ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਨੇ ਕਿਸਾਨ ਮਸਲੇ ਵਿਚਾਰੇ
ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਮੋਦੀ ਸਰਕਾਰ ਵੱਲੋਂ ਸੰਯੁਕਤ ਕਿਸਾਨ ਮੋਰਚੇ ਨਾਲ ਦਿੱਲੀ ਦੇ ਇਤਿਹਾਸਕ ਕਿਸਾਨ ਘੋਲ ਸਮੇਂ ਕੀਤੇ ਗਏ ਵਾਅਦਿਆਂ ਦੇ ਉੱਲਟ, ਬਿਜਲੀ ਸੋਧ ਬਿੱਲ 2025 ਪਾਰਲੀਮੈਂਟ ਦੇ ਸਰਦ ਰੁੱਤ ਸੈਸ਼ਨ ਵਿੱਚ ਪੇਸ਼...
ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਮੋਦੀ ਸਰਕਾਰ ਵੱਲੋਂ ਸੰਯੁਕਤ ਕਿਸਾਨ ਮੋਰਚੇ ਨਾਲ ਦਿੱਲੀ ਦੇ ਇਤਿਹਾਸਕ ਕਿਸਾਨ ਘੋਲ ਸਮੇਂ ਕੀਤੇ ਗਏ ਵਾਅਦਿਆਂ ਦੇ ਉੱਲਟ, ਬਿਜਲੀ ਸੋਧ ਬਿੱਲ 2025 ਪਾਰਲੀਮੈਂਟ ਦੇ ਸਰਦ ਰੁੱਤ ਸੈਸ਼ਨ ਵਿੱਚ ਪੇਸ਼ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਇਸ ਖ਼ਿਲਾਫ਼ ਅੱਜ ਤੱਕ ਇੱਕ ਬਿਆਨ ਵੀ ਜਾਰੀ ਨਹੀਂ ਕੀਤਾ ਗਿਆ ਜਦਕਿ ਕੇਂਦਰ ਵੱਲੋਂ ਰਾਜਾਂ ਨੂੰ ਆਪਣਾ ਪੱਖ ਰੱਖਣ ਲਈ ਦੂਸਰੀ ਵਾਰ ਦਿੱਤੀ ਗਈ ਸਮਾਂ ਸੀਮਾ 29 ਨਵੰਬਰ ਲੰਘ ਗਈ ਹੈ।
ਉਨ੍ਹਾਂ ਦੱਸਿਆ ਕਿ ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ ਕੀਤੇ ਗਏ ਫ਼ੈਸਲੇ ਅਨੁਸਾਰ 8 ਦਸੰਬਰ ਨੂੰ ਸਾਰੇ ਪੰਜਾਬ ਵਿੱਚ ਪਾਵਰਕੌਮ ਸਬ ਡਿਵੀਜ਼ਨ ਦਫ਼ਤਰਾਂ ਤੇ ਬਿਜਲੀ ਮੁਲਾਜ਼ਮਾਂ ਦੀਆਂ ਜਥੇਬੰਦੀਆਂ ਦੇ ਸਹਿਯੋਗ ਨਾਲ ਸੋਧ ਬਿੱਲ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ ਅਤੇ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਸਮੁੱਚੇ ਪੰਜਾਬ ਵਿੱਚ ਇਸ ਵਿਰੋਧ ਪ੍ਰੋਗਰਾਮ ਵਿੱਚ ਪੂਰੇ ਜ਼ੋਰ ਸ਼ੋਰ ਨਾਲ ਸ਼ਮੂਲੀਅਤ ਕਰੇਗੀ।
ਉਨ੍ਹਾਂ ਕਿਹਾ ਕਿ ਬਿਜਲੀ ਵੰਡ ਖੇਤਰ ਵਿੱਚ ਕਾਰਪੋਰੇਟ ਘਰਾਣਿਆਂ ਦਾ ਦਾਖ਼ਲਾ ਅਤੇ ਗਰੀਬ ਅਮੀਰ ਨੂੰ ਇੱਕੋ ਰੇਟ ’ਤੇ ਮਹਿੰਗੀ ਬਿਜਲੀ ਦੇਣ ਨਾਲ ਆਮ ਲੋਕਾਈ ਨੂੰ ਬਿਜਲੀ ਮਹਿੰਗੀ ਮਿਲੇਗੀ। ਉਨ੍ਹਾਂ ਕਿਹਾ ਕਿ ਸੋਧ ਬਿੱਲ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚਾ ਪੂਰੇ ਭਾਰਤ ਵਿੱਚ ਡਟਵੀਂ ਲੜਾਈ ਲੜੇਗਾ।

