ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਭਾਜਪਾ ਵੱਲੋਂ ਮੁੱਖ ਮੰਤਰੀ ਵਿਰੁੱਧ ਪੁਤਲਾ ਫੂਕ ਮੁਜ਼ਾਹਰਾ

ਗੁਰਿੰਦਰ ਸਿੰਘ ਲੁਧਿਆਣਾ, 12 ਜੁਲਾਈ ਭਾਰਤੀ ਜਨਤਾ ਪਾਰਟੀ ਦੇ ਸੈਂਕੜੇ ਵਰਕਰਾਂ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਪੁਤਲਾ ਫੂਕ ਮੁਜ਼ਾਹਰਾ ਕਰਕੇ ਉਨ੍ਹਾਂ ਵੱਲੋਂ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਬਾਰੇ ਕੀਤੀਆਂ ਇਤਰਾਜਯੋਗ ਟਿੱਪਣੀਆਂ ਦੀ ਨਿਖੇਧੀ ਕੀਤੀ। ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ...
Advertisement

ਗੁਰਿੰਦਰ ਸਿੰਘ

ਲੁਧਿਆਣਾ, 12 ਜੁਲਾਈ

Advertisement

ਭਾਰਤੀ ਜਨਤਾ ਪਾਰਟੀ ਦੇ ਸੈਂਕੜੇ ਵਰਕਰਾਂ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਪੁਤਲਾ ਫੂਕ ਮੁਜ਼ਾਹਰਾ ਕਰਕੇ ਉਨ੍ਹਾਂ ਵੱਲੋਂ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਬਾਰੇ ਕੀਤੀਆਂ ਇਤਰਾਜਯੋਗ ਟਿੱਪਣੀਆਂ ਦੀ ਨਿਖੇਧੀ ਕੀਤੀ। ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਦੀ ਅਗਵਾਈ ਹੇਠ ਭਾਜਪਾ ਦਫ਼ਤਰ ਦੁੱਗਰੀ ਬਾਹਰ ਮੁੱਖ ਸੜਕ ’ਤੇ ਹੋਏ ਰੋਸ ਮੁਜ਼ਾਹਰੇ ਵਿੱਚ ਸੂਬਾ ਜਨਰਲ ਸਕੱਤਰ ਅਨਿਲ ਸਰੀਨ, ਪ੍ਰਵੀਨ ਬਾਂਸਲ, ਗੁਰਦੇਵ ਸ਼ਰਮਾ ਦੇਬੀ ਸਮੇਤ ਕਈ ਆਗੂ ਹਾਜ਼ਰ ਸਨ।

ਇਸ ਮੌਕੇ ਰਜਨੀਸ਼ ਧੀਮਾਨ ਨੇ ਕਿਹਾ ਕਿ ਭਗਵੰਤ ਮਾਨ ਸੱਤਾ ਦੇ ਨਸ਼ੇ ਵਿੱਚ ਦੇਸ਼ ਨੂੰ ਨਵੀਂ ਦਿਸ਼ਾ ਦੇਣ ਵਾਲੇ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਬਾਰੇ ਗਲਤ ਅਤੇ ਇਤਰਾਜ਼ਯੋਗ ਟਿੱਪਣੀਆਂ ਕਰ ਰਹੇ ਹਨ ਜਿਸ ਲਈ ਉਨ੍ਹਾਂ ਨੂੰ ਕਿਸੇ ਵੀ ਕੀਮਤ ’ਤੇ ਮੁਆਫ਼ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਇਸ ਤੋਂ ਪਹਿਲਾਂ ਵੀ ਕਈ ਵਾਰ ਦੇਸ਼ ਦੇ ਪ੍ਰਮੁੱਖ ਆਗੂਆਂ ਖ਼ਿਲਾਫ਼ ਗਲਤ ਬਿਆਨਬਾਜੀ ਕਰ ਚੁੱਕੇ ਹਨ। ਇਸ ਮੌਕੇ ਅਨਿਲ ਸਰੀਨ ਨੇ ਮੁੱਖ ਮੰਤਰੀ ਵੱਲੋਂ ਭਾਜਪਾ ਆਗੂਆਂ ਖ਼ਿਲਾਫ਼ ਕੀਤੀ ਬਿਆਨਬਾਜ਼ੀ ਨੂੰ ਮੰਦਭਾਗਾ ਕਰਾਰ ਦਿੰਦਿਆਂ ਮੰਗ ਕੀਤੀ ਕਿ ਜੇਕਰ ਮੁੱਖ ਮੰਤਰੀ ਨੇ ਇਨ੍ਹਾਂ ਟਿੱਪਣੀਆਂ ਬਾਰੇ ਜਨਤਕ ਤੌਰ ਤੇ ਮਾਫ਼ੀ ਨਾ ਮੰਗੀ ਤਾਂ ਭਾਜਪਾ ਵੱਲੋਂ ਉਨ੍ਹਾਂ ਖ਼ਿਲਾਫ਼ ਸਖ਼ਤ ਐਕਸ਼ਨ ਪ੍ਰੋਗਰਾਮ ਉਲੀਕਿਆ ਜਾਵੇਗਾ। ਇਸ ਮੌਕੇ ਬੁਲਾਰੇ ਪ੍ਰਿਤਪਾਲ ਸਿੰਘ ਬਲੀਏਵਾਲ, ਮਹਿਲਾ ਵਿੰਗ ਪ੍ਰਧਾਨ ਸੀਨੂੰ ਚੁੱਘ, ਕੌਂਸਲਰ ਪਾਰਟੀ ਦੀ ਆਗੂ ਪੂਨਮ ਰਤੜਾ, ਯੁਵਾ ਮੋਰਚਾ ਪ੍ਰਧਾਨ ਰਵੀ ਬੱਤਰਾ, ਕਿਸਾਨ ਮੋਰਚਾ ਪ੍ਰਧਾਨ ਸੁਖਦੇਵ ਸਿੰਘ ਗਿੱਲ ਸਮੇਤ ਕਈ ਆਗੂ ਹਾਜ਼ਰ ਸਨ।

Advertisement