ਖੰਨਾ: ਹਲਕਾ ਖੰਨਾ ਤੋਂ ਉਮੀਦਵਾਰ ਜਸਦੀਪ ਕੌਰ ਯਾਦੂ ਨੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਰਦੀਪ ਕੌਰ ਗੰਢੂਆਂ ਤੇ ਸਵਰਨ ਕੌਰ ਨੂੰ ਇਸਤਰੀ ਵਿੰਗ ਦੇ ਜ਼ਿਲ੍ਹਾ ਜਨਰਲ ਸਕੱਤਰ ਨਿਯੁਕਤ ਕੀਤਾ ਹੈ। ਸ੍ਰੀ ਯਾਦੂ ਨੇ ਕਿਹਾ ਕਿ ਅਕਾਲੀ ਦਲ ਇਕ ਅਜਿਹੀ ਪਾਰਟੀ ਹੈ ਜੋ ਮਿਹਨਤੀ ਵਰਕਰਾਂ ਦੀ ਕਦਰ ਕਰਦੀ ਹੈ, ਜਿਸ ਕਾਰਨ ਹੀ ਪਾਰਟੀ ਵੱਲੋਂ ਉਨ੍ਹਾਂ ਨੂੰ ਖੰਨਾ ਹਲਕੇ ਤੋਂ ਟਿਕਟ ਦਿੱਤੀ ਗਈ ਹੈ ਜਦੋਂ ਕਿ ਉਨ੍ਹਾਂ ਦੇ ਪਰਿਵਾਰ ਦਾ ਕੋਈ ਵੱਡਾ ਸਿਆਸੀ ਪਿਛੋਕੜ ਨਹੀਂ ਹੈ। ਇਸ ਤੋਂ ਇਲਾਵਾ ਇਥੋਂ ਦੀ ਬਾਜ਼ੀਗਰ ਬਸਤੀ ਵਿਖੇ ਲੋਕਾਂ ਨੇ ਅਕਾਲੀ ਦਲ ਨੂੰ ਭਰਵਾਂ ਹੁੰਗਾਰਾ ਦਿੰਦਿਆਂ ਯਾਦਵਿੰਦਰ ਸਿੰਘ ਯਾਦੂ ਨੂੰ ਲੱਡੂਆਂ ਨਾਲ ਤੋਲਿਆ। ਯਾਦੂ ਨੇ ਭਾਈਚਾਰੇ ਦੇ ਬਜ਼ੁਰਗ ਗੁਲਾਮ ਰਾਮ ਲਾਲਕਾ ਤੋਂ ਅਸ਼ੀਰਵਾਦ ਲਿਆ। -ਨਿੱਜੀ ਪੱਤਰ ਪ੍ਰੇਰਕ