DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਤਰਪਾਲਾਂ ਵੰਡਦੇ ਭਾਜਪਾ ਆਗੂ ਦੀ ‘ਆਪ’ ਵਰਕਰਾਂ ਵੱਲੋਂ ਕੁੱਟਮਾਰ

ਭਾਜਪਾ ਵੱਲੋਂ ਪੁਲੀਸ ਥਾਣੇ ਬਾਹਰ ਧਰਨਾ ਦੇਣ ਦਾ ਐਲਾਨ
  • fb
  • twitter
  • whatsapp
  • whatsapp
featured-img featured-img
Vintage art illustration design of man hit in the face
Advertisement
ਭਾਰਤੀ ਜਨਤਾ ਪਾਰਟੀ ਦਿਹਾਤੀ ਇਕਾਈ ਦੇ ਪ੍ਰਧਾਨ ਗਗਨਦੀਪ ਸਿੰਘ ਸਨੀ ਕੈਂਥ ਨੇ ਦੋਸ਼ ਲਾਇਆ ਕਿ ‘ਆਪ’ ਵਰਕਰਾਂ ਵੱਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਤਰਪਾਲਾਂ ਵੰਡਣ ਵਾਲੇ ਆਗੂਆਂ ਨੂੰ ਰੋਕ ਕੇ ਸਹਾਇਤਾ ਕਾਰਜਾਂ ਵਿੱਚ ਵਿਘਨ ਪਾਇਆ ਜਾ ਰਿਹਾ ਹੈ।

ਅੱਜ ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਸਨੀ ਕੈਂਥ ਨੇ ਦੱਸਿਆ ਕਿ ਭਾਜਪਾ ਐੱਸਸੀ ਮੋਰਚੇ ਦੇ ਜਰਨਲ ਸਕੱਤਰ ਰਾਜਿੰਦਰ ਸਿੰਘ ਦੀ ‘ਆਪ’ ਨਾਲ ਸਬੰਧਿਤ ਵਰਕਰਾਂ ਨੇ ਪਿੰਡ ਬੌਂਕੜ ਡੋਗਰਾਂ ਵਿੱਚ ਕਥਿਤ ਤੌਰ ’ਤੇ ਕੁੱਟਮਾਰ ਕੀਤੀ ਅਤੇ ਉਨ੍ਹਾਂ ਲੋਕਾਂ ਨੂੰ ਵੰਡੀਆਂ ਜਾ ਰਹੀਆ ਤਰਪਾਲਾਂ ਖੋਹ ਕੇ ਭੱਜਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਕਿਹਾ ਕਿ ਜ਼ਖ਼ਮੀ ਹਾਲਤ ਵਿੱਚ ਰਾਜਿੰਦਰ ਸਿੰਘ ਨੂੰ ਹਸਪਤਾਲ ਦਾਖ਼ਲ ਕਰਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪੁਲੀਸ ਨੂੰ ਲਿਖ਼ਤੀ ਸ਼ਿਕਾਇਤ ਦੇਣ ਦੇ ਬਾਵਜੂਦ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਗਈ।

Advertisement

ਸਨੀ ਕੈਂਥ ਨੇ ਦੱਸਿਆ ਕਿ ਇਸ ਤੋਂ ਪਹਿਲਾਂ ‘ਆਪ’ ਵੱਲੋਂ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਸਬੰਧੀ ਲਗਾਏ ਜਾਣ ਵਾਲੇ ਕੈਂਪਾਂ ਨੂੰ ਰੋਕਿਆ ਗਿਆ ਸੀ ਅਤੇ ਹੁਣ ਭਾਜਪਾ ਵੱਲੋਂ ਕੀਤੇ ਜਾ ਰਹੇ ਰਾਹਤ ਕਾਰਜਾਂ ਨੂੰ ਰੋਕਿਆ ਜਾ ਰਿਹਾ ਹੈ।

ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਵੱਲੋਂ ਖ਼ੁਦ ਤਾਂ ਹਾਲੇ ਤੱਕ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਕੁੱਝ ਨਹੀਂ ਕੀਤਾ ਗਿਆ ਜਦਕਿ ਸਮਾਜ ਸੇਵੀ ਸੰਸਥਾਵਾਂ ਹੀ ਪੰਜਾਬ ਭਰ ਵਿੱਚ ਸੇਵਾ ਕਾਰਜ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਈ ਥਾਈਂ ਪੁਲੀਸ ਵੱਲੋਂ ਰਾਹਤ ਸਮੱਗਰੀ ਵਾਲੇ ਰਾਸ਼ਨ ਰੋਕਣ ਦੀਆਂ ਘਟਨਾਵਾਂ ਵੀ ਸਾਹਮਣੇ ਆਈਆਂ ਹਨ।

ਉਨ੍ਹਾਂ ਭਾਜਪਾ ਆਗੂ ਦੀ ਕੁੱਟਮਾਰ ਕਰਨ ਦੀ ਨਿੰਦਾ ਕਰਦਿਆਂ ਪੁਲੀਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਉਹ ਜ਼ਿੰਮੇਵਾਰ ‘ਆਪ’ ਵਰਕਰਾਂ ਖ਼ਿਲਾਫ਼ ਬਣਦੀ ਕਾਰਵਾਈ ਕਰਨ ਨਹੀਂ ਤਾਂ ਭਾਜਪਾ ਵੱਲੋਂ ਥਾਣਾ ਲਾਡੋਵਾਲ ਦੇ ਬਾਹਰ ਧਰਨਾ ਦੇ ਕੇ ਇਨਸਾਫ਼ ਲਈ ਆਵਾਜ਼ ਬੁਲੰਦ ਕੀਤੀ ਜਾਵੇਗੀ।

Advertisement
×