ਪੱਤਰ ਪ੍ਰੇਰਕ
ਰਾਏਕੋਟ, 14 ਅਕਤੂਬਰ
ਨੇੜਲੇ ਪਿੰਡ ਆਂਡਲੂ ਵਿੱਚ ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌਂਦਾ ਦੀ ਨੌਜਵਾਨ ਇਕਾਈ ਗਠਿਤ ਕਰਨ ਸਬੰਧੀ ਮੀਟਿੰਗ ਸਰਕਲ ਪ੍ਰਧਾਨ ਰਣਧੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ’ਚ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਕਮਾਲਪੁਰਾ ਤੇ ਪ੍ਰਧਾਨ ਅਮਰਜੀਤ ਸਿੰਘ ਲੀਲ ਵਿਸੇਸ਼ ਤੌਰ ’ਤੇ ਪੁੱਜੇ। ਇਸ ਦੌਰਾਨ ਮਹਿੰਦਰ ਸਿੰਘ ਕਮਾਲਪੁਰਾ ਨੇ ਕਿਹਾ ਕਿ ਜਥੇਬੰਦੀ ਨੂੰ ਵਧੇਰੇ ਮਜ਼ਬੂਤ ਕਰਨ ਲਈ ਨਵੀਆਂ ਇਕਾਈਆਂ ਦਾ ਗਠਨ ਕੀਤਾ ਜਾ ਰਿਹਾ ਹੈ, ਜਿਸ ਤਹਿਤ ਅੱਜ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੀ ਪਿੰਡ ਆਂਡਲੂ ਇਕਾਈ ਦੀ ਸਰਬਸੰਮਤੀ ਨਾਲ ਚੋਣ ਕਰਵਾਈ ਗਈ। ਇਸ ਦੌਰਾਨ ਜਗਰਾਜ ਸਿੰਘ ਨੂੰ ਸਰਬਸੰਮਤੀ ਨਾਲ ਪ੍ਰਧਾਨ, ਜਸਪਾਲ ਸਿੰਘ ਨੂੰ ਮੀਤ ਪ੍ਰਧਾਨ, ਸੋਮਵਰਮ ਸਿੰਘ ਸੀਨੀਅਰ ਮੀਤ ਪ੍ਰਧਾਨ, ਹਰਵਿੰਦਰ ਸਿੰਘ ਬਰਾੜ ਤੇ ਜਰਨੈਲ ਸਿੰਘ ਨੂੰ ਖ਼ਜ਼ਾਨਚੀ, ਇਕਬਾਲ ਸਿੰਘ, ਅਵਤਾਰ ਸਿੰਘ, ਪਰਵਿੰਦਰ ਸਿੰਘ, ਗੁਰਮੇਲ ਸਿੰਘ, ਭੁਪਿੰਦਰ ਸਿੰਘ, ਸੁਖਰਾਜ ਸਿੰਘ, ਅਮਨਦੀਪ ਸਿੰਘ, ਕੁਲਵਿੰਦਰ ਸਿੰਘ, ਹਰਮਨਦੀਪ ਸਿੰਘ ਮੈਂਬਰ ਚੁਣੇ ਗਏ।