏਕਤਾ (ਉਗਰਾਹਾਂ) ਦੇ ਆਗੂ ਚਰਨਜੀਤ ਸਿੰਘ ਫੱਲੇਵਾਲ, ਜਸਵੀਰ ਸਿੰਘ ਕੋਟ ਆਗਾ ਅਤੇ ਹਰਪ੍ਰੀਤ ਕੌਰ ਗੁੱਜਰਵਾਲ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਕਾਰਪੋਰੇਟ ਘਰਾਣਿਆਂ ਨਾਲ ਗਾਂਢ-ਸਾਂਢ ਕਰ ਕੇ ਕਿਸਾਨਾਂ ਤੋਂ ਕੌਡੀਆਂ ਦੇ ਭਾਅ ਜ਼ਮੀਨਾਂ ਲੁੱਟਣਾ ਲੋਚਦੇ ਹਨ। ਉਨ੍ਹਾਂ ਕਿਹਾ ਕਿ ਬਿਨਾ ਉੱਚਿਤ ਮੁਆਵਜ਼ਾ ਹਾਸਲ ਕੀਤੇ ਕਿਸਾਨ-ਮਜ਼ਦੂਰ ਪ੍ਰਸ਼ਾਸਨ ਨੂੰ ਜ਼ਮੀਨਾਂ ਵਿਚ ਪੈਰ ਨਹੀਂ ਪਾਉਣ ਦੇਣਗੇ।

ਇਸ ਮੌਕੇ ਸੰਬੋਧਨ ਕਰਦਿਆਂ ਕਿਸਾਨ ਆਗੂ ਅਮਰਜੀਤ ਕੌਰ ਗੁੱਜਰਵਾਲ, ਸੁਦਾਗਰ ਸਿੰਘ ਜੁੜਾਹਾਂ, ਜਸਵੰਤ ਸਿੰਘ ਭੱਟੀਆਂ, ਅਵਤਾਰ ਸਿੰਘ ਝੂੰਗੀਆਂ ਅਤੇ ਕਰਮਜੀਤ ਸਿੰਘ ਕੋਟ ਆਗਾ ਨੇ ਅੰਦੋਲਨਕਾਰੀਆਂ ਨੂੰ ਕਿਹਾ ਕਿ ਸ਼ਾਂਤਮਈ ਅਤੇ ਸਿਰੜ ਨਾਲ ਦਿੱਲੀ ਦੇ ਕਿਸਾਨ ਮੋਰਚੇ ਵਾਂਗ ਇਹ ਮੋਰਚਾ ਵੀ ਫ਼ਤਿਹ ਕਰ ਕੇ ਹੀ ਦਮ ਲਿਆ ਜਾਵੇਗਾ। ਇਸ ਦੌਰਾਨ ਨੌਜਵਾਨ ਨੇ ਲੰਗਰ ਦੀ ਸੇਵਾ ਤਨਦੇਹੀ ਨਾਲ ਸੰਭਾਲੀ ਹੋਈ ਹੈ। ਇਸ ਮੌਕੇ ਆਗੂਆਂ ਨੇ ਕਿਹਾ ਕਿ ਮੋਰਚੇ ਲਈ ਪਿੰਡ ਵਿੱਚ ਲਾਮਬੰਦੀ ਹੋਰ ਤੇਜ਼ ਕਰ ਦਿੱਤੀ ਗਈ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਜਰਾਤ ਵਿਚ ਚੋਣ ਪਿੜ ਭਖਿਆ

ਗੁਜਰਾਤ ਵਿਚ ਚੋਣ ਪਿੜ ਭਖਿਆ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਅਵੱਲੜੇ ਦਰਦ ਲਿਬਾਸ ਦੇ

ਅਵੱਲੜੇ ਦਰਦ ਲਿਬਾਸ ਦੇ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

ਸ਼ਹਿਰ

View All