ਭਾਜਪਾ ਨੇ ਬਿਹਾਰ ਚੋਣਾਂ ਜਿੱਤਣ ਦੀ ਖੁਸ਼ੀ ਮਨਾਈ
ਬਿਹਾਰ ਵਿਧਾਨ ਸਭਾ ਚੋਣਾਂ ਵਿੱਚ ਐੱਨ ਡੀ ਏ ਦੀ ਸ਼ਾਨਦਾਰ ਜਿੱਤ ਦੀ ਖੁਸ਼ੀ ਵਿੱਚ ਜ਼ਿਲ੍ਹਾ ਭਾਜਪਾ ਪ੍ਰਧਾਨ ਰਜਨੀਸ਼ ਧੀਮਾਨ ਦੀ ਅਗਵਾਈ ਹੇਠ ਭਾਜਪਾ ਸਮਰਥਕਾਂ ਨੇ ਜ਼ਿਲ੍ਹਾ ਭਾਜਪਾ ਦਫ਼ਤਰ ਵਿੱਚ ਮਠਿਆਈਆਂ ਵੰਡ ਕੇ ਜਸ਼ਨ ਮਨਾਇਆ। ਭਾਜਪਾ ਦੇ ਸੂਬਾ ਜਨਰਲ ਸਕੱਤਰ ਅਨਿਲ ਸਰੀਨ ਅਤੇ ਖਜ਼ਾਨਚੀ ਗੁਰਦੇਵ ਸ਼ਰਮਾ ਇਸ ਮੌਕੇ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ।
ਰਜਨੀਸ਼ ਧੀਮਾਨ ਨੇ ਕਿਹਾ ਕਿ ਬਿਹਾਰ ਦੀ ਜਿੱਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ, ਵਿਕਾਸ ਕਾਰਜਾਂ ਅਤੇ ਜਨਤਾ ਦੇ ਵਿਸ਼ਵਾਸ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਬਿਹਾਰ ਦੀਆਂ ਔਰਤਾਂ ਨੇ ਆਪਣੇ ਪਰਿਵਾਰਾਂ ਦੇ ਬਿਹਤਰ ਭਵਿੱਖ ਲਈ ਵਿਕਾਸ ਨੂੰ ਚੁਣਿਆ, ਜਦਕਿ ਬਿਹਾਰ ਦੇ ਪੜ੍ਹੇ-ਲਿਖੇ ਅਤੇ ਮਿਹਨਤੀ ਨੌਜਵਾਨਾਂ ਨੇ ਦਸਵੀਂ ਫੇਲ੍ਹ ਵਿਰੋਧੀ ਧਿਰ ਨੂੰ ਰੱਦ ਕਰ ਦਿੱਤਾ ਹੈ। ਇਸ ਮੌਕੇ ਸਾਬਕਾ ਜ਼ਿਲ੍ਹਾ ਪ੍ਰਧਾਨ ਪ੍ਰਵੀਨ ਬਾਂਸਲ, ਵਿਪਨ ਸੂਦ ਕਾਕਾ, ਰਮੇਸ਼ ਸ਼ਰਮਾ, ਅਸ਼ੋਕ ਲੂੰਬਾ, ਡਾ: ਡੀ ਪੀ ਖੋਸਲਾ, ਨਰਿੰਦਰ ਸਿੰਘ ਮੱਲੀ, ਯਸ਼ਪਾਲ ਜਨੋਤਰਾ, ਮਹੇਸ਼ ਸ਼ਰਮਾ, ਡਾ. ਨਿਰਮਲ ਨਈਅਰ, ਮਨੀਸ਼ ਚੋਪੜਾ, ਸੁਮਨ ਵਰਮਾ, ਅਸ਼ਵਨੀ ਟੰਡਨ, ਨਵਲ ਜੈਨ, ਰੁਚੀ ਵਿਸ਼ਾਲ ਗੁਲਾਟੀ, ਸਾਬਕਾ ਕੌਂਸਲਰ ਗੁਰਦੀਪ ਸਿੰਘ ਨੀਟੂ, ਪ੍ਰੈੱਸ ਸਕੱਤਰ ਡਾ. ਸਤੀਸ਼ ਕੁਮਾਰ ਅਤੇ ਜਸ ਤਿਵਾੜੀ ਹਾਜ਼ਰ ਸਨ।
