DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਭਾਜਪਾ ਆਗੂਆਂ ਨੇ ਨਾਇਬ ਸੈਣੀ ਨਾਲ ਮੁਲਾਕਾਤ ਕੀਤੀ

ਹਰਿਆਣਾ ਦੇ ਮੁੱਖ ਮੰਤਰੀ ਨੇ ਗੁਰਦੁਆਰਾ ਚਰਨ ਕੰਵਲ ਨਤਮਸਤਕ ਹੋਣ ਦਾ ਸੱਦਾ

  • fb
  • twitter
  • whatsapp
  • whatsapp
featured-img featured-img
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਮਿਲਦੇ ਹੋਏ ਭਾਜਪਾ ਆਗੂ ਨਿਸ਼ੂ ਸ਼ਰਮਾ ਅਤੇ ਹੋਰ।
Advertisement

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ 11 ਜਨਵਰੀ ਦਿਨ ਐਤਵਾਰ ਨੂੰ ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿੱਚ ਨਤਮਸਤਕ ਹੋਣਗੇ। ਅੱਜ ਹਲਕਾ ਸਮਰਾਲਾ ਤੋਂ ਭਾਜਪਾ ਆਗੂ ਨਿਸ਼ੂ ਸ਼ਰਮਾ ਅਤੇ ਆਸ਼ੂ ਸ਼ਰਮਾ ਵਿਸ਼ੇਸ਼ ਤੌਰ ’ਤੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਮਿਲ ਕੇ ਉਨ੍ਹਾਂ ਨੂੰ ਗੁਰਦੁਆਰੇ ਆਉਣ ਦਾ ਸੱਦਾ ਦਿੱਤਾ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਉਨ੍ਹਾਂ ਦਾ ਸੱਦਾ ਕਬੂਲਦਿਆਂ ਕਿਹਾ ਕਿ ਉਹ ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਦੇ ਦਰਸ਼ਨਾਂ ਲਈ ਜ਼ਰੂਰ ਆਉਣਗੇ ਅਤੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕਰਨਗੇ। ਨਿਸ਼ੂ ਸ਼ਰਮਾ ਨੇ ਦੱਸਿਆ ਕਿ 11 ਜਨਵਰੀ ਨੂੰ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਮੁੱਖ ਮੰਤਰੀ ਨਾਇਬ ਸੈਣੀ ਸਮਰਾਲਾ ਵਿੱਚ ਭਾਜਪਾ ਦੀ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਨਗੇ। ਭਾਜਪਾ ਆਗੂ ਨਿਸ਼ੂ ਸ਼ਰਮਾ ਨੇ ਦੱਸਿਆ ਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਸਵਾਗਤ ਅਤੇ ਰੈਲੀ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ ਜਿਸ ਸਬੰਧੀ ਵਰਕਰਾਂ ਦੀਆਂ ਡਿਊਟੀਆਂ ਵੀ ਲਾ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਭਾਜਪਾ ਦੀ ਇਹ ਰੈਲੀ ਇਤਿਹਾਸਕ ਹੋਵੇਗੀ, ਜਿਸ ਵਿਚ ਹਜ਼ਾਰਾਂ ਦੀ ਗਿਣਤੀ ’ਚ ਵਰਕਰ ਸ਼ਮੂਲੀਅਤ ਕਰਨਗੇ।

ਭਾਜਪਾ ਰੈਲੀ ਜ਼ਰੀਏ ਸ਼ਕਤੀ ਪ੍ਰਦਰਸ਼ਨ ਕਰੇਗੀ

Advertisement

ਭਾਜਪਾ ਦੀ ਇਹ ਰੈਲੀ ਵਿਧਾਨ ਸਭਾ ਚੋਣਾਂ ਦਾ ਬਿਗਲ ਵਜਾਏਗੀ

Advertisement

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਜੋ ਸਮਰਾਲਾ ਵਿੱਚ ਰੈਲੀ ਕੀਤੀ ਜਾ ਰਹੀ ਹੈ ਉਹ ਸੂਬੇ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਭਾਜਪਾ ਆਗੂ ਨਿਸ਼ੂ ਸ਼ਰਮਾ ਹਲਕਾ ਸਮਰਾਲਾ ਤੋਂ ਭਾਜਪਾ ਦੇ ਸੰਭਾਵੀ ਉਮੀਦਵਾਰ ਵਜੋਂ ਉੱਭਰ ਕੇ ਸਾਹਮਣੇ ਆਏ ਹਨ ਅਤੇ ਇਹ ਰੈਲੀ ਚੋਣਾਂ ਦਾ ਬਿਗਲ ਹੋ ਸਕਦੀ ਹੈ। ਇਸ ਰੈਲੀ ’ਚ ਭਾਜਪਾ ਸ਼ਕਤੀ ਪ੍ਰਦਰਸ਼ਨ ਕਰੇਗੀ। ਇਸ ਤੋਂ ਇਲਾਵਾ ਹਲਕਾ ਸਮਰਾਲਾ ’ਚ ਭਾਜਪਾ ਨੇ ਬਲਾਕ ਸਮਿਤੀ ਦੀਆਂ 2 ਸੀਟਾਂ ਜਿੱਤ ਕੇ ਪੇਂਡੂ ਖੇਤਰ ’ਚ ਵੀ ਆਪਣਾ ਝੰਡਾ ਲਹਿਰਾਇਆ ਹੈ ਜਿਸ ਤੋਂ ਭਾਜਪਾ ਹਾਈਕਮਾਂਡ ਨਿਸ਼ੂ ਸ਼ਰਮਾ ਦੀ ਕਾਰਗੁਜ਼ਾਰੀ ਤੋਂ ਕਾਫ਼ੀ ਖੁਸ਼ ਹੈ। ਗੁਰੂ ਘਰ ਨਤਮਸਤਕ ਹੋ ਕੇ ਆਸ਼ੀਰਵਾਦ ਲੈਣ ਉਪਰੰਤ ਭਾਜਪਾ ਵੱਲੋਂ ਕੀਤੀ ਜਾ ਰਹੀ ਰੈੈਲੀ ਵਿਰੋਧੀ ਸਿਆਸੀ ਪਾਰਟੀਆਂ ਵਿਚ ਕਾਫ਼ੀ ਉਤਸੁਕਤਾ ਹੋਵੇਗੀ ਅਤੇ ਇਹ ਰੈਲੀ ਭਾਜਪਾ ਦਾ ਹਲਕਾ ਸਮਰਾਲਾ ’ਚ ਵਿਧਾਨ ਸਭਾ ਚੋਣਾਂ ਦਾ ਭਵਿੱਖ ਵੀ ਤੈਅ ਕਰੇਗੀ।

Advertisement
×