ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਭਾਜਪਾ 2027 ’ਚ ਪੰਜਾਬ ਵਿਧਾਨ ਸਭਾ ਚੋਣ ਇਕੱਲੇ ਲੜਣ ਦੇ ਸਮਰੱਥ: ਸ਼ਰਮਾ

ਭਾਜਪਾ ਦੇ ਕਾਰਜਕਾਰੀ ਪ੍ਰਧਾਨ ਦਾ ਲੁਧਿਆਣਾ ਪੁੱਜਣ ’ਤੇ ਸਵਾਗਤ
ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਅਸ਼ਵਨੀ ਸ਼ਰਮਾ। -ਫੋਟੋ: ਹਿਮਾਂਸ਼ੂ ਮਹਾਜਨ
Advertisement

ਭਾਰਤੀ ਜਨਤਾ ਪਾਰਟੀ ਦੇ ਸੂਬਾ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਹੈ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਭਾਰਤੀ ਜਨਤਾ ਪਾਰਟੀ ਆਪਣੇ ਬਲਬੂਤੇ ਤੇ ਇਕੱਲਿਆਂ ਲੜਣ ਲਈ ਪੂਰੀ ਤਰ੍ਹਾਂ ਸਮਰੱਥ ਹੈ। ਉਹ ਅੱਜ ਕਾਰਜਕਾਰੀ ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਵਾਰ ਇੱਥੇ ਪੁੱਜਣ ਤੇ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। ਇਸਤੋਂ ਪਹਿਲਾਂ ਗੁਰੂ ਨਾਨਕ ਦੇਵ ਭਵਨ ਵਿੱਚ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧਮਾਨ ਦੀ ਅਗਵਾਈ ਹੇਠ ਵਰਕਰਾਂ ਨੇ ਨਾਅਰੇ ਲਾ ਕੇ ਉਨ੍ਹਾਂ ਦਾ ਸਵਾਗਤ ਕੀਤਾ।

ਉਨ੍ਹਾਂ ਕਿਹਾ ਕਿ ਭਾਜਪਾ ਨੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਅਤੇ ਉਸਤੋਂ ਬਾਅਦ ਹੋਈਆਂ ਲੋਕ ਸਭਾ ਚੋਣਾਂ ਇਕੱਲਿਆਂ ਹੀ ਲੜੀਆਂ ਸਨ ਅਤੇ ਵੋਟ ਬੈਂਕ ਵਿੱਚ ਵਾਧਾ ਦਰਜ ਕੀਤਾ ਸੀ। ਉਨ੍ਹਾਂ ਦਾਅਵਾ ਕੀਤਾ ਕਿ ਪਾਰਟੀ ਵਰਕਰ ਪੂਰੇ ਜੋਸ਼ ਨਾਲ ਰਾਜ ਵਿੱਚ ਕਮਲ ਦਾ ਫੁੱਲ ਖਿੜਾਉਣ ਲਈ ਜੁਟੇ ਹੋਏ ਹਨ। ਉਨ੍ਹਾਂ ਕਿਹਾ ਕਿ ਪਾਰਟੀ ਹਾਈ ਕਮਾਂਡ ਨੇ ਜਦੋਂ ਤੋਂ ਉਨ੍ਹਾਂ ਨੂੰ ਇਹ ਨਵੀਂ ਜਿੰਮੇਵਾਰੀ ਸੌਂਪੀ ਹੈ ਉਦੋਂ ਤੋਂ ਹੀ ਉਹ ਪੰਜਾਬ ਦੌਰੇ ਤੇ ਹਨ ਅਤੇ ਪੰਜਾਬ ਵਿੱਚ ਭਾਜਪਾ ਦੀ ਮਜਬੂਤੀ ਲਈ ਯਤਨਸ਼ੀਲ ਹਨ। ਉਨ੍ਹਾਂ ਕਿਹਾ ਕਿ ਵਰਕਰਾਂ ਵਿੱਚ ਵੀ ਭਾਰੀ ਜੋਸ਼ ਪਾਇਆ ਜਾ ਰਿਹਾ ਹੈ।

Advertisement

ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਯੁੱਧ ਨਸ਼ਿਆਂ ਵਿਰੁੱਧ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਜਿਹੜਾ ਮੁੱਖ ਮੰਤਰੀ ਖ਼ੁਦ ਸਾਰਾ ਦਿਨ ਨਸ਼ੇ ਵਿੱਚ ਡੁੱਬਾ ਰਹਿੰਦਾ ਹੈ ਉਹ ਪੰਜਾਬ ਨੂੰ ਨਸ਼ਾ ਮੁਕਤ ਕਿਵੇਂ ਕਰੇਗਾ? ਇਸ ਬਾਰੇ ਲੋਕ ਜਾਣਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਆਪ ਸਰਕਾਰ ਵੱਲੋਂ ਨਸ਼ੇ ਦੀਆਂ ਵੱਡੀਆਂ ਮੱਛਲੀਆਂ ਨੂੰ ਛੱਡ ਕੇ ਛੋਟੀਆਂ ਮੱਛਲੀਆਂ ਨੂੰ ਪਕੜਿਆ ਜਾ ਰਿਹਾ ਹੈ ਅਤੇ ਝੂਠਾ ਪ੍ਰਚਾਰ ਕਰਕੇ ਲੋਕਾਂ ਨੂੰ ਗੁਮਰਾਹ ਕੀਤਾ ਜਾ ਰਿਹਾ ਹੈ।

ਉਨ੍ਹਾਂ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਅੱਜ ਤੋਂ ਹੀ ਕਮਰਕੱਸੇ ਕਰਕੇ ਘਰ ਘਰ ਜਾਣ ਅਤੇ ਲੋਕਾਂ ਨੂੰ ਭਾਜਪਾ ਦੀਆਂ ਨੀਤੀਆਂ ਅਤੇ ਕੈਦਰ ਸਰਕਾਰ ਵੱਲੋਂ ਕੀਤੇ ਕੰਮਾਂ ਬਾਰੇ ਜਾਣਕਾਰੀ ਦੇਣ। ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਵੱਲੋਂ ਪੰਜਾਬ ਵੱਲ ਖਾਸ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਲੋਕ ਵੀ ਸਮਝ ਰਹੇ ਹਨ ਕਿ ਭਾਜਪਾ ਹੀ ਸੂਬੇ ਦਾ ਸਰਬਪੱਖੀ ਵਿਕਾਸ ਅਤੇ ਆਰਥਿਕ ਸਥਿਰਤਾ ਲਿਆ ਸਕਦੀ ਹੈ। ਇਸਤੋਂ ਪਹਿਲਾਂ ਜਿਲਾ ਪ੍ਰਧਾਨ ਰਜਨੀਸ਼ ਧੀਮਾਨ ਨੇ ਅਸ਼ਵਨੀ ਸ਼ਰਮਾ ਦਾ ਸਵਾਗਤ ਕਰਦਿਆਂ ਕਿਹਾ ਕਿ ਇਨ੍ਹਾਂ ਦੀ ਅਗਵਾਈ ਹੇਠ ਪਾਰਟੀ ਹੋਰ ਮਜ਼ਬੂਤ ਹੋਵੇਗੀ ਕਿਉਂਕਿ ਉਨ੍ਹਾਂ ਕੋਲ ਲੰਮਾ ਤਜਰਬਾ ਹੈ ਅਤੇ ਉਨਾਂ ਦਾ ਪਾਰਟੀ ਦੀ ਮਜ਼ਬੂਤੀ ਲਈ ਯੋਗਦਾਨ ਵੀ ਰਿਹਾ ਹੈ। 

Advertisement