ਵੋਟ ਚੋਰੀ ਕਰਕੇ ਲੋਕਾਂ ਦੇ ਹੱਕਾਂ ’ਤੇ ਡਾਕਾ ਮਾਰ ਰਹੀ ਹੈ ਭਾਜਪਾ: ਵਿਕਰਮ ਬਾਜਵਾ
ਹਲਕਾ ਸਾਹਨੇਵਾਲ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਵਿਕਰਮ ਸਿੰਘ ਬਾਜਵਾ ਨੇ ਕਿਹਾ ਕਿ ਭਾਜਪਾ ਨੇ ਲੋਕਾਂ ਦੀਆਂ ਵੋਟਾਂ ਚੋਰੀ ਕਰ ਕੇ ਸੰਵਿਧਾਨਿਕ ਹੱਕ ਦਾ ਕਤਲ ਕੀਤਾ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਨੇ ਹਲਕੇ ਦੇ ਵੱਖ-ਵੱਖ ਪਿੰਡਾਂ ਦੇ ਅੰਦਰ ਕੁੱਲ...
ਹਲਕਾ ਸਾਹਨੇਵਾਲ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਵਿਕਰਮ ਸਿੰਘ ਬਾਜਵਾ ਨੇ ਕਿਹਾ ਕਿ ਭਾਜਪਾ ਨੇ ਲੋਕਾਂ ਦੀਆਂ ਵੋਟਾਂ ਚੋਰੀ ਕਰ ਕੇ ਸੰਵਿਧਾਨਿਕ ਹੱਕ ਦਾ ਕਤਲ ਕੀਤਾ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਨੇ ਹਲਕੇ ਦੇ ਵੱਖ-ਵੱਖ ਪਿੰਡਾਂ ਦੇ ਅੰਦਰ ਕੁੱਲ ਹਿੰਦ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੀ ਅਗਵਾਈ ਵਿਚ ‘ਵੋਟ ਚੋਰ ਗੱਦੀ ਛੋੜ’ ਮੁਹਿੰਮ ਦੇ ਫਾਰਮ ਭਰੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੂਰੇ ਦੇਸ਼ ਦੇ ਅੰਦਰ ਇਹ ਫਾਰਮ ਭਰੇ ਜਾ ਰਹੇ ਹਨ ਤਾਂ ਜੋ ਇਨ੍ਹਾਂ ਫਾਰਮਾਂ ਦੇ ਰਾਹੀਂ ਦੇਸ਼ ਦੇ ਚੋਣ ਕਮਿਸ਼ਨ ਤੱਕ ਦੇਸ਼ ਦੇ ਲੋਕਾਂ ਦੀ ਆਵਾਜ਼ ਪਹੁੰਚਾਈ ਜਾ ਸਕੇ। ਇਸੇ ਲੜੀ ਤਹਿਤ ਹੀ ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ 20 ਹਜ਼ਾਰ ਤੋਂ ਵੱਧ ਫਾਰਮ ਭਰ ਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਸੌਂਪੇ ਜਾਣਗੇ। ਇਸ ਮੌਕੇ ਉਨ੍ਹਾਂ ਨਾਲ ਬਲਾਕ ਪ੍ਰਧਾਨ ਤਾਜ ਪਰਮਿੰਦਰ ਸਿੰਘ ਸੋਨੂ, ਟੀਟੂ ਬੂਥਗੜ੍ਹ, ਹਰਬਿਲਾਸ ਸਿੰਘ ਮੰਗਲੀ, ਰੁਪਿੰਦਰ ਸਿੰਘ ਬੂਟਾ ਬਿਲਗਾ ਹਾਜ਼ਰ ਸਨ।