ਪੱਤਰ ਪ੍ਰੇਰਕ
ਪਾਇਲ, 3 ਫਰਵਰੀ
ਵਿਧਾਨ ਸਭਾ ਹਲਕਾ ਪਾਇਲ ਤੋਂ ਅਕਾਲੀ-ਬਸਪਾ ਗੱਠਜੋੜ ਦੇ ਉਮੀਦਵਾਰ ਡਾ. ਜਸਪ੍ਰੀਤ ਸਿੰਘ ਬੀਜਾ ਵੱਲੋਂ ਵੱਖ-ਵੱਖ ਪਿੰਡਾਂ ਜੱਲ੍ਹਾ, ਦਾਊਮਾਜਰਾ, ਘੁਰਾਲਾ, ਚੀਮਾ, ਕਰੌਦੀਆਂ, ਅਫਜ਼ੁੱਲਾਪੁਰ, ਘੁਡਾਣੀ ਖੁਰਦ, ਰਾਣੋਂ, ਬਿਸ਼ਨਪੁਰਾ ਵਿੱਚ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ।
ਪਿੰਡ ਕਰੌਦੀਆਂ ਵਿੱਚ ਇੰਜਨੀਅਰ ਜਗਦੇਵ ਸਿੰਘ ਬੋਪਾਰਾਏ ਨੇ ਕਿਹਾ ਕਿ ਲੋਕ ਕਾਂਗਰਸ ਪਾਰਟੀ ਦੀਆਂ ਮਾੜੀਆਂ ਨੀਤੀਆਂ ਤੋਂ ਤੰਗ ਆ ਕੇ ਅਕਾਲੀ-ਬਸਪਾ ਗਠਜੋੜ ਨਾਲ ਜੁੜ ਰਹੇ ਹਨ ਕਿਉਂਕਿ ਕਾਂਗਰਸ ਨੇ ਚੋਣਾਂ ਸਮੇਂ ਕੀਤਾ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਲੋਕਾਂ ਦਾ ਡਾ. ਬੀਜਾ ਨੂੰ ਭਰਪੂਰ ਹੁੰਗਾਰਾ ਮਿਲ ਰਿਹਾ ਹੈ। ਡਾ. ਬੀਜਾ ਨੇ ਕਿਹਾ ਕਿ ਉਹ ਲੋਕਾਂ ਨਾਲ ਕੀਤੇ ਵਾਅਦਿਆਂ ’ਤੇ ਖਰਾ ਉਤਰਨ ਦੀ ਪੂਰੀ ਕੋਸ਼ਿਸ਼ ਕਰਨਗੇ। ਇਸ ਮੌਕੇ ਇੰਜਨੀਅਰ ਜਗਦੇਵ ਸਿੰਘ ਬੋਪਾਰਾਏ, ਸੁਖਪ੍ਰੀਤ ਸਿੰਘ ਸੁੱਖਾ ਕਰੌਦੀਆਂ, ਹਰਜੀਵਨਪਾਲ ਸਿੰਘ ਗਿੱਲ, ਪ੍ਰਧਾਨ ਗੁਰਜੀਤ ਸਿੰਘ ਕਰੌਦੀਆਂ, ਵਿਜੈ ਕੁਮਾਰ ਨੇਤਾ, ਸਰਪੰਚ ਸੁਖਦੇਵ ਸਿੰਘ ਕਾਕਾ ਘੁਡਾਣੀ, ਜੱਗੀ ਬੀਜਾ ਵੀ ਹਾਜ਼ਰ ਸਨ।