ਭਾਰਤੀ ਕਿਸਾਨ ਯੂਨੀਅਨ ਵੱਲੋਂ ਹੜ੍ਹ ਪੀੜਤ ਪਰਿਵਾਰ ਦੀ ਮਦਦ ਕਰਨ ਦਾ ਫੈਸਲਾ
ਨੇੜਲੇ ਪਿੰਡ ਅਜਨੌਦ ਦੇ ਗੁਰਦੁਆਰੇ ਵਿੱਚ ਅੱਜ ਹੜ੍ਹ ਪ੍ਰਭਾਵਿਤ ਪਿੰਡਾਂ ਨੂੰ ਸਹਿਯੋਗ ਦੇਣ ਸਬੰਧੀ ਭਾਰਤੀ ਕਿਸਾਨ ਯੂਨੀਅਨ (ਏਕਤਾਂ-ਉਗਰਾਹਾਂ) ਦੇ ਮੈਂਬਰਾਂ ਦੀ ਇੱਕਤਰਤਾ ਹੋਈ। ਇਸ ਮੌਕੇ ਹਰਜੀਤ ਸਿੰਘ ਘਲੋਟੀ ਅਤੇ ਯੁਵਰਾਜ ਸਿੰਘ ਘੁਡਾਣੀ ਨੇ ਕਿਹਾ ਕਿ ਹੜ੍ਹ ਕੁਦਰਤੀ ਆਫ਼ਤ ਨਹੀਂ ਸਗੋਂ...
Advertisement
ਨੇੜਲੇ ਪਿੰਡ ਅਜਨੌਦ ਦੇ ਗੁਰਦੁਆਰੇ ਵਿੱਚ ਅੱਜ ਹੜ੍ਹ ਪ੍ਰਭਾਵਿਤ ਪਿੰਡਾਂ ਨੂੰ ਸਹਿਯੋਗ ਦੇਣ ਸਬੰਧੀ ਭਾਰਤੀ ਕਿਸਾਨ ਯੂਨੀਅਨ (ਏਕਤਾਂ-ਉਗਰਾਹਾਂ) ਦੇ ਮੈਂਬਰਾਂ ਦੀ ਇੱਕਤਰਤਾ ਹੋਈ। ਇਸ ਮੌਕੇ ਹਰਜੀਤ ਸਿੰਘ ਘਲੋਟੀ ਅਤੇ ਯੁਵਰਾਜ ਸਿੰਘ ਘੁਡਾਣੀ ਨੇ ਕਿਹਾ ਕਿ ਹੜ੍ਹ ਕੁਦਰਤੀ ਆਫ਼ਤ ਨਹੀਂ ਸਗੋਂ ਇਹ ਸਰਕਾਰਾਂ ਦੀ ਅਣਗਹਿਲੀ ਕਾਰਨ ਹੋਇਆ ਹੈ। ਉਨ੍ਹਾਂ ਕਿਹਾ ਕਿ ਹੜ੍ਹ ਪੀੜ੍ਹਤ ਪਰਿਵਾਰ ਨੂੰ ਭਾਰਤੀ ਕਿਸਾਨ ਯੂਨੀਅਨ ਕਣਕ ਬੀਜਣ ਤੱਕ ਪੂਰਾ ਸਹਿਯੋਗ ਦੇਵੇਗੀ। ਸੁਦਾਗਰ ਸਿੰਘ ਘੁਡਾਣੀ ਨੇ ਕੌਮੀ ਆਫ਼ਤ ਫੰਡ ਰਾਹੀਂ ਨੁਕਸਾਨੀਆਂ ਫ਼ਸਲਾਂ ਦਾ 70 ਹਜ਼ਾਰ ਰੁਪਏ ਮੁਆਵਜ਼ਾ ਅਤੇ ਕਿਸਾਨਾਂ ਦੇ ਸਾਰੇ ਕਰਜ਼ੇ ਮਾਫ਼ ਕਰਨ ਦੀ ਮੰਗ ਕੀਤੀ। ਇਸ ਮੌਕੇ ਬਲਵਿੰਦਰ ਸਿੰਘ, ਰਵਿਦਰ ਸਿੰਘ, ਅਮਨਦੀਪ ਸਿੰਘ, ਹਰਦੀਪ ਸਿੰਘ, ਇੰਦਰਜੀਤ ਸਿੰਘ, ਕੁਲਵਿੰਦਰ ਸਿੰਘ, ਬਲਜੀਤ ਸਿੰਘ, ਸ਼ਰਨਜੀਤ ਸਿੰਘ, ਅਵਤਾਰ ਸਿੰਘ, ਬਲਰਾਜ ਸਿੰਘ, ਮਹਿੰਦਰ ਸਿੰਘ, ਸੁਖਵਿੰਦਰ ਸਿੰਘ, ਕੁਲਵੰਤ ਸਿੰਘ ਹਾਜ਼ਰ ਸਨ।
Advertisement
Advertisement
×