DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Bharti Kisan Mazdoor Union: ਕਿਸਾਨ-ਮਜ਼ਦੂਰ ਯੂਨੀਅਨ ਵੱਲੋਂ ਸਰਕਾਰ ਖ਼ਿਲਾਫ਼ ਧਰਨਾ

ਰਾਹੋਂ ਰੋਡ ਦੇ ਵਸਨੀਕਾਂ ਦੀਆਂ ਮੁਸ਼ਕਲਾਂ ਦੂਰ ਕਰਨ ਦੀ ਮੰਗ

  • fb
  • twitter
  • whatsapp
  • whatsapp
featured-img featured-img
ਧਰਨੇ ’ਤੇ ਬੈਠੇ ਯੂੁਨੀਅਨ ਦੇ ਪ੍ਰਧਾਨ ਦਿਲਬਾਗ ਸਿੰਘ ਗਿੱਲ ਅਤੇ ਹੋਰ ਆਗੂ। -ਫੋਟੋ: ਇੰਦਰਜੀਤ ਵਰਮਾ
Advertisement

ਭਾਰਤੀ ਕਿਸਾਨ-ਮਜ਼ਦੂਰ ਯੂਨੀਅਨ ਵੱਲੋਂ ਅੱਜ ਲੋਕ ਮਸਲਿਆਂ ਦੇ ਹੱਲ ਲਈ ਬਸਤੀ ਜੋਧੇਵਾਲ ਚੌਕ ਵਿੱਚ ਪੰਜਾਬ ਸਰਕਾਰ ਵਿਰੁੱਧ ਧਰਨਾ ਦਿੱਤਾ ਗਿਆ। ਧਰਨਾਕਾਰੀਆਂ ਨੇ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਕਿ ਜੇ

12 ਜੂਨ ਤੱਕ ਮੁਸ਼ਕਲਾਂ ਦੇ ਹੱਲ ਸਬੰਧੀ ਕੋਈ ਕਾਰਵਾਈ ਨਾ ਹੋਈ ਤਾਂ ਕੌਮੀ ਮਾਰਗ ਜਾਮ ਕੀਤਾ ਜਾਵੇਗਾ।

Advertisement

ਇਸ ਮੌਕੇ ਕਿਸਾਨ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਦਿਲਬਾਗ ਸਿੰਘ ਗਿੱਲ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਰਾਹੋਂ ਰੋਡ ਦੇ ਵਸਨੀਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਪ੍ਰਸ਼ਾਸਨ ਨੂੰ ਬੇਨਤੀਆਂ ਕਰ ਚੁੱਕੇ ਹਨ ਪਰ ਮੁਸ਼ਕਲਾਂ ਹੱਲ ਕਰਨ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਇਸ ਕਾਰਨ ਉਨ੍ਹਾਂ ਨੂੰ ਧਰਨਾ ਦੇ ਕੇ ਆਪਣੀ ਆਵਾਜ਼ ਪ੍ਰਸ਼ਾਸਨ ਤੱਕ ਪਹੁੰਚਾਉਣ ਲਈ ਮਜਬੂਰ ਹੋਣਾ ਪੈ ਰਿਹਾ ਹੈ।

Advertisement

ਉਨ੍ਹਾਂ ਦੱਸਿਆ ਕਿ ਰਾਹੋਂ ਰੋਡ ਦੀ ਮਾੜੀ ਹਾਲਤ ਕਾਰਨ ਰਾਹਗੀਰਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸੜਕ ਦੀ ਉਸਾਰੀ ਨਾ ਕਰਨ, ਰਾਹੋਂ ਰੋਡ ’ਤੇ ਨਾਜਾਇਜ਼ ਕਬਜ਼ੇ ਖ਼ਤਮ ਕਰਾਉਣ ਅਤੇ ਰੇਤ ਨਾਲ ਭਰੇ ਟਰੱਕਾਂ ਦੀ ਆਵਾਜਾਈ ਰੋਕਣ ਸਬੰਧੀ ਉਹ ਜ਼ਿਲ੍ਹਾ ਪ੍ਰਸ਼ਾਸਨ ਨੂੰ ਵਾਰ-ਵਾਰ ਮੰਗ ਪੱਤਰ ਸੌਂਪ ਚੁੱਕੇ ਹਨ, ਪਰ ਅੱਜ ਤੱਕ ਉਨ੍ਹਾਂ ਦੀ ਕੋਈ ਵੀ ਸਮੱਸਿਆ ਹੱਲ ਨਹੀਂ ਹੋਈ।

ਸ੍ਰੀ ਗਿੱਲ ਨੇ ਐਲਾਨ ਕੀਤਾ ਕਿ ਇਲਾਕਾ ਨਿਵਾਸੀਆਂ ਦਾ ਵਿਰੋਧ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਮੰਨੀਆਂ ਨਹੀਂ ਕੀਤੀਆਂ ਜਾਂਦੀਆਂ। ਇਸ ਮੌਕੇ ਮਨਜੀਤ ਸਿੰਘ ਅਰੋੜਾ, ਨੇਕ ਸਿੰਘ ਸੇਖੇਵਾਲ, ਸੁਖਦੇਵ ਸਿੰਘ ਮੰਗਲੀ, ਗੁਰਮੁਖ ਸਿੰਘ, ਭੋਲਾ ਸਿੰਘ, ਬਸਤੀ ਜੋਧੇਵਾਲ ਮਾਰਕੀਟ ਦੇ ਪ੍ਰਧਾਨ ਹਨੀ ਸਿੰਘ, ਜਸਬੀਰ ਸਿੰਘ ਨਾਮਧਾਰੀ, ਜਗਜੀਤ ਸਿੰਘ ਬਬਰਾ, ਪਵਿੱਤਰ ਸਿੰਘ, ਸੁਖਜਿੰਦਰ ਸਿੰਘ, ਮਹਿਕਪ੍ਰੀਤ ਸਿੰਘ ਅਤੇ ਜਸਪਾਲ ਸਿੰਘ ਸੈਣੀ ਆਦਿ ਵੀ ਹਾਜ਼ਰ ਸਨ।

ਧਰਨੇ ਕਾਰਨ ਮੁੱਖ ਹਾਈਵੇਅ ’ਤੇ ਆਵਾਜਾਈ ਪ੍ਰਭਾਵਿਤ ਹੋਈ। ਇੱਥੇ ਜਾਮ ਲੱਗਣ ਕਾਰਨ ਰਾਹਗੀਰਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਥਿਤੀ ਨੂੰ ਕਾਬੂ ਹੇਠ ਕਰਨ ਲਈ ਇਲਾਕੇ ਵਿੱਚ ਭਾਰੀ ਪੁਲੀਸ ਫੋਰਸ ਤਾਇਨਾਤ ਕੀਤੀ ਗਈ ਸੀ ਪਰ ਇਸ ਦੇ ਬਾਵਜੂਦ ਹਰ ਪਾਸੇ ਵਾਹਨਾਂ ਦੀਆਂ ਲੰਬੀਆਂ ਲੰਬੀਆਂ ਕਤਾਰਾਂ ਲੱਗ ਗਈਆਂ। ਇਸ ਸਮੱਸਿਆ ਦੇ ਹੱਲ ਲਈ ਪੁਲੀਸ ਨੇ ਆਵਾਜਾਈ ਬਦਲਵੇਂ ਰਸਤੇ ’ਤੇ ਮੋੜ ਦਿੱਤੀ ਗਈ।

Advertisement
×