ਸੰਤੋਖ ਗਿੱਲ
ਗੁਰੂਸਰ ਸੁਧਾਰ, 22 ਜੁਲਾਈ
ਭਾਕਿਯੂ ਏਕਤਾ (ਉਗਰਾਹਾਂ) ਦੀ ਅਗਵਾਈ ਹੇਠ ਕੋਟ ਆਗਾ ਵਿੱਚ ਚੱਲ ਰਿਹਾ ਮੋਰਚਾ ਦਿਨ-ਰਾਤ ਜਾਰੀ ਹੈ। ਅੰਤਾਂ ਦੀ ਗਰਮੀ ਅਤੇ ਮੀਂਹ ਦੇ ਬਾਵਜੂਦ ਕਿਸਾਨ-ਮਜ਼ਦੂਰ, ਨੌਜਵਾਨ ਅਤੇ ਔਰਤਾਂ ਧਰਨੇ ’ਤੇ ਡਟੇ ਹੋਏ ਹਨ। ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਰਾਜਿੰਦਰ ਸਿੰਘ ਸਿਆੜ, ਕੁਲਦੀਪ ਸਿੰਘ ਗੁੱਜਰਵਾਲ, ਬਿੱਕਰਜੀਤ ਸਿੰਘ ਕਾਲਖ, ਪਰਮਜੀਤ ਸਿੰਘ ਕੋਟ ਆਗਾ ਨੇ ਕਿਹਾ ਕਿ ਅੰਦੋਲਨਕਾਰੀ ਆਪਣੀਆਂ ਮੰਗਾਂ ਦੀ ਪ੍ਰਾਪਤੀ ਤਕ ਪਿੱਛੇ ਨਹੀਂ ਹਟਣਗੇ। ਔਰਤਾਂ ਦੀ ਵਧ ਰਹੀ ਗਿਣਤੀ ਨੇ ਅੰਦੋਲਨਕਾਰੀਆਂ ਦੇ ਹੌਸਲੇ ਹੋਰ ਵੀ ਬੁਲੰਦ ਕੀਤੇ ਹਨ।
ਕਿਸਾਨ ਆਗੂ ਜਸਵੀਰ ਸਿੰਘ ਕੋਟ ਆਗਾ, ਚਰਨਜੀਤ ਸਿੰਘ ਫੱਲੇਵਾਲ, ਸੁਦਾਗਰ ਸਿੰਘ ਜੁੜਾਹਾਂ ਅਤੇ ਜਸਵੰਤ ਸਿੰਘ ਭੱਟੀਆਂ ਢਾਹਾਂ ਨੇ ਕਿਹਾ ਕਿ ਜ਼ਮੀਨਾਂ ਖੁੱਸਣ ਵਾਲੇ ਕਿਸਾਨਾਂ ਤੋਂ ਇਲਾਵਾ ਹੋਰ ਪਿੰਡਾਂ ਤੋਂ ਵੀ ਮੋਰਚੇ ਲਈ ਆਰਥਿਕ ਸਹਾਇਤਾ ਪਹੁੰਚਣ ਦਾ ਸਿਲਸਿਲਾ ਜਾਰੀ ਹੈ। ਉਨ੍ਹਾਂ ਕਿਹਾ ਕਿ ਸਾਂਝੇ ਸਹਿਯੋਗ ਕਰ ਕੇ ਇਹ ਮੋਰਚਾ ਹੁਣ ਮੰਗਾਂ ਦੀ ਪ੍ਰਾਪਤੀ ਤਕ ਜਾਰੀ ਰਹੇਗਾ। ਉਨ੍ਹਾਂ ਕਿਹਾ ਲੋਕਾਂ ਦਾ ਏਕਾ ਮੋਰਚੇ ਨੂੰ ਜਿੱਤ ਤਕ ਲੈ ਕੇ ਜਾਵੇਗਾ।