ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਭਾਜਪਾ ਆਗੂ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ

ਭਾਜਪਾ ਦੇ ਕੌਮੀ ਆਗੂ ਸੁਖਮਿੰਦਰਪਾਲ ਸਿੰਘ ਗਰੇਵਾਲ ਭੁਖੜੀ ਕਲਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਸਰਕਾਰ ਪੰਜਾਬ ਵਿੱਚ ਆਏ ਹੜ੍ਹਾਂ ’ਤੇ ਤੁਰੰਤ ਵ੍ਹਾਈਟ ਪੇਪਰ ਜਾਰੀ ਕਰੇ ਤਾਂ ਕਿ ਦੇਸ਼ ਨੂੰ ਸਾਰੀ ਸਚਾਈ ਬਾਰੇ ਪਤਾ ਲੱਗ ਸਕੇ। ਅੱਜ ਇੱਥੇ...
Advertisement

ਭਾਜਪਾ ਦੇ ਕੌਮੀ ਆਗੂ ਸੁਖਮਿੰਦਰਪਾਲ ਸਿੰਘ ਗਰੇਵਾਲ ਭੁਖੜੀ ਕਲਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਸਰਕਾਰ ਪੰਜਾਬ ਵਿੱਚ ਆਏ ਹੜ੍ਹਾਂ ’ਤੇ ਤੁਰੰਤ ਵ੍ਹਾਈਟ ਪੇਪਰ ਜਾਰੀ ਕਰੇ ਤਾਂ ਕਿ ਦੇਸ਼ ਨੂੰ ਸਾਰੀ ਸਚਾਈ ਬਾਰੇ ਪਤਾ ਲੱਗ ਸਕੇ। ਅੱਜ ਇੱਥੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੌਰੇ ਤੋਂ ਬਾਅਦ ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਵੱਖ ਵੱਖ ਇਲਾਕਿਆਂ ਦਾ ਦੌਰਾ ਕੀਤਾ ਹੈ ਅਤੇ ਪ੍ਰਭਾਵਿਤ ਲੋਕਾਂ ਦੇ ਮਨਾਂ ਵਿੱਚ ਕਈ ਤਰ੍ਹਾਂ ਦੇ ਸ਼ੰਕੇ ਹਨ ਅਤੇ ਉਹ ਸਚਾਈ ਜਾਨਣਾ ਚਾਹੁੰਦੇ ਹਨ।

ਗਰੇਵਾਲ ਨੇ ਕਿਹਾ ਕਿ ਪੰਜਾਬ ਦੀ ਜਨਤਾ ਹੱਦ ਤੋਂ ਵੱਧ ਦੁੱਖ ਝੱਲ ਚੁੱਕੀ ਹੈ ਅਤੇ ਹੁਣ ਉਹ ਜਵਾਬ ਮੰਗ ਰਹੀ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਸਰਕਾਰ, ਜੋ ਅਰਵਿੰਦ ਕੇਜਰੀਵਾਲ, ਅਮਨ ਅਰੋੜਾ, ਮਨੀਸ਼ ਸਿਸੋਦੀਆ ਅਤੇ ਕੁਲਤਾਰ ਸਿੰਘ ਸੰਧਵਾਂ ਦੀ ਛਾਂ ਹੇਠ ਚੱਲ ਰਹੀ ਹੈ, ਨੇ ਪੰਜਾਬ ਨੂੰ ਪੂਰੀ ਤਰ੍ਹਾਂ ਨਾਕਾਮ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਾਨੂੰਨ-ਵਿਵਸਥਾ ਢਹਿ ਚੁੱਕੀ ਹੈ, ਸ਼ਾਸਨ ਮਜ਼ਾਕ ਬਣ ਚੁੱਕਾ ਹੈ ਅਤੇ ਜਵਾਬਦੇਹੀ ਇਸ ਆਮ ਆਦਮੀ ਪਾਰਟੀ ਸਰਕਾਰ ਵਿੱਚ ਸਿਫ਼ਰ ਹੋ ਗਈ ਹੈ। ਸ੍ਰੀ ਗਰੇਵਾਲ ਨੇ ਕਿਹਾ ਕਿ ਪੰਜਾਬ ਵਿੱਚ ਹੜ੍ਹਾਂ ਨੇ ਅਣਗਿਣਤ ਪਰਿਵਾਰਾਂ ਦੇ ਘਰ, ਫ਼ਸਲਾਂ ਅਤੇ ਜ਼ਿੰਦਗੀਆਂ ਤਬਾਹ ਕਰ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਅਸਲ ਜਵਾਬ ਅਤੇ ਹੱਲ ਦੇਣ ਦੀ ਥਾਂ ਆਮ ਆਦਮੀ ਪਾਰਟੀ ਸਰਕਾਰ ਸਿਰਫ਼ ਦਿਖਾਵਾ ਕਰ ਰਹੀ ਹੈ, ਖੋਖਲੇ ਭਾਸ਼ਣ ਦੇ ਰਹੀ ਹੈ ਅਤੇ ਸੱਚ ਨੂੰ ਛੁਪਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਭਾਰਤ ਦੀ ਜਨਤਾ ਪੰਜਾਬ ਵਿੱਚ ਇਨ੍ਹਾਂ ਅਚਾਨਕ ਆਏ ਹੜ੍ਹਾਂ ’ਤੇ ਵ੍ਹਾਈਟ ਪੇਪਰ ਦੀ ਮੰਗ ਕਰ ਰਹੀ ਹੈ ਕਿਉਂਕਿ ਉਨ੍ਹਾਂ ਨੂੰ ਸੱਚਾਈ ਅਤੇ ਜਵਾਬਦੇਹੀ ਚਾਹੀਦੀ ਹੈ।

Advertisement

Advertisement
Show comments