ਗੁਰੂ ਤੇਗ ਬਹਾਦਰ ਦਾ ਪ੍ਰਕਾਸ਼ ਪੁਰਬ ਮਨਾਇਆ
ਲੁਧਿਆਣਾ: ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਗੁਰਮਤਿ ਸਮਾਗਮ ਕਰਾਇਆ ਗਿਆ, ਜਿਸ ਵਿੱਚ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜੱਥਿਆਂ ਤੋਂ ਇਲਾਵਾ ਪੰਥ ਪ੍ਰਸਿੱਧ ਕੀਰਤਨੀਏ ਭਾਈ ਸੁਖਵੰਤ ਸਿੰਘ ਹਜ਼ੂਰੀ ਰਾਗੀ...
Advertisement
ਲੁਧਿਆਣਾ: ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਗੁਰਮਤਿ ਸਮਾਗਮ ਕਰਾਇਆ ਗਿਆ, ਜਿਸ ਵਿੱਚ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜੱਥਿਆਂ ਤੋਂ ਇਲਾਵਾ ਪੰਥ ਪ੍ਰਸਿੱਧ ਕੀਰਤਨੀਏ ਭਾਈ ਸੁਖਵੰਤ ਸਿੰਘ ਹਜ਼ੂਰੀ ਰਾਗੀ ਦਰਬਾਰ ਸਾਹਿਬ ਅਤੇ ਭਾਈ ਜੋਧਬੀਰ ਸਿੰਘ ਲੁਧਿਆਣਾ ਨੇ ਗੁਰਬਾਣੀ ਕੀਰਤਨ ਕਰਕੇ ਸੰਗਤ ਨੂੰ ਨਿਹਾਲ ਕੀਤਾ। ਉਨ੍ਹਾਂ ਗੁਰੂ ਤੇਗ ਬਹਾਦਰ ਦੇ ਜੀਵਨ, ਸਿੱਖਿਆਵਾਂ, ਫਲਸਫ਼ੇ ਅਤੇ ਬਾਣੀ ’ਤੇ ਚਾਨਣਾ ਪਾਇਆ। ਕਥਾਵਾਚਕ ਗਿਆਨੀ ਬਚਿੱਤਰ ਸਿੰਘ ਨੇ ਨੌਜਵਾਨ ਪੀੜੀ ਨੂੰ ਬਾਣੀ ਤੇ ਬਾਣੇ ਦੀ ਧਾਰਨੀ ਬਣਨ ਦੀ ਅਪੀਲ ਕੀਤੀ। ਕੀਰਤਨ ਸਮਾਗਮ ਅੰਦਰ ਗੁਰਦੁਆਰਾ ਸਾਹਿਬ ਦੇ ਇਸ ਮੌਕੇ ਮੁੱਖ ਸੇਵਾਦਾਰ ਇੰਦਰਜੀਤ ਸਿੰਘ ਮੱਕੜ, ਮਹਿੰਦਰ ਸਿੰਘ ਡੰਗ, ਅਤਰ ਸਿੰਘ ਮਕੱੜ, ਰਜਿੰਦਰ ਸਿੰਘ ਡੰਗ, ਸੁਰਿੰਦਰਪਾਲ ਸਿੰਘ ਭੁਟਿਆਣੀ, ਭੁਪਿੰਦਰ ਸਿੰਘ ਜੁਨੇਜਾ ਅਤੇ ਮਨਮੋਹਨ ਸਿੰਘ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ
Advertisement