
ਭਾਜਪਾ ਵਿੱਚ ਸ਼ਾਮਲ ਹੋਏ ਵਿਅਕਤੀਆਂ ਨਾਲ ਅਸ਼ਵਨੀ ਸ਼ਰਮਾ ਅਤੇ ਹੋਰ।-ਫੋਟੋ : ਇੰਦਰਜੀਤ ਵਰਮਾ
ਗੁਰਿੰਦਰ ਸਿੰਘ
ਲੁਧਿਆਣਾ, 26 ਮਈ
ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਹੈ ਕਿ ਮੋਦੀ ਸਰਕਾਰ ਵੱਲੋਂ ਕੀਤੇ ਜਾ ਰਹੇ ਦੇਸ਼ ਅਤੇ ਲੋਕ ਹਿੱਤ ਫੈਸਲਿਆਂ ਅਤੇ ਲੋਕ ਭਲਾਈ ਸਕੀਮਾਂ ਕਾਰਨ ਹਰ ਵਰਗ ਦੇ ਲੋਕ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ ਜਿਸ ਨਾਲ ਭਾਜਪਾ ਨੂੰ ਮਜ਼ਬੂਤੀ ਮਿਲ ਰਹੀ ਹੈ। ਉਹ ਅੱਜ ਨਿਊ ਦਾਣਾ ਮੰਡੀ ਗਿੱਲ ਰੋਡ ਵਿੱਚ ਹੋਏ ਸਮਾਗਮ ਦੌਰਾਨ ਸੰਬੋਧਨ ਕਰ ਰਹੇ ਸਨ। ਇਸ ਵਿੱਚ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਦੀ ਅਗਵਾਈ ਹੇਠ ਕਾਂਗਰਸ ਪਾਰਟੀ, ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਭਾਜਪਾ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਇਹ ਸਾਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੇਸ਼ ਅਤੇ ਲੋਕਾਂ ਦੇ ਹਿੱਤ ਵਿੱਚ ਲਏ ਗਏ ਫ਼ੈਸਲਿਆਂ ਅਤੇ ਲੋਕ ਭਲਾਈ ਸਕੀਮਾਂ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਪਰਿਵਾਰ ਵਿੱਚ ਸ਼ਾਮਿਲ ਹੋਏ ਹਨ। ਉਨ੍ਹਾਂ ਪਾਰਟੀ ਵਿੱਚ ਸ਼ਾਮਿਲ ਹੋਏ ਅਨਿਲ ਭਾਰਦਵਾਜ, ਮੁਕੇਸ਼ ਖੁਰਾਣਾ, ਮੋਹਿਤ ਸਿਆਲ, ਇਕਬਾਲ ਸਿੰਘ, ਦਵਿੰਦਰ ਸਿੰਘ, ਜਸਦੀਪ ਸਿੰਘ, ਕ੍ਰਿਪਾਲ ਸਿੰਘ ਭੱਟੀ, ਅਮਰੀਕ ਸਿੰਘ ਬੱਬਲ ਅਤੇ ਸਾਥੀਆਂ ਦੀ ਸ਼ਲਾਘਾ ਕਰਦਿਆਂ ਪਾਰਟੀ ਵਿੱਚ ਪੂਰਾ ਮਾਣ ਸਤਿਕਾਰ ਦੇਣ ਦਾ ਭਰੋਸਾ ਦਿੱਤਾ।
ਇਸ ਮੌਕੇ ਭਾਜਪਾ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਸੰਜੇ ਯਾਦਵ, ਕਮਲ ਬਿੰਦਰਾ, ਅਮਨਦੀਪ ਸ਼ਰਮਾ, ਜਸਪ੍ਰੀਤ ਸਿੰਘ, ਵਿਕਾਸ ਭਾਰਦਵਾਜ, ਡਿੰਪਲ ਗੋਇਲ, ਗੁਰਦੀਪ ਸਿੰਘ ਸੈਣੀ, ਜਸਬੀਰ ਸਿੰਘ, ਇਕਬਾਲ ਸਿੰਘ, ਦਵਿੰਦਰ ਸਿੰਘ, ਜਸਦੀਪ ਸਿੰਘ, ਗੁਰਪ੍ਰੀਤ ਸਿੰਘ, ਬਲਵਿੰਦਰ ਸਿੰਘ, ਜਸਬੀਰ ਸਿੰਘ, ਭੂਸ਼ਨ ਲਾਲ ਅਤੇ ਗੁਰਮੇਲ ਸਿੰਘ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਲੋਕ ਭਲਾਈ ਨੀਤੀਆਂ ਬਾਰੇ ਸਾਰਿਆਂ ਨੂੰ ਜਾਣੂ ਕਰਵਾ ਕੇ ਭਾਜਪਾ ਨੂੰ ਮਜ਼ਬੂਤ ਕਰਨ ਵਿੱਚ ਵਿਸ਼ੇਸ਼ ਸਹਿਯੋਗ ਦੇਣਗੇ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ