Advertisement
ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਬਾਰੇ ਵਰਤੀ ਗਈ ਕਥਿਤ ਮਾੜੀ ਸ਼ਬਦਾਵਲੀ ਖ਼ਿਲਾਫ਼ ਭਾਜਪਾ ਵੱਲੋਂ ਆਤਿਸ਼ੀ ਦਾ ਪੁਤਲਾ ਫੂਕ ਕੇ ਨਾਅਰੇਬਾਜ਼ੀ ਕੀਤੀ ਗਈ। ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਗਗਨਦੀਪ ਸਿੰਘ ਸੰਨੀ ਕੈਂਥ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਧਾਰਮਿਕ ਆਜ਼ਾਦੀ ਅਤੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਆਪਣੀ ਅਦੁੱਤੀ ਸ਼ਹਾਦਤ ਦੇਣ ਵਾਲੇ ਮਹਾਨ ਗੁਰੂ ਸਨ। ਉਨ੍ਹਾਂ ਦਾ ਅਪਮਾਨ ਪੂਰੇ ਸਿੱਖ ਸਮਾਜ ਅਤੇ ਦੇਸ਼ ਵਾਸੀਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਂਦਾ ਹੈ, ਜੋ ਕਿਸੇ ਵੀ ਸੂਰਤ ਵਿੱਚ ਸਵੀਕਾਰਯੋਗ ਨਹੀਂ। ਉਨ੍ਹਾਂ ਕਿਹਾ ਕਿ ਧਰਮ ਅਤੇ ਗੁਰੂਆਂ ਦੇ ਅਪਮਾਨ ਨੂੰ ਲੈ ਕੇ ਭਾਜਪਾ ਦੀ ਸਥਿਤੀ ਸਪਸ਼ਟ ਹੈ। ਉਨ੍ਹਾਂ ਮੰਗ ਕੀਤੀ ਕਿ ਆਤਿਸ਼ੀ ਖ਼ਿਲਾਫ਼ ਤੁਰੰਤ ਕੇਸ ਦਰਜ ਕਰਕੇ ਉਨ੍ਹਾਂ ਦੀ ਵਿਧਾਨ ਸਭਾ ਮੈਂਬਰੀ ਰੱਦ ਕੀਤੀ ਜਾਵੇ ਅਤੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਅਮਲ ਵਿੱਚ ਲਿਆਈ ਜਾਵੇ।
Advertisement
Advertisement
×

