Advertisement
ਭਾਜਪਾ ਦੇ ਸੀਨੀਅਰ ਆਗੂ ਜਸਪ੍ਰੀਤ ਸਿੰਘ ਹੌਬੀ ਅਤੇ ਸਾਥੀਆਂ ਵੱਲੋਂ ਪਿੰਡ ਖਹਿਰਾ ਬੇਟ ਸਥਿਤ ਸਤਲੁਜ ਦਰਿਆ ਦੇ ਬੰਨ੍ਹ ਤੇ ਜਾ ਕੇ ਮੌਕੇ ਦਾ ਜਾਇਜ਼ਾ ਲਿਆ ਅਤੇ ਪਿੰਡ ਵਾਸੀਆਂ ਨੂੰ ਹਰ ਤਰ੍ਹਾਂ ਦੀ ਲੋੜੀਂਦੀ ਮਦਦ ਦੇਣ ਦਾ ਭਰੋਸਾ ਦਿੱਤਾ। ਸ੍ਰੀ ਹੌਬੀ ਨੇ ਕਿਹਾ ਕਿ ਪੰਜਾਬੀ ਬਹੁਤ ਵੱਡੇ ਹੌਸਲੇ ਵਿੱਚ ਆਪਣੀ ਜ਼ਿੰਦਗੀ ਜਿਉਣਾ ਜਾਣਦੇ ਹਨ ਅਤੇ ਇਸ ਵਿੱਚ ਕੋਈ ਦੋ ਰਾਏ ਨਹੀਂ ਕਿ ਜਿੰਨੀ ਵੱਡੀ ਕੁਦਰਤੀ ਆਫ਼ਤ ਇਨ੍ਹਾਂ ਸਾਡੇ ਪਰਿਵਾਰਾਂ ਅਤੇ ਪਿੰਡਾਂ ਵਿੱਚ ਆਈ ਹੈ ਉਸ ਨਾਲ ਨਜਿਠਣ ਲਈ ਇਨ੍ਹਾਂ ਪਰਿਵਾਰਾਂ ਨਾਲ ਸਮੁੱਚਾ ਪੰਜਾਬ ਹਿੱਕ ਤਾਣ ਕੇ ਖੜ੍ਹਾ ਹੈ। ਇਸ ਮੌਕੇ ਹੌਬੀ ਅਤੇ ਸਮੁੱਚੀ ਟੀਮ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਸੇਵਾਵਾਂ ਨਿਭਾਉਣ ਲਈ ਭਾਰਤੀ ਜਨਤਾ ਪਾਰਟੀ ਦਾ ਧੰਨਵਾਦ ਕੀਤਾ। ਉਨ੍ਹਾਂ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਲੋੜੀਂਦੀ ਰਾਹਤ ਸਮੱਗਰੀ ਪਹੁੰਚਾਉਣ ਦਾ ਭਰੋਸਾ ਦਿੱਤਾ ਅਤੇ ਦਰਿਆ ਦੇ ਕੰਢੇ ਤੇ ਖੜ੍ਹਕੇ ਸਰਬੱਤ ਦੇ ਭਲੇ ਅਤੇ ਚੜਦੀ ਕਲਾ ਦੀ ਅਰਦਾਸ ਵੀ ਕੀਤੀ।
Advertisement
Advertisement
×