ਗੁਰੂਸਰ ਸੁਧਾਰ: ਭਾਰਤ ਮਾਲਾ ਪ੍ਰਾਜੈਕਟ ਤਹਿਤ ਜਬਰੀ ਭੂਮੀ ਗ੍ਰਹਿਣ ਵਿਰੁੱਧ ਬਲਾਕ ਪੱਖੋਵਾਲ ਦੇ ਪਿੰਡ ਕੋਟਾ ਆਗਾ ਵਿੱਚ ਭਾਕਿਯੂ ਏਕਤਾ (ਉਗਰਾਹਾਂ) ਅਤੇ ਭਾਰਤੀ ਕਿਸਾਨ-ਮਜ਼ਦੂਰ ਰੋਡ ਸੰਘਰਸ਼ ਯੂਨੀਅਨ ਦੀ ਅਗਵਾਈ ਹੇਠ ਚੱਲ ਰਿਹਾ ਮੋਰਚਾ ਅੱਜ 35ਵੇਂ ਦਿਨ ਵੀ ਜਾਰੀ ਰਿਹਾ। ਕਿਸਾਨ ਆਗੂ ਕੁਲਦੀਪ ਸਿੰਘ ਗੁੱਜਰਵਾਲ, ਦਰਸ਼ਨ ਸਿੰਘ ਫੱਲੇਵਾਲ, ਰੋਡ ਸੰਘਰਸ਼ ਕਮੇਟੀ ਦੇ ਪ੍ਰਧਾਨ ਬਿੱਕਰਜੀਤ ਸਿੰਘ ਕਾਲਖ, ਪਰਮਜੀਤ ਸਿੰਘ ਕੋਟ ਆਗਾ ਅਤੇ ਅਵਤਾਰ ਸਿੰਘ ਝੂੰਗੀਆਂ ਬੇਗਾਂ ਨੇ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ 31 ਜੁਲਾਈ ਦੇ ਚੱਕਾ ਜਾਮ ਵਿੱਚ ਸ਼ਾਮਲ ਹੋਣ ਲਈ ਲਹਿਰਾ ਟੌਲ ਪਲਾਜ਼ਾ ਉੱਪਰ ਪਹੁੰਚਣ ਦਾ ਸੱਦਾ ਦਿੱਤਾ।