ਵਿਰਾਸਤੀ ਖੇਡਾਂ ਲਈ ਭੀਖੀ ਦੇ ਸਰਪੰਚ ਵੱਲੋਂ ਮੁੱਖ ਮੰਤਰੀ ਦਾ ਸਨਮਾਨ
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਰਾਸਤੀ ਖੇਡਾਂ ਨੂੰ ਮੁੜ ਪ੍ਰਫੁੱਲਿਤ ਕਰਨ ਲਈ ਵਿਧਾਨ ਸਭਾ ਵਿੱਚ ਪਾਸ ਕੀਤੇ ਮਤੇ ਲਈ ਪਿੰਡ ਭੀਖੀ ਦੇ ਸਰਪੰਚ ਮਨਪ੍ਰੀਤ ਸਿੰਘ ਮਨੀ ਨੇ ਅੱਜ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਸਨਮਾਨ ਚਿੰਨ੍ਹ ਭੇਟ ਕੀਤਾ। ਸਰਪੰਚ...
Advertisement
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਰਾਸਤੀ ਖੇਡਾਂ ਨੂੰ ਮੁੜ ਪ੍ਰਫੁੱਲਿਤ ਕਰਨ ਲਈ ਵਿਧਾਨ ਸਭਾ ਵਿੱਚ ਪਾਸ ਕੀਤੇ ਮਤੇ ਲਈ ਪਿੰਡ ਭੀਖੀ ਦੇ ਸਰਪੰਚ ਮਨਪ੍ਰੀਤ ਸਿੰਘ ਮਨੀ ਨੇ ਅੱਜ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਸਨਮਾਨ ਚਿੰਨ੍ਹ ਭੇਟ ਕੀਤਾ। ਸਰਪੰਚ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਰਾਸਤੀ ਖੇਡਾਂ ਬੈਲ ਗੱਡੀਆਂ, ਕੁੱਤਿਆਂ ਦੀਆਂ ਦੌੜਾਂ, ਕਬੂਤਰਬਾਜ਼ੀ ਮੁੜ ਸ਼ੁਰੂ ਕਰਨ ਨਾਲ ਖੇਡ ਪ੍ਰੇਮੀਆਂ ਵਿੱਚ ਖੁਸ਼ੀ ਪਾਈ ਜਾ ਰਹੀ ਹੈ। ਉਨ੍ਹਾਂ ਕਿਹ ਕਿ ‘ਆਪ’ ਸਰਕਾਰ ਦੀ ਅਗਵਾਈ ਹੇਠ ਪਿੰਡ ਵਿੱਚ ਵਿਕਾਸ ਕਾਰਜ ਪੂਰੀ ਰਫ਼ਤਾਰ ਨਾਲ ਚੱਲ ਰਹੇ ਹਨ। ਇਸ ਮੌਕੇ ਰਾਜਵੀਰ ਸਿੰਘ ਭੀਖੀ ਵੀ ਮੌਜੂਦ ਸਨ।
Advertisement
Advertisement
×