ਪੱਤਰ ਪ੍ਰੇਰਕ
ਗੁਰੂਸਰ ਸੁਧਾਰ, 28 ਜੁਲਾਈ
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਅਤੇ ਰੋਡ ਸੰਘਰਸ਼ ਕਮੇਟੀ ਵੱਲੋਂ ਪੱਖੋਵਾਲ ਬਲਾਕ ਦੇ ਪਿੰਡ ਕੋਟ ਆਗਾ ਵਿਚ 33ਵੇਂ ਦਿਨ ਵੀ ਪੱਕਾ ਮੋਰਚਾ ਜਾਰੀ ਰਿਹਾ। ਕਿਸਾਨ ਆਗੂ ਬਿੱਕਰਜੀਤ ਸਿੰਘ ਕਾਲਖ, ਕੁਲਦੀਪ ਸਿੰਘ ਗੁੱਜਰਵਾਲ ਅਤੇ ਜਸਵੀਰ ਸਿੰਘ ਕੋਟ ਆਗਾ ਨੇ ਅੰਦੋਲਨਕਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਜਬਰੀ ਜ਼ਮੀਨਾਂ ਗ੍ਰਹਿਣ ਕਰਨ ਖ਼ਿਲਾਫ਼ ਮਲੇਰਕੋਟਲਾ ਜ਼ਿਲ੍ਹੇ ਵਿੱਚ ਵੀ ਮੋਰਚਾ ਖੋਲ੍ਹ ਦਿੱਤਾ ਗਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰਾਂ ਕਿਸਾਨਾਂ ਦੀ ਗੱਲ ਸੁਣਨ ਨੂੰ ਤਿਆਰ ਨਹੀਂ ਹਨ ਅਤੇ ਜਦੋਂ ਤੱਕ ਕਿਸਾਨਾਂ ਨੂੰ ਇਨਸਾਫ਼ ਨਹੀਂ ਮਿਲਦਾ ਮੋਰਚੇ ਜਾਰੀ ਰਹਿਣਗੇ। ਕਿਸਾਨ ਆਗੂ ਅਵਤਾਰ ਸਿੰਘ ਝੁੰਗੀਆਂ ਬੇਗਾਂ, ਜਸਵੰਤ ਸਿੰਘ ਭੱਟੀਆਂ-ਢਾਹਾਂ, ਦਰਸ਼ਨ ਸਿੰਘ ਫੱਲੇਵਾਲ ਅਤੇ ਹਰਪ੍ਰੀਤ ਕੌਰ ਗੁੱਜਰਵਾਲ ਨੇ ਕਿਹਾ ਕਿ ਕੜਕਦੀ ਧੁੱਪ, ਮੀਂਹ ਅਤੇ ਹੱਡ ਚੀਰਦੀ ਸਰਦੀ ਕਿਸਾਨਾਂ ਦੇ ਹੌਸਲੇ ਨਹੀਂ ਤੋੜ ਸਕਦੀ।