ਭਾਜਪਾ ਨੇ ਤਰਨ ਤਾਰਨ ਜ਼ਿਮਨੀ ਚੋਣ ਸਬੰਧੀ ਡਿਊਟੀਆਂ ਲਾਈਆਂ
ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਦੀ ਅਗਵਾਈ ਹੇਠ ਭਾਜਪਾ ਆਗੂਆਂ ਅਤੇ ਸੀਨੀਅਰ ਵਰਕਰਾਂ ਦੀ ਮੀਟਿੰਗ ਦੁੱਗਰੀ ਸਥਿਤ ਭਾਜਪਾ ਦਫ਼ਤਰ ਵਿੱਚ ਹੋਈ, ਜਿਸ ਵਿੱਚ ਤਰਨ ਤਾਰਨ ਜ਼ਿਮਨੀ ਚੋਣ ਸਬੰਧੀ ਡਿਊਟੀਆਂ ਲਗਾਈਆਂ ਗਈਆਂ। ਇਸ ਮੌਕੇ ਜ਼ਿਮਨੀ ਚੋਣ ਦੀ ਰੂਪ...
Advertisement
ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਦੀ ਅਗਵਾਈ ਹੇਠ ਭਾਜਪਾ ਆਗੂਆਂ ਅਤੇ ਸੀਨੀਅਰ ਵਰਕਰਾਂ ਦੀ ਮੀਟਿੰਗ ਦੁੱਗਰੀ ਸਥਿਤ ਭਾਜਪਾ ਦਫ਼ਤਰ ਵਿੱਚ ਹੋਈ, ਜਿਸ ਵਿੱਚ ਤਰਨ ਤਾਰਨ ਜ਼ਿਮਨੀ ਚੋਣ ਸਬੰਧੀ ਡਿਊਟੀਆਂ ਲਗਾਈਆਂ ਗਈਆਂ।
ਇਸ ਮੌਕੇ ਜ਼ਿਮਨੀ ਚੋਣ ਦੀ ਰੂਪ ਰੇਖਾ ਤਿਆਰ ਕਰਦਿਆਂ ਰਜਨੀਸ਼ ਧੀਮਾਨ ਨੇ ਕਿਹਾ ਕਿ ਤਰਨ ਤਾਰਨ ਜ਼ਿਮਨੀ ਚੋਣ ਦੇ ਪ੍ਰਚਾਰ ਲਈ ਭਾਜਪਾ ਵਰਕਰਾਂ ਦੀਆਂ ਟੀਮਾਂ ਤਰਨ ਤਾਰਨ ਹਲਕੇ ਵਿੱਚ ਪਾਰਟੀ ਉਮੀਦਵਾਰ ਦੇ ਹੱਕ ’ਚ ਪ੍ਰਚਾਰ ਕਰਨਗੀਆਂ। ਉਨ੍ਹਾਂ ਦੱਸਿਆ ਕਿ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਹੱਥ ਸੱਤਾ ਸੌਂਪ ਕੇ ਪਛਤਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਭਾਜਪਾ ਨੂੰ ਆਮ ਆਦਮੀ ਪਾਰਟੀ ਦੇ ਬਦਲ ਵਜੋਂ ਦੇਖ ਰਹੀ ਹੈ ਅਤੇ 2027 ਵਿੱਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਭਾਜਪਾ ਦੇ ਹੱਥ ਸੱਤਾ ਸੌਂਪੇਗੀ।
Advertisement
Advertisement
