ਭਾਵਾਧਸ ਦੀ ਕੋਰ ਕਮੇਟੀ ਦੀ ਮੀਟਿੰਗ
ਭਾਰਤੀਯ ਵਾਲਮੀਕਿ ਧਰਮ ਸਮਾਜ (ਭਾਵਾਧਸ) ਦੀ ਕੋਰ ਕਮੇਟੀ ਦੀ ਮੀਟਿੰਗ ਭਾਵਾਧਸ ਦੇ ਧਰਮਗੁਰੂ ਅਤੇ ਰਾਸ਼ਟਰੀ ਸਰਵਉਚ ਨਿਰਦੇਸ਼ਕ ਸਵਾਮੀ ਚੰਦਰਪਾਲ ਅਨਾਰਿਆ ਦੇ ਲੁਧਿਆਣਾ ਸਥਿਤ ਨਿਵਾਸ ਸਥਾਨ ਵਿੱਖੇ ਹੋਈ ਜਿਸ ਵਿੱਚ ਸਮੂਹ ਮੈਂਬਰਾਂ ਦੀ ਹਾਜ਼ਰੀ ਵਿੱਚ ਵੀਰੇਸ਼ ਨਰੇਸ਼ ਧੀਂਗਾਨ ਦੀਆਂ ਸੰਗਠਨ ਪ੍ਰਤੀ...
ਭਾਰਤੀਯ ਵਾਲਮੀਕਿ ਧਰਮ ਸਮਾਜ (ਭਾਵਾਧਸ) ਦੀ ਕੋਰ ਕਮੇਟੀ ਦੀ ਮੀਟਿੰਗ ਭਾਵਾਧਸ ਦੇ ਧਰਮਗੁਰੂ ਅਤੇ ਰਾਸ਼ਟਰੀ ਸਰਵਉਚ ਨਿਰਦੇਸ਼ਕ ਸਵਾਮੀ ਚੰਦਰਪਾਲ ਅਨਾਰਿਆ ਦੇ ਲੁਧਿਆਣਾ ਸਥਿਤ ਨਿਵਾਸ ਸਥਾਨ ਵਿੱਖੇ ਹੋਈ ਜਿਸ ਵਿੱਚ ਸਮੂਹ ਮੈਂਬਰਾਂ ਦੀ ਹਾਜ਼ਰੀ ਵਿੱਚ ਵੀਰੇਸ਼ ਨਰੇਸ਼ ਧੀਂਗਾਨ ਦੀਆਂ ਸੰਗਠਨ ਪ੍ਰਤੀ ਸੇਵਾਵਾਂ, ਮਿਹਨਤ ਅਤੇ ਲਗਨ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਭਾਵਾਧਸ ਦਾ ਕਾਰਜਕਾਰੀ ਸਰਵਉਚ ਨਿਰਦੇਸ਼ਕ ਨਿਯੁਕਤ ਕੀਤਾ ਗਿਆ।
ਇਸ ਮੌਕੇ ਸਵਾਮੀ ਚੰਦਰਪਾਲ ਅਨਾਰਿਆ ਨੇ ਕਿਹਾ ਕਿ ਨਰੇਸ਼ ਧੀਂਗਨ ਪਿਛਲੇ ਕਾਫ਼ੀ ਲੰਮੇ ਸਮੇਂ ਤੋਂ ਸੰਗਠਨ ਦੀ ਸੱਚੇ ਮਨ ਨਾਲ ਸੇਵਾ ਕਰ ਰਹੇ ਹਨ ਅਤੇ ਭਾਵਾਧਸ ਦੀ ਵਿਚਾਰਧਾਰਾ ਦੀ ਮਜ਼ਬੂਤੀ ਲਈ ਦਿਨ ਰਾਤ ਇੱਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਨਰੇਸ਼ ਧੀਂਗਾਨ ਦੀ ਅਗਵਾਈ ਹੇਠ ਜਥੇਬੰਦੀ ਹੋਰ ਮਜ਼ਬੂਤ ਹੋਵੇਗੀ।
ਇਸ ਮੌਕੇ ਨਰੇਸ਼ ਧੀਂਗਾਨ ਨੇ ਸਵਾਮੀ ਚੰਦਰਪਾਲ ਅਨਾਰਿਆ ਸਮੇਤ ਕੋਰ ਕਮੇਟੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਭਾਵਾਧਸ ਵਿੱਚ ਪੂਰੀ ਮਿਹਨਤ ਅਤੇ ਇਮਾਨਦਾਰੀ ਨਾਲ ਕੰਮ ਕਰ ਰਹੇ ਆਗੂਆਂ ਨੂੰ ਵੱਡੇ ਅਹੁਦਿਆਂ ਨਾਲ ਵੀ ਨਿਵਾਜ਼ਿਆ ਜਾਵੇਗਾ। ਇਸ ਮੌਕੇ ਸ਼ਿਵ ਕੁਮਾਰ ਬਿਡਲਾ ਮੁੱਖ ਸੰਚਾਲਕ, ਦਿਨੇਸ਼ ਗਹਿਲੋਤ, ਮਹੇਸ਼ ਦਰਾਵਿੜ, ਮੁਕੇਸ਼ ਸਿਰਸਵਾਲ ਰਾਸ਼ਟਰੀ ਪ੍ਰਧਾਨ ਯੂਥ ਵਿੰਗ, ਰਮੇਸ਼ ਕੁਮਾਰ, ਨਿਰੰਜਨ ਸਿੰਘ ਚੰਡੀਗੜ੍ਹ, ਉਦੇਸ਼ ਪੁਹਾਲ, ਰਾਮ ਲਾਲ ਕਲਿਆਣ ਰਾਸ਼ਟਰੀ ਨਿਰਦੇਸ਼ਕ, ਹੰਸਰਾਜ ਕਟਾਰੀਆ, ਧਰਮਵੀਰ ਅਨਾਰਿਆ, ਰਜਿੰਦਰ ਕੌਰ ਘਾਰੂ ਪੰਜਾਬ ਪ੍ਰਧਾਨ ਮਹਿਲਾ ਵਿੰਗ ਅਤੇ ਰਾਜਵੀਰ ਚੌਟਾਲਾ ਪੰਜਾਬ ਪ੍ਰਧਾਨ ਯੂਥ ਵਿੰਗ, ਮਨੋਜ ਚੌਹਾਨ ਪ੍ਰਧਾਨ ਵਪਾਰ ਵਿੰਗ ਪੰਜਾਬ ਵੀ ਹਾਜ਼ਰ ਸਨ।

